AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪੰਜਾਬ ‘ਚ ਤੇਜ਼ ਹਵਾਵਾਂ ਤੇ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਦਾ ਅਲਰਟ

Punjab Weather Update: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲ ਗਿਆ ਹੈ। ਪਹਾੜੀ ਇਲਾਕਿਆਂ ਵਿੱਚ ਮੀਂਹ ਪੈਣ ਕਾਰਨ ਤਾਪਮਾਨ ਵਿੱਚ ਗਿਰਾਵਟ ਆਈ ਹੈ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਦੇ ਅਨੁਸਾਰ, ਅੱਜ 30 ਮਈ ਨੂੰ ਸੂਬੇ ਦੇ ਕਈ ਹਿੱਸਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈ ਸਕਦਾ ਹੈ।

ਪੰਜਾਬ 'ਚ ਤੇਜ਼ ਹਵਾਵਾਂ ਤੇ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਦਾ ਅਲਰਟ
ਪੰਜਾਬ ‘ਚ ਤੇਜ਼ ਹਵਾਵਾਂ ਤੇ ਮੀਂਹ ਦੀ ਸੰਭਾਵਨਾ
tv9-punjabi
| Updated On: 30 May 2026 07:35 AM IST
Share

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲ ਗਿਆ ਹੈ। ਪਹਾੜੀ ਇਲਾਕਿਆਂ ਵਿੱਚ ਮੀਂਹ ਪੈਣ ਕਾਰਨ ਤਾਪਮਾਨ ਵਿੱਚ ਗਿਰਾਵਟ ਆਈ ਹੈ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਦੇ ਅਨੁਸਾਰ, ਅੱਜ 30 ਮਈ ਨੂੰ ਸੂਬੇ ਦੇ ਕਈ ਹਿੱਸਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਦੇ ਅਨੁਸਾਰ, ਪਠਾਨਕੋਟ, ਤਰਨਤਾਰਨ, ਫਾਜ਼ਿਲਕਾ, ਮੁਕਤਸਰ ਅਤੇ ਬਠਿੰਡਾ ਵਿੱਚ ਗੜੇਮਾਰੀ ਅਤੇ ਗਰਜ-ਤੂਫ਼ਾਨ ਦੀ ਸੰਭਾਵਨਾ ਲਈ ਇੱਕ ਆਰੇਂਜ ਚੇਤਾਵਨੀ ਜਾਰੀ ਕੀਤੀ ਗਈ ਹੈ। ਵਿਭਾਗ ਦਾ ਕਹਿਣਾ ਹੈ ਕਿ 4 ਜੂਨ ਤੱਕ ਗਰਮੀ ਦੀ ਲਹਿਰ ਪੂਰੀ ਤਰ੍ਹਾਂ ਘੱਟ ਜਾਵੇਗੀ।

ਇਹ ਪ੍ਰਭਾਵ ਮੌਨਸੂਨ ਹਵਾਵਾਂ ਦੀ ਗਤੀ ਅਤੇ ਬਾਰਿਸ਼ ਦੇ ਪੈਟਰਨਾਂ ਨੂੰ ਪ੍ਰਭਾਵਿਤ ਕਰਦਾ ਹੈ। ਨਤੀਜੇ ਵਜੋਂ, ਲੁਧਿਆਣਾ, ਪਟਿਆਲਾ, ਬਠਿੰਡਾ, ਮਾਨਸਾ, ਸੰਗਰੂਰ, ਫਾਜ਼ਿਲਕਾ ਅਤੇ ਫਿਰੋਜ਼ਪੁਰ ਵਿੱਚ ਆਮ ਨਾਲੋਂ ਘੱਟ ਬਾਰਿਸ਼ ਹੋਣ ਦੀ ਉਮੀਦ ਹੈ।

ਇਸ ਦੌਰਾਨ, ਪਿਛਲੇ 24 ਘੰਟਿਆਂ ਵਿੱਚ ਪੰਜਾਬ ਦਾ ਵੱਧ ਤੋਂ ਵੱਧ ਤਾਪਮਾਨ 4.6 ਡਿਗਰੀ ਘੱਟ ਗਿਆ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 43.4 ਡਿਗਰੀ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 2.8 ਡਿਗਰੀ ਘੱਟ ਹੈ। ਚੰਡੀਗੜ੍ਹ ਦਾ ਤਾਪਮਾਨ 4.4 ਡਿਗਰੀ ਘੱਟ ਗਿਆ।

ਇਸ ਤਰ੍ਹਾਂ ਹਨ ਮੌਸਮ ਦੀਆਂ ਸਥਿਤੀਆਂ:

