Weather Update : ਪੰਜਾਬ ਵਿੱਚ ਅੱਜ ਫਿਰ ਮੀਂਹ ਪੈਣ ਦੀ ਸੰਭਾਵਨਾ, 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ
Punjab Weather Update :ਭਾਰਤੀ ਮੌਸਮ ਵਿਭਾਗ (IMD) ਵੱਲੋਂ ਅੱਜ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਵਿੱਚ ਮੀਂਹ ਅਤੇ ਤੂਫ਼ਾਨ ਨੂੰ ਲੈ ਕੇ ਯੇਲੋ ਅਲਰਟ ਜਾਰੀ ਕੀਤਾ ਗਿਆ ਹੈ। ਆਈਐਮਡੀ ਦੇ ਅਨੁਸਾਰ, ਇਨ੍ਹਾਂ ਖੇਤਰਾਂ ਵਿੱਚ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ।

ਮੌਸਮ ਵਿਭਾਗ ਵੱਲੋਂ ਅੱਜ ਸੂਬੇ ਵਿੱਚ ਵੀ ਯੇਲੋ ਅਲਰਟ ਜਾਰੀ ਕੀਤਾ ਗਿਆ ਹੈ। ਹਿਮਾਚਲ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਮੰਗਲਵਾਰ ਨੂੰ ਸੂਬੇ ਵਿੱਚ ਮੀਂਹ ਦੀ ਕੋਈ ਰਿਪੋਰਟ ਨਹੀਂ ਸੀ ਅਤੇ ਜ਼ਿਆਦਾਤਰ ਸਮੇਂ ਅਸਮਾਨ ਸਾਫ਼ ਰਿਹਾ।
ਜਿਸ ਕਾਰਨ 6 ਮਈ ਨੂੰ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 8.4 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਆਈਐਮਡੀ ਦੇ ਅਨੁਸਾਰ, ਮੰਗਲਵਾਰ ਨੂੰ ਸੂਬੇ ਵਿੱਚ ਤਾਪਮਾਨ ਆਮ ਨਾਲੋਂ ਲਗਭਗ 4 ਡਿਗਰੀ ਸੈਲਸੀਅਸ ਘੱਟ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਸਮਰਾਲਾ ਵਿੱਚ 38 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਮੌਸਮ ਵਿਭਾਗ ਮੁਤਾਬਕ ਬੀਤੇ ਦਿਨ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਧੁੱਪ ਨਿਕਲੀ ਅਤੇ ਜ਼ਿਆਦਾਤਰ ਸਮਾਂ ਅਸਮਾਨ ਸਾਫ਼ ਰਿਹਾ। ਇਹੀ ਕਾਰਨ ਹੈ ਕਿ ਇੱਕ ਦਿਨ ਵਿੱਚ ਤਾਪਮਾਨ 8.4 ਡਿਗਰੀ ਵੱਧ ਗਿਆ।