Weather Alert: ਪੰਜਾਬ ਦੇ 7 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ, ਅੰਮ੍ਰਿਤਸਰ ਸਮੇਤ 7 ਸ਼ਹਿਰਾਂ ‘ਚ ਸਵੇਰ ਤੋਂ ਮੌਸਮ ਖਰਾਬ
ਪੰਜਾਬ 'ਚ ਇਸ ਵਾਰ ਮਾਨਸੂਨ ਆਮ ਵਾਂਗ ਰਿਹਾ ਹੈ ਪਰ ਹੁਣ ਤੱਕ ਸਤੰਬਰ ਮਹੀਨੇ 'ਚ ਆਮ ਨਾਲੋਂ 12 ਫੀਸਦੀ ਘੱਟ ਬਾਰਿਸ਼ ਹੋਈ ਹੈ। ਪੰਜਾਬ ਦੇ 7 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਐਤਵਾਰ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ
ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ ਪੰਜਾਬ ਵਿੱਚ ਐਤਵਾਰ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ 50-60 ਫੀਸਦੀ ਹੈ। ਐਤਵਾਰ ਨੂੰ ਲੁਧਿਆਣਾ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ, ਪਟਿਆਲਾ ਨੂੰ ਛੱਡ ਕੇ ਪੂਰੇ ਸੂਬੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਇਸ ਤੋਂ ਬਾਅਦ ਵੀਰਵਾਰ ਤੱਕ ਪੰਜਾਬ ‘ਚ ਮੀਂਹ ਦਾ ਅਲਰਟ ਨਹੀਂ ਹੈ ਪਰ ਵੀਰਵਾਰ ਤੋਂ ਇਕ ਵਾਰ ਫਿਰ ਤੋਂ ਮੌਸਮ ‘ਚ ਬਦਲਾਅ ਹੋਵੇਗਾ।ਲੁਧਿਆਣਾ ‘ਚ 55.8mm ਮੀਂਹ ਪਿਆ
ਸ਼ਨੀਵਾਰ ਰਾਤ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲਿਆਂ ‘ਚ ਮੀਂਹ ਦਰਜ ਕੀਤਾ ਗਿਆ। ਲੁਧਿਆਣਾ ਵਿੱਚ ਪਿਛਲੇ 24 ਘੰਟਿਆਂ ਵਿੱਚ 55.8 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ। ਜਦੋਂ ਕਿ ਰੋਪੜ ਵਿੱਚ 41.5 ਮਿਲੀਮੀਟਰ, ਅੰਮ੍ਰਿਤਸਰ ਵਿੱਚ 27.2 ਮਿਲੀਮੀਟਰ, ਫ਼ਿਰੋਜ਼ਪੁਰ ਵਿੱਚ 23.5 ਮਿਲੀਮੀਟਰ, ਗੁਰਦਾਸਪੁਰ ਵਿੱਚ 13.7 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ। ਜਿਸ ਕਾਰਨ ਦਿਨ ਦੇ ਘੱਟੋ-ਘੱਟ ਤਾਪਮਾਨ ਵਿੱਚ 2.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਦਿਨ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਵੀ ਤਿੰਨ ਡਿਗਰੀ ਦੀ ਗਿਰਾਵਟ ਆਉਣ ਦੀ ਸੰਭਾਵਨਾ ਹੈ।Loading...
Unable to load recommendations.
Follow Us
