Weather Update : ਪੰਜਾਬ ਵਿੱਚ ਅੱਜ ਫਿਰ ਮੀਂਹ ਪੈਣ ਦੀ ਸੰਭਾਵਨਾ, 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ

Published: 

07 May 2025 09:12 AM IST

Punjab Weather Update :ਭਾਰਤੀ ਮੌਸਮ ਵਿਭਾਗ (IMD) ਵੱਲੋਂ ਅੱਜ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਵਿੱਚ ਮੀਂਹ ਅਤੇ ਤੂਫ਼ਾਨ ਨੂੰ ਲੈ ਕੇ ਯੇਲੋ ਅਲਰਟ ਜਾਰੀ ਕੀਤਾ ਗਿਆ ਹੈ। ਆਈਐਮਡੀ ਦੇ ਅਨੁਸਾਰ, ਇਨ੍ਹਾਂ ਖੇਤਰਾਂ ਵਿੱਚ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ।

Weather Update : ਪੰਜਾਬ ਵਿੱਚ ਅੱਜ ਫਿਰ ਮੀਂਹ ਪੈਣ ਦੀ ਸੰਭਾਵਨਾ, 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ
Follow Us On
ਮੌਸਮ ਵਿਭਾਗ ਵੱਲੋਂ ਅੱਜ ਸੂਬੇ ਵਿੱਚ ਵੀ ਯੇਲੋ ਅਲਰਟ ਜਾਰੀ ਕੀਤਾ ਗਿਆ ਹੈ। ਹਿਮਾਚਲ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਮੰਗਲਵਾਰ ਨੂੰ ਸੂਬੇ ਵਿੱਚ ਮੀਂਹ ਦੀ ਕੋਈ ਰਿਪੋਰਟ ਨਹੀਂ ਸੀ ਅਤੇ ਜ਼ਿਆਦਾਤਰ ਸਮੇਂ ਅਸਮਾਨ ਸਾਫ਼ ਰਿਹਾ। ਜਿਸ ਕਾਰਨ 6 ਮਈ ਨੂੰ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 8.4 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਆਈਐਮਡੀ ਦੇ ਅਨੁਸਾਰ, ਮੰਗਲਵਾਰ ਨੂੰ ਸੂਬੇ ਵਿੱਚ ਤਾਪਮਾਨ ਆਮ ਨਾਲੋਂ ਲਗਭਗ 4 ਡਿਗਰੀ ਸੈਲਸੀਅਸ ਘੱਟ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਸਮਰਾਲਾ ਵਿੱਚ 38 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਬੀਤੇ ਦਿਨ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਧੁੱਪ ਨਿਕਲੀ ਅਤੇ ਜ਼ਿਆਦਾਤਰ ਸਮਾਂ ਅਸਮਾਨ ਸਾਫ਼ ਰਿਹਾ। ਇਹੀ ਕਾਰਨ ਹੈ ਕਿ ਇੱਕ ਦਿਨ ਵਿੱਚ ਤਾਪਮਾਨ 8.4 ਡਿਗਰੀ ਵੱਧ ਗਿਆ।

ਸੂਬੇ ਵਿੱਚ ਅੱਜ ਯੈਲੋ ਅਲਰਟ

ਅੱਜ ਪੰਜਾਬ ਦੇ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਵਿੱਚ ਮੀਂਹ ਅਤੇ ਤੂਫ਼ਾਨ ਨੂੰ ਲੈ ਕੇ ਯੇਲੋ ਅਲਰਟ ਜਾਰੀ ਕੀਤਾ ਗਿਆ ਹੈ। ਆਈਐਮਡੀ ਦੇ ਅਨੁਸਾਰ, ਇਨ੍ਹਾਂ ਖੇਤਰਾਂ ਵਿੱਚ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਜਦੋਂ ਕਿ ਸੂਬੇ ਵਿੱਚ ਮੌਸਮ ਆਮ ਰਹਿਣ ਦੀ ਸੰਭਾਵਨਾ ਹੈ। 8 ਅਪ੍ਰੈਲ ਨੂੰ ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਿਰੋਜ਼ਪੁਰ ਵਿੱਚ ਫਿਰ ਤੋਂ ਗਰਜ ਅਤੇ ਬਿਜਲੀ ਡਿੱਗਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।

ਪੰਜਾਬ ਦੇ ਸ਼ਹਿਰਾਂ ਦਾ ਮੌਸਮ

ਫਿਰੋਜ਼ਪੁਰ ਦੇ ਵਿੱਚ ਤਾਪਮਾਨ ਵਿੱਚ ਥੋੜ੍ਹਾ ਵਾਧਾ ਹੋਵੇਗਾ। ਤਾਪਮਾਨ 22 ਤੋਂ 33 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ। ਜਲੰਧਰ ਦੇ ਵਿੱਚ ਤਾਪਮਾਨ ਵਿੱਚ ਥੋੜ੍ਹਾ ਜਿਹਾ ਵਾਧਾ ਹੋਵੇਗਾ। ਤਾਪਮਾਨ 21 ਤੋਂ 33 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ। ਲੁਧਿਆਣਾ ਦੇ ਵਿੱਚ ਤਾਪਮਾਨ ਵਿੱਚ ਥੋੜ੍ਹਾ ਵਾਧਾ ਹੋਵੇਗਾ। ਤਾਪਮਾਨ 21.5 ਅਤੇ 33 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ। ਪਟਿਆਲਾ ਦੇ ਵਿੱਚ ਤਾਪਮਾਨ ਵਿੱਚ ਥੋੜ੍ਹਾ ਵਾਧਾ ਹੋਵੇਗਾ। ਤਾਪਮਾਨ 21 ਤੋਂ 31 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ। ਮੁਹਾਲੀ ਦੇ ਵਿੱਚ ਤਾਪਮਾਨ ਵਿੱਚ ਥੋੜ੍ਹਾ ਵਾਧਾ ਹੋਵੇਗਾ। ਤਾਪਮਾਨ 23 ਤੋਂ 30 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ।