ਪੰਜਾਬ 'ਚ ਅਗਲੇ ਦੋ ਦਿਨਾਂ ਤੱਕ ਮੀਂਹ ਦੀ ਸੰਭਾਵਨਾ, ਪਾਰਾ ਤਿੰਨ ਡਿਗਰੀ ਤੱਕ ਡਿੱਗਣ ਦਾ ਅਨੁਮਾਨ | Rain Expected in Punjab Western Disturbance is Active know in Punjabi Punjabi news - TV9 Punjabi

ਪੰਜਾਬ ‘ਚ ਅਗਲੇ ਦੋ ਦਿਨਾਂ ਤੱਕ ਮੀਂਹ ਦੀ ਸੰਭਾਵਨਾ, ਪਾਰਾ ਤਿੰਨ ਡਿਗਰੀ ਤੱਕ ਡਿੱਗਣ ਦਾ ਅਨੁਮਾਨ

Updated On: 

19 Jun 2024 17:26 PM

ਪੰਜਾਬ ਦੇ ਬਹੁਤ ਸ਼ਹਿਰਾਂ ਵਿੱਚ ਤਾਪਮਾਨ 40 ਡਿਗਰੀ ਤੋਂ ਉਪਰ ਬਣਿਆ ਹੋਇਆ ਹੈ। ਮੰਗਲਵਾਰ ਨੂੰ ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 45.4 ਡਿਗਰੀ ਅਤੇ ਘੱਟ ਤੋਂ ਘੱਟ 31 ਡਿਗਰੀ ਦਰਜ ਕੀਤਾ ਗਿਆ। ਇਹ ਆਮ ਨਾਲੋਂ 6 ਤੋਂ 7 ਡਿਗਰੀ ਵੱਧ ਦਰਜ ਕੀਤਾ ਗਿਆ।

ਪੰਜਾਬ ਚ ਅਗਲੇ ਦੋ ਦਿਨਾਂ ਤੱਕ ਮੀਂਹ ਦੀ ਸੰਭਾਵਨਾ, ਪਾਰਾ ਤਿੰਨ ਡਿਗਰੀ ਤੱਕ ਡਿੱਗਣ ਦਾ ਅਨੁਮਾਨ

(Photo Credit: TV9hindi.com)

Follow Us On

ਪੰਜਾਬ ‘ਚ ਪੈ ਰਹੀ ਕਹਿਰ ਦੀ ਗਰਮੀ ਦੇ ਵਿਚਕਾਰ ਮੌਸਮ ਵਿਭਾਗ ਤੋਂ ਰਾਹਤ ਦੀ ਖਬਰ ਸਾਹਮਣੇ ਆਈ ਹੈ। ਪੰਜਾਬ ਵਿੱਚ ਅਗਲੇ ਦੋ ਦਿਨਾਂ ਤੱਕ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਮੌਸਮ ਵਿਭਾਗ ਮੁਤਾਬਕ ਸਰਗਰਮ ਪੱਛਮੀ ਗੜਬੜੀ ਕਾਰਨ 30-40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ ਅਤੇ ਬੁੱਧਵਾਰ ਨੂੰ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੀਂਹ ਪੈ ਸਕਦਾ ਹੈ। ਵੀਰਵਾਰ ਨੂੰ ਵੀ ਮੌਸਮ ਸੁਹਾਵਣਾ ਰਹਿ ਸਕਦਾ ਹੈ। ਮੀਂਹ ਕਾਰਨ ਤਾਪਮਾਨ ਵਿੱਚ 2 ਤੋਂ 3 ਡਿਗਰੀ ਦੀ ਗਿਰਾਵਟ ਵੀ ਆ ਸਕਦੀ ਹੈ।

