ਪੰਜਾਬ ਦੇ 11 ਜ਼ਿਲ੍ਹਿਆਂ 'ਚ ਰੁਕ-ਰੁਕ ਕੇ ਪੈ ਰਿਹਾ ਮੀਂਹ, ਯੈਲੋ ਅਲਰਟ ਜਾਰੀ; ਘਟੇਗਾ ਤਾਪਮਾਨ | Rain in 11 districts of Punjab issued yellow alert know in Punjabi Punjabi news - TV9 Punjabi

ਪੰਜਾਬ ਦੇ 11 ਜ਼ਿਲ੍ਹਿਆਂ ‘ਚ ਰੁਕ-ਰੁਕ ਕੇ ਪੈ ਰਿਹਾ ਮੀਂਹ, ਯੈਲੋ ਅਲਰਟ ਜਾਰੀ; ਘਟੇਗਾ ਤਾਪਮਾਨ

Updated On: 

30 Nov 2023 12:19 PM

ਪੰਜਾਬ ਦੇ ਜ਼ਿਲ੍ਹਿਆਂ ਵਿੱਚ ਸਵੇਰ ਤੋਂ ਹੀ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਦੱਸ ਦਈਏ ਕਿ ਪੰਜਾਬ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਸੰਬੰਧੀ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਮੀਂਹ ਕਾਰਨ ਆਉਣ ਵਾਲੇ ਦਿਨਾਂ 'ਚ ਪੰਜਾਬ ਦੇ ਤਾਪਮਾਨ 'ਚ ਗਿਰਾਵਟ ਆਵੇਗੀ ਅਤੇ ਠੰਡ ਵਧੇਗੀ। ਇੰਨਾ ਹੀ ਨਹੀਂ ਪੰਜਾਬ 'ਚ ਧੂੰਦ ਦਾ ਦੂਜਾ ਪੜਾਅ ਵੀ ਸ਼ੁਰੂ ਹੋ ਜਾਵੇਗਾ।

ਪੰਜਾਬ ਦੇ 11 ਜ਼ਿਲ੍ਹਿਆਂ ਚ ਰੁਕ-ਰੁਕ ਕੇ ਪੈ ਰਿਹਾ ਮੀਂਹ, ਯੈਲੋ ਅਲਰਟ ਜਾਰੀ; ਘਟੇਗਾ ਤਾਪਮਾਨ

ਸੰਕੇਤਕ ਤਸਵੀਰ

Follow Us On

ਮੌਸਮ ਵਿਭਾਗ ਨੇ ਵੀਰਵਾਰ ਨੂੰ ਪੱਛਮੀ ਮਾਲਵੇ ਨੂੰ ਛੱਡ ਕੇ ਪੂਰੇ ਪੰਜਾਬ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ 11 ਜ਼ਿਲ੍ਹੇ ਅਜਿਹੇ ਹਨ ਜਿੱਥੇ ਮੀਂਹ ਦਾ ਅਲਰਟ ਦਿੱਤਾ ਗਿਆ ਹੈ ਅਤੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਸਵੇਰ ਤੋਂ ਹੀ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਬਰਸਾਤ ਕਾਰਨ ਹੀਟ ਲਾਕ ਹੋਣ ਕਾਰਨ ਦਿਨ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਬਹੁਤਾ ਬਦਲਾਅ ਨਹੀਂ ਹੋਇਆ ਹੈ ਪਰ ਅੱਜ ਘੱਟੋ-ਘੱਟ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾਵੇਗੀ।

ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਮੌਸਮ ਵਿਭਾਗ ਵੱਲੋਂ ਜਾਰੀ ਯੈਲੋ ਅਲਰਟ ਮੁਤਾਬਕ ਅਗਲੇ ਕੁਝ ਘੰਟਿਆਂ ਤੱਕ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਸੰਗਰੂਰ, ਪਟਿਆਲਾ, ਮੋਹਾਲੀ, ਲੁਧਿਆਣਾ, ਫਗਵਾੜਾ, ਕਪੂਰਥਲਾ, ਜਲੰਧਰ ਅਤੇ ਰੋਪੜ ਵਿੱਚ ਰੁਕ-ਰੁਕ ਕੇ ਮੀਂਹ ਜਾਰੀ ਰਹੇਗਾ। ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਅਲਰਟ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਇੰਨਾ ਹੀ ਨਹੀਂ ਇੱਥੇ 30 ਤੋਂ 40 ਕਿਲੋਮੀਟਰ ਦੀ ਰਫਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ।

ਪੰਜਾਬ ਦੇ ਤਾਪਮਾਨ ‘ਚ ਭਾਰੀ ਗਿਰਾਵਟ

ਇਸ ਮੀਂਹ ਕਾਰਨ ਆਉਣ ਵਾਲੇ ਦਿਨਾਂ ‘ਚ ਪੰਜਾਬ ਦੇ ਤਾਪਮਾਨ ‘ਚ ਗਿਰਾਵਟ ਆਵੇਗੀ ਅਤੇ ਠੰਡ ਵਧੇਗੀ। ਇੰਨਾ ਹੀ ਨਹੀਂ ਪੰਜਾਬ ‘ਚ ਧੂੰਦ ਦਾ ਦੂਜਾ ਪੜਾਅ ਵੀ ਸ਼ੁਰੂ ਹੋ ਜਾਵੇਗਾ, ਜੋ ਖੁੱਲ੍ਹੇ ਅਤੇ ਬਾਹਰਲੇ ਇਲਾਕਿਆਂ ਤੋਂ ਬਾਅਦ ਸੰਘਣੀ ਆਬਾਦੀ ਵਾਲੇ ਇਲਾਕਿਆਂ ‘ਚ ਨਜ਼ਰ ਆਵੇਗਾ।

ਤਾਪਮਾਨ 8 ਡਿਗਰੀ ਤੋਂ ਹੇਠਾਂ ਪਹੁੰਚ ਜਾਵੇਗਾ

ਇਸ ਮੀਂਹ ਤੋਂ ਬਾਅਦ ਮੌਸਮ ਸਾਫ਼ ਹੋਣ ਦੀ ਉਮੀਦ ਹੈ ਪਰ ਇਸ ਤੋਂ ਬਾਅਦ ਦਿਨ ਦਾ ਘੱਟੋ-ਘੱਟ ਤਾਪਮਾਨ ਡਿੱਗ ਜਾਵੇਗਾ, ਜਿਸ ਕਾਰਨ ਰਾਤਾਂ ਠੰਢੀਆਂ ਹੋਣ ਲੱਗ ਜਾਣਗੀਆਂ। ਮੌਸਮ ਵਿਭਾਗ ਮੁਤਾਬਕ ਪੰਜਾਬ ਦੇ ਬਹੁਤੇ ਸ਼ਹਿਰਾਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ 2 ਡਿਗਰੀ ਦੀ ਗਿਰਾਵਟ ਆਵੇਗੀ, ਜੋ ਫਿਲਹਾਲ ਆਮ ਤੌਰ ‘ਤੇ 10 ਡਿਗਰੀ ਦੇ ਆਸ-ਪਾਸ ਦਰਜ ਕੀਤੀ ਗਈ ਹੈ।

Exit mobile version