ਮੌਨਸੂਨ ਦੀ ਉੱਤਰੀ ਸੀਮਾ ਇਸ ਸਮੇਂ ਦੱਖਣੀ ਹਿੱਸਿਆਂ ਤੋਂ ਲੰਘ ਰਹੀ ਹੈ, ਭਾਵ ਮਾਨਸੂਨ ਅਜੇ ਪੂਰੀ ਤਰ੍ਹਾਂ ਭਾਰਤ ਨਹੀਂ ਪਹੁੰਚਿਆ ਹੈ, ਪਰ ਅੱਗੇ ਵਧ ਰਿਹਾ ਹੈ। ਉੱਤਰੀ ਭਾਰਤ ਦੇ ਨੇੜੇ ਇੱਕ ਵੈਸਟਰਨ ਡਿਸਟੇਨਬੇਨਸ ਸਰਗਰਮ ਹੈ, ਜਿਸ ਨਾਲ ਬੱਦਲਵਾਈ, ਮੀਂਹ ਅਤੇ ਗਰਜ ਵਰਗੀਆਂ ਸਥਿਤੀਆਂ ਪੈਦਾ ਹੋ ਰਹੀਆਂ ਹਨ। ਇੱਕ ਹੋਰ ਘੱਟ ਦਬਾਅ/ਹਵਾ ਪ੍ਰਣਾਲੀ (ਟਰਫ) ਪਾਕਿਸਤਾਨ ਤੋਂ ਰਾਜਸਥਾਨ ਅਤੇ ਅਰਬ ਸਾਗਰ ਤੱਕ ਫੈਲੀ ਹੋਈ ਹੈ। ਇਹ ਹੇਠਲੇ ਪੱਧਰਾਂ ‘ਤੇ ਹਵਾ ਨੂੰ ਵੀ ਅਸਥਿਰ ਕਰ ਰਹੀ ਹੈ।

4 ਜੂਨ ਤੋਂ ਬਾਅਦ ਤਾਪਮਾਨ ਵਧੇਗਾ

ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਦੇ ਡਾਇਰੈਕਟਰ ਸੁਰੇਂਦਰ ਪਾਲ ਨੇ ਕਿਹਾ ਕਿ 30 ਮਈ ਨੂੰ ਕੁਝ ਇਲਾਕਿਆਂ ਵਿੱਚ ਤੇਜ਼ ਹਵਾਵਾਂ ਅਤੇ ਬਿਜਲੀ ਦੇ ਨਾਲ ਮੀਂਹ ਪਵੇਗਾ। ਹਾਲਾਂਕਿ, 31 ਮਈ ਤੋਂ 4 ਜੂਨ ਤੱਕ, ਸਿਰਫ਼ ਦੂਰ-ਦੁਰਾਡੇ ਇਲਾਕਿਆਂ ਵਿੱਚ ਹੀ ਹਲਕੀ ਬਾਰਿਸ਼ ਹੋਣ ਦੀ ਉਮੀਦ ਹੈ।

ਇਸ ਸਮੇਂ ਦੌਰਾਨ, ਅਗਲੇ ਤਿੰਨ ਦਿਨਾਂ ਵਿੱਚ ਵੱਧ ਤੋਂ ਵੱਧ ਤਾਪਮਾਨ 6 ਤੋਂ 8 ਡਿਗਰੀ ਤੱਕ ਘੱਟ ਜਾਵੇਗਾ, ਜਿਸਦੇ ਨਤੀਜੇ ਵਜੋਂ ਮੌਸਮ ਠੰਢਾ ਹੋਵੇਗਾ। ਇਸ ਤੋਂ ਬਾਅਦ, 4 ਜੂਨ ਤੋਂ ਤਾਪਮਾਨ ਹੌਲੀ-ਹੌਲੀ ਦੁਬਾਰਾ ਵਧਣਾ ਸ਼ੁਰੂ ਹੋ ਜਾਵੇਗਾ।

Follow Us
Monsoon Alert: 22 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੂਫਾਨ ਦੀ ਚੇਤਾਵਨੀ, ਮੌਨਸੂਨ ਅਪਡੇਟ
Monsoon Alert: 22 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੂਫਾਨ ਦੀ ਚੇਤਾਵਨੀ, ਮੌਨਸੂਨ ਅਪਡੇਟ...
ਰਵਨੀਤ ਬਿੱਟੂ ਦਾ ਰਾਜਸਭਾ ਕਾਰਜਕਾਲ 6 ਮਹੀਨੇ ਵਧਿਆ, ਕੀ ਵਾਪਸ ਆਉਣਗੇ ਪੰਜਾਬ?
ਰਵਨੀਤ ਬਿੱਟੂ ਦਾ ਰਾਜਸਭਾ ਕਾਰਜਕਾਲ 6 ਮਹੀਨੇ ਵਧਿਆ, ਕੀ ਵਾਪਸ ਆਉਣਗੇ ਪੰਜਾਬ?...
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!...
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ...
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ...
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ...
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ...
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?...
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ...