Weather Alert: ਪੰਜਾਬ ਦੇ 5 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ, ਚੰਡੀਗੜ੍ਹ ‘ਚ ਰਹੇਗੀ ਬੱਦਲਵਾਈ; ਤਾਪਮਾਨ ‘ਚ ਗਿਰਾਵਟ
Punjab Weather Update: ਪੰਜਾਬ ਦੇ 5 ਜ਼ਿਲ੍ਹਿਆਂ 'ਚ ਮੌਸਮ ਵਿਭਾਗ ਵੱਲੋਂ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਅਗਲੇ ਕੁਝ ਘੰਟਿਆਂ ਤੱਕ ਇੱਥੇ ਮੀਂਹ ਪੈਣ ਦੀ ਸੰਭਵਾਨਾ ਹੈ। ਉੱਥੇ ਹੀ ਸੂਬੇ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਅੱਜ ਦਿਨ ਭਰ ਬੱਦਲ ਛਾਏ ਰਹਿਣਗੇ। ਸਮੇਂ-ਸਮੇਂ 'ਤੇ ਹਲਕੀ ਬਾਰਿਸ਼ ਪੈਣ ਦੀ ਵੀ ਸੰਭਾਵਨਾ ਹੈ।

Punjab Weather Alert: ਪੰਜਾਬ ਦੇ ਕਈ ਜ਼ਿਲਿਆਂ ‘ਚ ਮੀਂਹ ਪੈਣ ਦੀ ਸੰਭਾਵਨਾ ਹੈ। ਸੂਬੇ ਦੇ 5 ਜ਼ਿਲ੍ਹਿਆਂ ‘ਚ ਮੌਸਮ ਵਿਭਾਗ ਵੱਲੋਂ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਅਗਲੇ ਕੁਝ ਘੰਟਿਆਂ ਤੱਕ ਇੱਥੇ ਮੀਂਹ ਪੈਣ ਦੀ ਸੰਭਵਾਨ ਹੈ। ਬਰਨਾਲਾ, ਸੰਗਰੂਰ ਅਤੇ ਮਾਨਸਾ ਨੂੰ ਛੱਡ ਕੇ ਸੂਬੇ ਭਰ ਵਿੱਚ 25 ਤੋਂ 50 ਫ਼ੀਸਦੀ ਮੀਂਹ ਪੈਣ ਦੀ ਸੰਭਾਵਨਾ ਹੈ।
ਦੱਸ ਦਈਏ ਕਿ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ ਅਤੇ ਕਪੂਰਥਲਾ ਚ ਮੌਸਮ ਵਿਭਾਗ ਵੱਲੋਂ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਦੇ ਇਨ੍ਹਾਂ ਜਿਲ੍ਹਿਆਂ ਵਿੱਚ ਬੀਤੇ ਰਾਤ ਤੋਂ ਹੀ ਮੀਂਹ ਪੈ ਰਿਹਾ ਹੈ। ਹਲਕੀ ਦਰਮਿਆਨੀ ਬਾਰਿਸ਼ ਤੋਂ ਬਾਅਦ ਘੱਟੋ-ਘੱਟ ਤਾਪਮਾਨ ‘ਚ ਗਿਰਾਵਟ ਦਰਜ ਕੀਤੀ ਗਈ ਹੈ। ਜੇਕਰ ਦਿਨ ਭਰ ਮੀਂਹ ਪੈਂਦਾ ਰਿਹਾ ਤਾਂ ਵੱਧ ਤੋਂ ਵੱਧ ਤਾਪਮਾਨ ਡਿੱਗਣ ਦੀ ਸੰਭਾਵਨਾ ਹੈ।
ਸ਼ਹਿਰਾਂ ‘ਚ ਤਾਪਮਾਨ 34 ਡਿਗਰੀ ਤੱਕ ਡਿੱਗਿਆ
ਬੀਤੇ ਦਿਨ ਪਏ ਮੀਂਹ ਤੋਂ ਬਾਅਦ ਵੱਧ ਤੋਂ ਵੱਧ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਪਹਿਲਾਂ ਦਿਨ ਦਾ ਤਾਪਮਾਨ 36-37 ਡਿਗਰੀ ਦੇ ਕਰੀਬ ਦਰਜ ਕੀਤਾ ਜਾ ਰਿਹਾ ਸੀ, ਮੀਂਹ ਤੋਂ ਬਾਅਦ ਹੁਣ ਉਥੇ ਸ਼ਹਿਰਾਂ ਦਾ ਤਾਪਮਾਨ 33 ਡਿਗਰੀ ਦੇ ਕਰੀਬ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਬੀਤੀ ਸ਼ਾਮ ਨੂੰ ਪੰਜਾਬ ਦਾ ਔਸਤ ਤਾਪਮਾਨ ਪਿਛਲੇ ਦਿਨ ਨਾਲੋਂ 4.9 ਡਿਗਰੀ ਘੱਟ ਦਰਜ ਕੀਤਾ ਗਿਆ ਹੈ, ਜਦਕਿ ਇਹ ਤਾਪਮਾਨ ਆਮ ਨਾਲੋਂ 3.1 ਡਿਗਰੀ ਘੱਟ ਸੀ।
ਚੰਡੀਗੜ੍ਹ ‘ਚ ਛਾਏ ਰਹਿਣਗੇ ਬੱਦਲ
ਚੰਡੀਗੜ੍ਹ ਵਿੱਚ ਅੱਜ ਦਿਨ ਭਰ ਬੱਦਲ ਛਾਏ ਰਹਿਣਗੇ। ਸਮੇਂ-ਸਮੇਂ ‘ਤੇ ਹਲਕੀ ਬਾਰਿਸ਼ ਹੋਣ ਦੀ ਵੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ 24 ਘੰਟਿਆਂ ‘ਚ 19.3 ਮਿਲੀਮੀਟਰ ਬਾਰਿਸ਼ ਹੋਈ ਹੈ। ਇਸ ਕਾਰਨ ਸ਼ਹਿਰ ਦਾ ਤਾਪਮਾਨ 7 ਡਿਗਰੀ ਸੈਲਸੀਅਸ ਹੇਠਾਂ ਆ ਗਿਆ। ਮੌਸਮ ਮਾਹਿਰਾਂ ਨੇ ਅਗਲੇ ਤਿੰਨ ਦਿਨਾਂ ਤੱਕ ਇਸੇ ਤਰ੍ਹਾਂ ਹਲਕੀ ਬਾਰਿਸ਼ ਅਤੇ ਬੱਦਲਵਾਈ ਰਹਿਣ ਦੀ ਭਵਿੱਖਬਾਣੀ ਕੀਤੀ ਹੈ।