ਸੂਬੇ ਦੇ ਕਈ ਸ਼ਹਿਰਾਂ ਦਾ ਤਾਪਮਾਨ 40 ਡਿਗਰੀ ਤੋਂ ਉੱਪਰ

ਮੰਗਲਵਾਰ ਨੂੰ ਗਰਮੀ ਤੋਂ ਰਾਹਤ ਨਹੀਂ ਮਿਲੀ। ਮੈਦਾਨੀ ਇਲਾਕਿਆਂ ਤੋਂ ਲੈ ਕੇ ਪਹਾੜਾਂ ਤੱਕ ਤਾਪਮਾਨ 40 ਡਿਗਰੀ ਤੋਂ ਉੱਪਰ ਸੀ। ਪੰਜਾਬ ਦਾ ਸਮਰਾਲਾ 45.8 ਡਿਗਰੀ ਨਾਲ ਸਭ ਤੋਂ ਗਰਮ ਰਿਹਾ। ਹਾਲਾਂਕਿ ਵੱਧ ਤੋਂ ਵੱਧ ਤਾਪਮਾਨ ਵਿੱਚ ਪਿਛਲੇ ਦਿਨ ਦੇ ਮੁਕਾਬਲੇ 1.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਪਰ ਫਿਰ ਵੀ ਇਹ ਆਮ ਨਾਲੋਂ 5.2 ਡਿਗਰੀ ਵੱਧ ਦਰਜ ਕੀਤਾ ਗਿਆ। ਘੱਟੋ-ਘੱਟ ਤਾਪਮਾਨ ਵਿੱਚ ਵੀ 0.7 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਫਿਲਹਾਲ ਇਹ ਵੀ ਆਮ ਨਾਲੋਂ 4.6 ਡਿਗਰੀ ਜ਼ਿਆਦਾ ਹੈ। ਮੌਸਮ ਵਿਭਾਗ ਨੇ ਬੁੱਧਵਾਰ ਨੂੰ ਮੀਂਹ ਦੇ ਨਾਲ-ਨਾਲ ਹੀਟ ਵੇਵ ਲਈ ਯੈਲੋ ਅਲਰਟ ਜਾਰੀ ਕੀਤਾ ਹੈ।

ਇਹ ਵੀ ਪੜ੍ਹੋ: ਅੱਜ ਮਿਲ ਸਕਦੀ ਹੈ ਗਰਮੀ ਤੋਂ ਹਾਰਤ, ਪੰਜਾਬ ਅਤੇ ਚੰਡੀਗੜ੍ਹ ਚ ਦੋ ਦਿਨਾਂ ਲਈ ਮੀਂਹ ਦਾ ਅਨੁਮਾਨ, 3 ਡਿਗਰੀ ਡਿੱਗ ਸਕਦਾ ਹੈ ਪਾਰਾ

ਬਿਜਲੀ ਦੀ ਮੰਗ ਵਿੱਚ ਵਾਧਾ

ਚੰਡੀਗੜ੍ਹ ਵਿੱਚ ਬਿਜਲੀ ਦੀ ਮੰਗ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਮੰਗਲਵਾਰ ਨੂੰ ਦੁਪਹਿਰ 3:15 ਵਜੇ ਤੱਕ ਇਹ ਮੰਗ 446 ਮੈਗਾਵਾਟ ਤੱਕ ਪਹੁੰਚ ਗਈ ਸੀ। ਬਿਜਲੀ ਦੀ ਖਪਤ ਜ਼ਿਆਦਾ ਹੋਣ ਕਾਰਨ ਲਾਈਨ ਵੀ ਓਵਰਲੋਡ ਹੈ। ਇਸ ਕਾਰਨ ਅਣਐਲਾਨੇ ਕੱਟ ਵੀ ਲੱਗ ਰਹੇ ਹਨ। ਜਿਸ ਕਾਰਨ ਲੋਕ ਕਾਫੀ ਪ੍ਰੇਸ਼ਾਨ ਹਨ। ਮੰਗਲਵਾਰ ਨੂੰ ਸੈਕਟਰ 22, 25, 38, 35, 37, ਵਿਕਾਸ ਨਗਰ, ਸੈਕਟਰ 40 ਆਦਿ ਖੇਤਰਾਂ ਵਿੱਚ ਬਿਜਲੀ ਦੇ ਕੱਟ ਲੱਗੇ। ਪਰ ਜੇਕਰ ਵੈਸਟਰਨ ਡਿਸਟਰਬੈਂਸ ਕਾਰਨ ਅੱਜ ਮੀਂਹ ਪੈਂਦਾ ਹੈ ਤਾਂ ਬਿਜਲੀ ਦੀ ਮੰਗ ਵੀ ਘੱਟ ਜਾਵੇਗੀ।

Exit mobile version