ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Weather Alert: ਪੰਜਾਬ ਦੇ 7 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ, ਅੰਮ੍ਰਿਤਸਰ ਸਮੇਤ 7 ਸ਼ਹਿਰਾਂ ‘ਚ ਸਵੇਰ ਤੋਂ ਮੌਸਮ ਖਰਾਬ

ਪੰਜਾਬ 'ਚ ਇਸ ਵਾਰ ਮਾਨਸੂਨ ਆਮ ਵਾਂਗ ਰਿਹਾ ਹੈ ਪਰ ਹੁਣ ਤੱਕ ਸਤੰਬਰ ਮਹੀਨੇ 'ਚ ਆਮ ਨਾਲੋਂ 12 ਫੀਸਦੀ ਘੱਟ ਬਾਰਿਸ਼ ਹੋਈ ਹੈ। ਪੰਜਾਬ ਦੇ 7 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।

Weather Alert: ਪੰਜਾਬ ਦੇ 7 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ, ਅੰਮ੍ਰਿਤਸਰ ਸਮੇਤ 7 ਸ਼ਹਿਰਾਂ ‘ਚ ਸਵੇਰ ਤੋਂ ਮੌਸਮ ਖਰਾਬ
Follow Us
abhishek-thakur
| Published: 23 Sep 2023 11:37 AM

Weather Update: ਸੂਬੇ ਦੇ ਮਾਲਵਾ ਅਤੇ ਦੋਆਬਾ ਜ਼ਿਲ੍ਹਿਆਂ ਵਿੱਚ ਰਾਤ ਤੋਂ ਹੀ ਮੀਂਹ ਪੈ ਰਿਹਾ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਅੱਜ 7 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ, ਜਿੱਥੇ ਅਗਲੇ ਤਿੰਨ ਘੰਟਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਵੀ 50 ਫੀਸਦੀ ਤੱਕ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਰਾਤ ਦੇ ਮੀਂਹ ਤੋਂ ਬਾਅਦ ਸੂਬੇ ਦੇ ਔਸਤ ਤਾਪਮਾਨ ਵਿੱਚ 2.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।

ਮੌਸਮ ਵਿਭਾਗ ਵੱਲੋਂ ਜਾਰੀ ਹਦਾਇਤਾਂ ਮੁਤਾਬਕ ਪਟਿਆਲਾ, ਮੁਹਾਲੀ, ਫਤਿਹਗੜ੍ਹ ਸਾਹਿਬ, ਲੁਧਿਆਣਾ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ ਅਤੇ ਹੁਸ਼ਿਆਰਪੁਰ ਵਿੱਚ ਅਗਲੇ ਤਿੰਨ ਘੰਟਿਆਂ ਦੌਰਾਨ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ। ਜਦੋਂਕਿ ਕਪੂਰਥਲਾ, ਤਰਨਤਾਰਨ, ਜਲੰਧਰ, ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਪਠਾਨਕੋਟ ਵਿੱਚ ਸਵੇਰੇ ਮੀਂਹ ਪਿਆ।

ਇਸ ਦੇ ਨਾਲ ਹੀ ਪੰਜਾਬ ‘ਚ ਇਸ ਵਾਰ ਮਾਨਸੂਨ ਆਮ ਵਾਂਗ ਰਿਹਾ ਹੈ ਪਰ ਹੁਣ ਤੱਕ ਸਤੰਬਰ ਮਹੀਨੇ ‘ਚ ਆਮ ਨਾਲੋਂ 12 ਫੀਸਦੀ ਘੱਟ ਬਾਰਿਸ਼ ਹੋਈ ਹੈ। ਇਸ ਦੇ ਨਾਲ ਹੀ ਪੰਜਾਬ ਵਿੱਚ ਜੂਨ ਮਹੀਨੇ ਤੋਂ ਹੁਣ ਤੱਕ 404.5 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ, ਜੋ ਕਿ ਆਮ ਨਾਲੋਂ 4 ਫੀਸਦੀ ਘੱਟ ਹੈ।

