Punjab Weather: ਪੰਜਾਬ ਵਿੱਚ ਬੁੱਧਵਾਰ ਅਤੇ ਵੀਰਵਾਰ ਨੂੰ ਮੌਸਮ ਵਿਭਾਗ ਨੇ ਮੀਂਹ ਦਾ
ਅਲਰਟ (Alert) ਜਾਰੀ ਕੀਤਾ ਹੈ। ਪੰਜਾਬ ਦੇ ਕਈ ਹਿੱਸਿਆਂ ਵਿੱਚ ਦਰਮਿਆਨੀ ਬਾਰਿਸ਼ ਹੋਵੇਗੀ। ਜਿਸ ਕਾਰਨ ਤਾਪਮਾਨ ‘ਚ ਵੀ ਗਿਰਾਵਟ ਦੇਖਣ ਨੂੰ ਮਿਲੇਗੀ। ਰੁਕ-ਰੁਕ ਕੇ ਮੀਂਹ ਪਵੇਗਾ। ਇਸ ਦੇ ਨਾਲ ਹੀ ਹਿਮਾਚਲ ‘ਚ ਵੀ ਬਾਰਿਸ਼ ਹੋਣ ਦੇ ਆਸਾਰ ਹਨ, ਜਿਸ ਕਾਰਨ ਦਰਿਆਵਾਂ ‘ਚ ਪਾਣੀ ਦਾ ਪੱਧਰ ਇਕ ਵਾਰ ਫਿਰ ਵਧਣ ਦੀ ਸੰਭਾਵਨਾ ਹੈ।
ਦੱਸ ਦਈਏ ਕਿ ਬੀਤੇ ਦਿਨ ਮੰਗਲਵਾਰ ਨੂੰ ਕੁਝ ਇਲਾਕਿਆਂ ‘ਚ ਸਵੇਰੇ ਹੋਈ ਬਾਰਿਸ਼ ਨੇ ਘੱਟੋ-ਘੱਟ ਤਾਪਮਾਨ ‘ਚ ਗਿਰਾਵਟ ਲਿਆਂਦੀ ਪਰ ਹਿਮਾਚਲ ‘ਚ ਹੋਈ ਬਾਰਿਸ਼ ਨੇ ਭਾਖੜਾ ਡੈਮ ਨੂੰ ਲੈ ਕੇ ਚਿੰਤਾ ਵਧਾ ਦਿੱਤੀ ਹੈ।
ਭਾਖੜਾ ਡੈਮ ‘ਚ ਪਾਣੀ ਦਾ ਪੱਧਰ 1655.75 ਫੁੱਟ
ਭਾਖੜਾ ਡੈਮ ‘ਚ ਪਾਣੀ ਦਾ ਪੱਧਰ 1655.75 ਫੁੱਟ ਮੰਗਲਵਾਰ ਨੂੰ ਦਰਜ ਕੀਤਾ ਗਿਆ। ਡੈਮ ‘ਚ ਪਾਣੀ ਦੀ ਆਮਦ 57549 ਕਿਊਸਿਕ ਦਰਜ ਕੀਤਾ ਗਿਆ ਹੈ ਜਦਕਿ
ਭਾਖੜਾ ਡੈਮ (Bhakra Dam) ‘ਚੋਂ ਟਰਬਾਈਨਾਂ ਰਾਹੀਂ ਸਿਰਫ਼ 40,971 ਕਿਊਸਿਕ ਪਾਣੀ ਛੱਡਿਆ ਗਿਆ। ਭਾਖੜਾ ਤੋਂ ਨੰਗਲ ਡੈਮ ਲਈ ਨੰਗਲ ਹਾਈਡਲ ਨਹਿਰ ਵਿੱਚ 12,350 ਕਿਊਸਿਕ, ਆਨੰਦਪੁਰ ਸਾਹਿਬ ਹਾਈਡਲ ਨਹਿਰ ਵਿੱਚ 10,150 ਕਿਊਸਿਕ, ਜਦੋਂ ਕਿ ਸਤਲੁਜ ਦਰਿਆ ਵਿੱਚ 18600 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ।
ਹਿਮਾਚਲ ‘ਚ 3 ਦਿਨਾਂ ਲਈ ਮੀਂਹ ਦਾ ਅਲਰਟ
ਪੰਜਾਬ ਦੇ ਨਾਲ ਲਗਦੇ ਸੂਬੇ ਹਿਮਾਚਲ ਵਿੱਚ ਆਉਣ ਵਾਲੇ 3 ਦਿਨਾਂ ‘ਚ ਭਾਰੀ ਬਾਰਿਸ਼ ਹੋਣ ਦੀ ਚਿਤਾਵਨੀ ਦਿੱਤੀ ਗਈ ਹੈ, ਜਿਸ ਕਾਰਨ ਭਾਖੜਾ ਡੈਮ ‘ਚ ਪਾਣੀ ਦਾ ਪੱਧਰ ਰੋਜ਼ਾਨਾ 1 ਤੋਂ 2 ਫੁੱਟ ਵਧਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਭਾਖੜਾ ਮੈਨੇਜਮੈਂਟ ਬੋਰਡ ਨੂੰ ਇੱਕ ਹਫ਼ਤੇ ਤੋਂ 15 ਦਿਨਾਂ ਵਿੱਚ ਪਾਣੀ ਛੱਡਣਾ ਪੈ ਸਕਦਾ ਹੈ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