ਪੰਜਾਬ ‘ਚ ਮੀਂਹ ਦਾ ਅਲਰਟ, ਚੰਡੀਗੜ੍ਹ ‘ਚ ਬਦਲੇਗਾ ਮੌਸਮ, ਪਹਾੜਾਂ ਚ ਬਰਫ਼ਬਾਰੀ ਦੀ ਚੇਤਾਵਨੀ
Weather Updates: ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਬਠਿੰਡਾ ਅਤੇ ਮਾਨਸਾ ਸ਼ਾਮਿਲ ਹਨ। ਬਾਕੀ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ ਘੱਟ ਹੈ। 4 ਫਰਵਰੀ ਨੂੰ ਪੰਜਾਬ ਭਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਵੈਸਟਨ ਡਿਸਟਰਬਸ ਅੱਜ ਤੋਂ ਉੱਤਰੀ ਭਾਰਤ ਵਿੱਚ ਸਰਗਰਮ ਹੋਣ ਜਾ ਰਿਹਾ ਹੈ। ਮੌਸਮ ਵਿਭਾਗ ਨੇ ਪੰਜਾਬ-ਹਰਿਆਣਾ ਦੇ ਕੁਝ ਇਲਾਕਿਆਂ ‘ਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ, ਜਦਕਿ ਹਿਮਾਚਲ ਅਤੇ ਚੰਡੀਗੜ੍ਹ ‘ਚ ਅੱਜ ਤੋਂ ਮੌਸਮ ‘ਚ ਬਦਲਾਅ ਦੇਖਣ ਨੂੰ ਮਿਲੇਗਾ। ਜਿੱਥੇ ਉੱਚੇ ਪਹਾੜੀ ਖੇਤਰਾਂ ਵਿੱਚ ਇੱਕ ਵਾਰ ਫਿਰ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ, ਉੱਥੇ ਹੀ ਸਮਤਲ ਅਤੇ ਨੀਵੇਂ ਇਲਾਕਿਆਂ ਵਿੱਚ ਬਾਰਿਸ਼ ਹੋਵੇਗੀ।
ਲੰਬੇ ਇੰਤਜ਼ਾਰ ਤੋਂ ਬਾਅਦ ਹਿਮਾਚਲ ਪ੍ਰਦੇਸ਼ ਦੇ ਪਹਾੜ ਬਰਫ਼ ਦੀ ਚਿੱਟੀ ਚਾਦਰ ਨਾਲ ਢੱਕੇ ਹੋਏ ਹਨ। ਰਾਜ ਦੇ ਕਈ ਉੱਚਾਈ ਵਾਲੇ ਇਲਾਕਿਆਂ ਵਿੱਚ 14 ਸੈਂਟੀਮੀਟਰ ਤੋਂ 42 ਸੈਂਟੀਮੀਟਰ ਤੱਕ ਬਰਫ਼ਬਾਰੀ ਦਰਜ ਕੀਤੀ ਗਈ ਹੈ। ਸ਼ੁੱਕਰਵਾਰ ਨੂੰ ਜ਼ਿਆਦਾਤਰ ਇਲਾਕਿਆਂ ‘ਚ ਮੌਸਮ ਸਾਫ ਰਿਹਾ ਪਰ ਮੌਸਮ ਵਿਗਿਆਨ ਕੇਂਦਰ ਮੁਤਾਬਕ 3 ਫਰਵਰੀ ਦੀ ਰਾਤ ਤੋਂ ਸੂਬੇ ‘ਚ ਪੱਛਮੀ ਗੜਬੜੀ ਫਿਰ ਤੋਂ ਸਰਗਰਮ ਹੋ ਜਾਵੇਗੀ। ਜਿਸ ਤੋਂ ਬਾਅਦ 4 ਫਰਵਰੀ ਤੋਂ 7 ਫਰਵਰੀ ਤੱਕ ਮੀਂਹ ਅਤੇ ਬਰਫਬਾਰੀ ਦੇਖਣ ਨੂੰ ਮਿਲ ਸਕਦੀ ਹੈ।
ਵੱਡੇ ਸ਼ਹਿਰਾਂ ਚ ਮੌਸਮ ਦਾ ਹਾਲ
ਚੰਡੀਗੜ੍ਹ- ਹਲਕੇ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਤਾਪਮਾਨ 7 ਤੋਂ 21 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।
ਅੰਮ੍ਰਿਤਸਰ-ਹਲਕੇ ਬੱਦਲ ਛਾਏ ਰਹਿਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 5 ਤੋਂ 18 ਡਿਗਰੀ ਦੇ ਵਿਚਕਾਰ ਰਹੇਗਾ।
ਜਲੰਧਰ-ਹਲਕੇ ਬੱਦਲ ਛਾਏ ਰਹਿਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 7 ਤੋਂ 18 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ
ਲੁਧਿਆਣਾ- ਅਸਮਾਨ ‘ਚ ਹਲਕੇ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਤਾਪਮਾਨ 7 ਤੋਂ 18 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਮੋਹਾਲੀ-ਹਲਕੇ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਤਾਪਮਾਨ 8 ਤੋਂ 19 ਡਿਗਰੀ ਦੇ ਵਿਚਕਾਰ ਰਹੇਗਾ।