ਐਤਵਾਰ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ

ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ ਪੰਜਾਬ ਵਿੱਚ ਐਤਵਾਰ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ 50-60 ਫੀਸਦੀ ਹੈ। ਐਤਵਾਰ ਨੂੰ ਲੁਧਿਆਣਾ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ, ਪਟਿਆਲਾ ਨੂੰ ਛੱਡ ਕੇ ਪੂਰੇ ਸੂਬੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

ਇਸ ਤੋਂ ਬਾਅਦ ਵੀਰਵਾਰ ਤੱਕ ਪੰਜਾਬ ‘ਚ ਮੀਂਹ ਦਾ ਅਲਰਟ ਨਹੀਂ ਹੈ ਪਰ ਵੀਰਵਾਰ ਤੋਂ ਇਕ ਵਾਰ ਫਿਰ ਤੋਂ ਮੌਸਮ ‘ਚ ਬਦਲਾਅ ਹੋਵੇਗਾ।

ਲੁਧਿਆਣਾ ‘ਚ 55.8mm ਮੀਂਹ ਪਿਆ

ਸ਼ਨੀਵਾਰ ਰਾਤ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲਿਆਂ ‘ਚ ਮੀਂਹ ਦਰਜ ਕੀਤਾ ਗਿਆ। ਲੁਧਿਆਣਾ ਵਿੱਚ ਪਿਛਲੇ 24 ਘੰਟਿਆਂ ਵਿੱਚ 55.8 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ। ਜਦੋਂ ਕਿ ਰੋਪੜ ਵਿੱਚ 41.5 ਮਿਲੀਮੀਟਰ, ਅੰਮ੍ਰਿਤਸਰ ਵਿੱਚ 27.2 ਮਿਲੀਮੀਟਰ, ਫ਼ਿਰੋਜ਼ਪੁਰ ਵਿੱਚ 23.5 ਮਿਲੀਮੀਟਰ, ਗੁਰਦਾਸਪੁਰ ਵਿੱਚ 13.7 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ। ਜਿਸ ਕਾਰਨ ਦਿਨ ਦੇ ਘੱਟੋ-ਘੱਟ ਤਾਪਮਾਨ ਵਿੱਚ 2.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਦਿਨ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਵੀ ਤਿੰਨ ਡਿਗਰੀ ਦੀ ਗਿਰਾਵਟ ਆਉਣ ਦੀ ਸੰਭਾਵਨਾ ਹੈ।

ਭਾਜਪਾ ਨੇ ਜਲੰਧਰ ਵਿੱਚ 'ਲਾਪਤਾ ਸੰਸਦ ਮੈਂਬਰ' ਦੇ ਲਗਾਏ ਪੋਸਟਰ, ਆਗੂ ਨੇ ਕਿਹਾ- ਜਿੱਤਣ ਤੋਂ ਬਾਅਦ ਨਹੀਂ ਆਏ ਚੰਨੀ
ਭਾਜਪਾ ਨੇ ਜਲੰਧਰ ਵਿੱਚ 'ਲਾਪਤਾ ਸੰਸਦ ਮੈਂਬਰ' ਦੇ  ਲਗਾਏ ਪੋਸਟਰ, ਆਗੂ ਨੇ ਕਿਹਾ- ਜਿੱਤਣ ਤੋਂ ਬਾਅਦ ਨਹੀਂ ਆਏ ਚੰਨੀ...
ਰਾਬਰਟ ਵਾਡਰਾ ED ਦਫ਼ਤਰ ਪਹੁੰਚੇ, Land Deal ਦੇ ਮਾਮਲੇ ਵਿੱਚ ਸੰਮਨ ਜਾਰੀ
ਰਾਬਰਟ ਵਾਡਰਾ ED ਦਫ਼ਤਰ ਪਹੁੰਚੇ, Land Deal ਦੇ ਮਾਮਲੇ ਵਿੱਚ ਸੰਮਨ ਜਾਰੀ...
ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਵਿਰੁੱਧ FIR, ਅੱਜ ਅਦਾਲਤ ਵਿੱਚ ਹੋਣਗੇ ਪੇਸ਼
ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਵਿਰੁੱਧ FIR, ਅੱਜ ਅਦਾਲਤ ਵਿੱਚ ਹੋਣਗੇ ਪੇਸ਼...
ਫਿਰੋਜ਼ਪੁਰ ਤੋਂ ਦੋ ਅੱਤਵਾਦੀ ਗ੍ਰਿਫ਼ਤਾਰ, ਅੱਤਵਾਦੀਆਂ ਤੋਂ RDX ਨਾਲ ਲੈਸ IED ਵੀ ਬਰਾਮਦ!
ਫਿਰੋਜ਼ਪੁਰ ਤੋਂ ਦੋ ਅੱਤਵਾਦੀ ਗ੍ਰਿਫ਼ਤਾਰ, ਅੱਤਵਾਦੀਆਂ ਤੋਂ RDX ਨਾਲ ਲੈਸ IED ਵੀ ਬਰਾਮਦ!...
ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਵਿੱਚ 'ਸਲੀਪਰ ਸੈੱਲ ਦੇ ਆਗੂ' ਮੌਜੂਦ ਹਨ!
ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਵਿੱਚ 'ਸਲੀਪਰ ਸੈੱਲ ਦੇ ਆਗੂ' ਮੌਜੂਦ ਹਨ!...
ਦੋ ਧਿਰਾਂ ਵਿਚਕਾਰ ਹੋਈ ਲੜਾਈ, ਇੱਕ ਪੁਲਿਸ ਵਾਲੇ ਦੀ ਗਈ ਜਾਨ...ਘਟਨਾ ਦੀ ਸੱਚਾਈ ਜਾਣ ਕੇ ਰਹਿ ਜਾਓਗੇ ਹੈਰਾਨ!
ਦੋ ਧਿਰਾਂ ਵਿਚਕਾਰ ਹੋਈ ਲੜਾਈ, ਇੱਕ ਪੁਲਿਸ ਵਾਲੇ ਦੀ ਗਈ ਜਾਨ...ਘਟਨਾ ਦੀ ਸੱਚਾਈ ਜਾਣ ਕੇ ਰਹਿ ਜਾਓਗੇ ਹੈਰਾਨ!...
21 ਦਿਨਾਂ ਦੀ ਮਿਲੀ ਫਰਲੋ... Sirsa ਆਸ਼ਰਮ ਵਿੱਚ ਰਹੇਗਾ ਰਾਮ ਰਹੀਮ
21 ਦਿਨਾਂ ਦੀ ਮਿਲੀ ਫਰਲੋ... Sirsa ਆਸ਼ਰਮ ਵਿੱਚ ਰਹੇਗਾ ਰਾਮ ਰਹੀਮ...
ਸਾਬਕਾ ਭਾਜਪਾ ਨੇਤਾ ਮਨੋਰੰਜਨ ਕਾਲੀਆ ਦੇ ਘਰ 'ਤੇ ਗ੍ਰਨੇਡ ਹਮਲਾ, ਕਿੰਨਾ ਹੋਇਆ ਨੁਕਸਾਨ ?
ਸਾਬਕਾ ਭਾਜਪਾ ਨੇਤਾ ਮਨੋਰੰਜਨ ਕਾਲੀਆ ਦੇ ਘਰ 'ਤੇ ਗ੍ਰਨੇਡ ਹਮਲਾ, ਕਿੰਨਾ ਹੋਇਆ ਨੁਕਸਾਨ ?...
ਲਾਰੈਂਸ-ਰੋਹਿਤ ਗੋਦਾਰਾ ਗੈਂਗ ਦੇ ਦੋ ਗੁਰਗੇ ਗ੍ਰਿਫ਼ਤਾਰ, ਪਿਸਤੌਲ ਤੇ ਸੱਤ ਕਾਰਤੂਸ ਬਰਾਮਦ
ਲਾਰੈਂਸ-ਰੋਹਿਤ ਗੋਦਾਰਾ ਗੈਂਗ ਦੇ ਦੋ ਗੁਰਗੇ ਗ੍ਰਿਫ਼ਤਾਰ, ਪਿਸਤੌਲ ਤੇ ਸੱਤ ਕਾਰਤੂਸ ਬਰਾਮਦ...