Weather Update : ਪੰਜਾਬ ਵਿੱਚ ਤਾਪਮਾਨ ਆਮ ਨਾਲੋਂ 2.2 ਡਿਗਰੀ ਸੈਲਸੀਅਸ ਜ਼ਿਆਦਾ ਗਰਮ, 12 ਮਾਰਚ ਤੋਂ ਮੀਂਹ ਦੀ ਸੰਭਾਵਨਾ

tv9-punjabi
Published: 

10 Mar 2025 07:33 AM

Punjab Weather Update : ਪੰਜਾਬ ਵਿੱਚ ਤਾਪਮਾਨ ਆਮ ਨਾਲੋਂ ਵੱਧ ਗਰਮ ਹੈ। ਪਿਛਲੇ ਕੁੱਝ ਦਿਨਾਂ ਤੋਂ ਤੇਜ਼ ਧੁੱਪ ਅਤੇ ਵੈਸਟਰਨ ਡਿਸਟਰਬਨ ਦੇ ਸਰਗਰਮ ਨਾ ਹੋਣ ਕਾਰਨ, ਤਾਪਮਾਨ ਵਿੱਚ ਅਜਿਹਾ ਬਦਲਾਅ ਦੇਖਿਆ ਜਾ ਰਿਹਾ ਹੈ। ਆਉਣ ਵਾਲੇ ਦਿਨਾਂ ਵਿੱਚ ਦਿਨ ਦਾ ਤਾਪਮਾਨ 30 ਡਿਗਰੀ ਨੂੰ ਪਾਰ ਕਰ ਜਾਵੇਗਾ। ਇਸ ਦੇ ਨਾਲ ਹੀ, ਵੈਸਟਰਨ ਡਿਸਟਰਬਨ ਕੱਲ੍ਹ ਤੋਂ ਸਰਗਰਮ ਹੋ ਗਿਆ ਹੈ, ਪਰ ਇਸਦਾ ਪ੍ਰਭਾਵ 12 ਮਾਰਚ ਤੋਂ ਮੈਦਾਨੀ ਇਲਾਕਿਆਂ ਵਿੱਚ ਦਿਖਾਈ ਦੇਵੇਗਾ।

Weather Update : ਪੰਜਾਬ ਵਿੱਚ ਤਾਪਮਾਨ ਆਮ ਨਾਲੋਂ 2.2 ਡਿਗਰੀ ਸੈਲਸੀਅਸ ਜ਼ਿਆਦਾ ਗਰਮ, 12 ਮਾਰਚ ਤੋਂ ਮੀਂਹ ਦੀ ਸੰਭਾਵਨਾ
Follow Us On

Punjab Weather Update : ਮੌਸਮ ਵਿਭਾਗ ਦੇ ਮੁਤਾਬਕ, ਸੂਬੇ ਦੇ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਬਦਲਾਅ ਨਹੀਂ ਆਇਆ ਹੈ, ਹਾਲਾਂਕਿ ਇਹ ਆਮ ਨਾਲੋਂ 2.2 ਡਿਗਰੀ ਸੈਲਸੀਅਸ ਵੱਧ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ 30.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਅਬੋਹਰ ਵਿੱਚ ਦਰਜ ਕੀਤਾ ਗਿਆ।

ਇਸ ਦੇ ਨਾਲ ਹੀ, ਅੱਜ ਵੀ ਮੌਸਮ ਵਿੱਚ ਬਹੁਤਾ ਬਦਲਾਅ ਨਹੀਂ ਆਵੇਗਾ। ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਧੁੱਪ ਰਹੇਗੀ, ਪਰ ਹਿਮਾਚਲ ਪ੍ਰਦੇਸ਼ ਅਤੇ ਅੰਮ੍ਰਿਤਸਰ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਸਵੇਰੇ ਬੱਦਲਵਾਈ ਰਹੇਗੀ।

ਵੈਸਟਰਨ ਡਿਸਟਰਬਨ ਦਾ ਪ੍ਰਭਾਵ ਪਹਿਲਾਂ ਹੀ ਉੱਚੀਆਂ ਪਹਾੜੀਆਂ ‘ਤੇ ਦਿਖਾਈ ਦੇ ਰਿਹਾ ਹੈ। 15 ਮਾਰਚ ਤੱਕ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਜੇਕਰ ਮੀਂਹ ਅਤੇ ਬਰਫ਼ਬਾਰੀ ਹੁੰਦੀ ਹੈ ਤਾਂ ਮੈਦਾਨੀ ਇਲਾਕਿਆਂ ਵਿੱਚ ਤਾਪਮਾਨ ਵਿੱਚ ਥੋੜ੍ਹੀ ਗਿਰਾਵਟ ਆ ਸਕਦੀ ਹੈ।

ਮੌਸਮ ਵਿਭਾਗ ਦੇ ਮੁਤਾਬਕ 12 ਮਾਰਚ ਤੋਂ ਸੂਬੇ ਦੇ ਮੈਦਾਨੀ ਇਲਾਕਿਆਂ ਵਿੱਚ ਮੀਂਹ ਪੈਣ ਦੀ ਉਮੀਦ ਹੈ। ਅਜਿਹਾ ਮੌਸਮ ਤਿੰਨ ਦਿਨ ਜਾਰੀ ਰਹੇਗਾ।

ਪੰਜਾਬ ਦੇ ਸ਼ਹਿਰਾਂ ਦਾ ਮੌਸਮ

ਅੰਮ੍ਰਿਤਸਰ- ਤਾਪਮਾਨ ਵਿੱਚ ਬਦਲਾਅ ਦੇਖਣ ਨੂੰ ਮਿਲੇਗਾ। ਤਾਪਮਾਨ 14 ਤੋਂ 27 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ।

ਜਲੰਧਰ- ਤਾਪਮਾਨ ਵਿੱਚ ਬਦਲਾਅ ਦੇਖਣ ਨੂੰ ਮਿਲੇਗਾ। ਤਾਪਮਾਨ 12 ਤੋਂ 29 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ।

ਲੁਧਿਆਣਾ- ਤਾਪਮਾਨ ਵਿੱਚ ਬਦਲਾਅ ਦੇਖਣ ਨੂੰ ਮਿਲੇਗਾ। ਤਾਪਮਾਨ 12 ਤੋਂ 30 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ।

ਪਟਿਆਲਾ- ਤਾਪਮਾਨ ਵਿੱਚ ਬਦਲਾਅ ਦੇਖਣ ਨੂੰ ਮਿਲੇਗਾ। ਤਾਪਮਾਨ 14 ਤੋਂ 29 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ।

ਮੋਹਾਲੀ- ਤਾਪਮਾਨ ਵਿੱਚ ਬਦਲਾਅ ਦੇਖਣ ਨੂੰ ਮਿਲੇਗਾ। ਤਾਪਮਾਨ 15 ਤੋਂ 30 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ।