ਪੰਜਾਬ ਦੇ 9 ਜ਼ਿਲ੍ਹਿਆਂ ਵਿੱਚ ਮੌਸਮ ਵਿਭਾਗ ਨੇ ਹੀਟਵੇਵ ਦਾ ਅਲਰਟ ਕੀਤਾ ਜਾਰੀ
ਪੰਜਾਬ ਦੇ ਮੌਸਮ ਸਬੰਧੀ ਅੱਜ ਯੇਲੋ ਹੀਟ-ਵੇਵ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ ਪੰਜਾਬ ਦੇ 9 ਜ਼ਿਲ੍ਹਿਆਂ ਲਈ ਜਾਰੀ ਕੀਤਾ ਗਿਆ ਹੈ। ਭਾਰਤੀ ਮੌਸਮ ਵਿਭਾਗ (IMD) ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ, ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਔਸਤਨ 1 ਡਿਗਰੀ ਸੈਲਸੀਅਸ ਵਧਿਆ ਹੈ।

ਪੰਜਾਬ ਦੇ ਮੌਸਮ ਸਬੰਧੀ ਅੱਜ ਯੇਲੋ ਹੀਟ-ਵੇਵ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ ਪੰਜਾਬ ਦੇ 9 ਜ਼ਿਲ੍ਹਿਆਂ ਲਈ ਜਾਰੀ ਕੀਤਾ ਗਿਆ ਹੈ। ਭਾਰਤੀ ਮੌਸਮ ਵਿਭਾਗ (IMD) ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ, ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਔਸਤਨ 1 ਡਿਗਰੀ ਸੈਲਸੀਅਸ ਵਧਿਆ ਹੈ।
ਪੁਰੇ ਸੂਬੇ ‘ਚ ਤਾਪਮਾਨ ਆਮ ਨਾਲੋਂ 3 ਡਿਗਰੀ ਵੱਧ ਹੈ, ਇਸ ਲਈ ਲੂ ਦਾ ਅਲਰਟ ਵੀ ਜਾਰੀ ਕੀਤਾ ਗਿਆ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 43.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਗੁਰੂ ਦੀ ਨਗਰੀ ਅੰਮ੍ਰਿਤਸਰ ‘ਚ 41.2 ਡਿਗਰੀ ਸੈਲਸੀਅਸ, ਲੁਧਿਆਣਾ ‘ਚ 41.8 ਡਿਗਰੀ ਸੈਲਸੀਅਸ ਅਤੇ ਪਟਿਆਲਾ ‘ਚ 41.4 ਡਿਗਰੀ ਤਾਪਮਾਨ ਦਰਜ ਕੀਤਾ ਗਿਆ।
ਪਿਛਲੇ 24 ਘੰਟਿਆਂ ਵਿੱਚ ਜ਼ਿਆਦਾਤਰ ਸਟੇਸ਼ਨਾਂ ‘ਤੇ ਤਾਪਮਾਨ ਵਿੱਚ 0.5°C ਤੋਂ 1.5°C ਦਾ ਵਾਧਾ ਦੇਖਿਆ ਗਿਆ ਹੈ।
ਗਰਮੀ ਦੀ ਲਹਿਰ ਤੁਹਾਨੂੰ ਪਰੇਸ਼ਾਨ ਕਰੇਗੀ।
ਹੀਟਵੇਵ ਦਾ ਅਲਰਟ
ਆਈਐਮਡੀ ਦੇ ਅਨੁਸਾਰ, ਅੱਜ ਦੱਖਣੀ ਪੰਜਾਬ ਦੇ ਫਾਜ਼ਿਲਕਾ, ਫਿਰੋਜ਼ਪੁਰ, ਫਰੀਦਕੋਟ, ਮੁਕਤਸਰ, ਬਠਿੰਡਾ, ਪਟਿਆਲਾ, ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਮਾਨਸਾ ਜ਼ਿਲ੍ਹਿਆਂ ਵਿੱਚ ਹੀਟਵੇਵ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। 17 ਮਈ ਨੂੰ ਵੀ ਇਸੇ ਤਰ੍ਹਾਂ ਦੇ ਹਾਲਾਤ ਰਹਿਣ ਦੀ ਸੰਭਾਵਨਾ ਹੈ। ਉੱਤਰੀ ਪੰਜਾਬ ਕੱਲ੍ਹ ਵੀ ਸੁਰੱਖਿਅਤ ਰਹੇਗਾ, ਪਰ ਦੱਖਣੀ ਪੰਜਾਬ ਵਿੱਚ, ਸੰਗਰੂਰ ਅਤੇ ਪਟਿਆਲਾ ਤੱਕ ਹੀਟਵੇਵ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।
ਇਹ ਵੀ ਪੜ੍ਹੋ
ਰਾਹਤ ਦੀ ਗੱਲ ਇਹ ਹੈ ਕਿ 18 ਮਈ ਨੂੰ ਪੂਰੇ ਸੂਬੇ ਵਿੱਚ ਮੌਸਮ ਆਮ ਰਹਿਣ ਦੀ ਉਮੀਦ ਹੈ। ਹਾਲਾਂਕਿ, 19 ਮਈ ਨੂੰ ਉੱਤਰ-ਪੱਛਮੀ ਪੰਜਾਬ ਲਈ ਦਰਮਿਆਨੀ ਗਰਜ ਅਤੇ ਬਿਜਲੀ ਡਿੱਗਣ ਦਾ ਅਲਰਟ ਜਾਰੀ ਕੀਤਾ ਗਿਆ ਹੈ, ਜਦੋਂ ਕਿ ਦੱਖਣ-ਪੂਰਬੀ ਹਿੱਸਿਆਂ ਵਿੱਚ ਸਥਿਤੀ ਆਮ ਰਹੇਗੀ।
ਹਰਿਆਣਾ ਵਿੱਚ ਮੀਂਹ ਪੈਣ ਦੀ ਸੰਭਾਵਨਾ
ਇਸ ਦੇ ਨਾਲ ਹੀ ਪੰਜਾਬ ਦੇ ਗੁਆਢੀ ਸੂਬੇ ਹਰਿਆਣਾ ਵਿੱਚ ਮੌਸਮ ਵਿਭਾਗ ਨੇ ਕੈਥਲ ਅਤੇ ਜੀਂਦ ਜ਼ਿਲ੍ਹਿਆਂ ਵਿੱਚ 25 ਪ੍ਰਤੀਸ਼ਤ ਮੀਂਹ ਪੈਣ ਦੀ ਸੰਭਾਵਨਾ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਗਰਮੀ ਨੇ ਵੀ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਜਿਸ ਕਾਰਨ ਤਾਪਮਾਨ 45 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਵੀਰਵਾਰ ਨੂੰ ਫਰੀਦਾਬਾਦ ਰਾਜ ਦਾ ਸਭ ਤੋਂ ਗਰਮ ਜ਼ਿਲ੍ਹਾ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਮੌਸਮ ਵਿਭਾਗ ਨੇ ਅਗਲੇ ਚਾਰ ਦਿਨਾਂ (16 ਮਈ ਤੋਂ 19 ਮਈ ਤੱਕ) ਮੀਂਹ ਦੀ ਭਵਿੱਖਬਾਣੀ ਜਾਰੀ ਕੀਤੀ ਹੈ। ਜਿਸ ਅਨੁਸਾਰ 16 ਮਈ ਨੂੰ ਸੂਬੇ ਦੇ ਦੋ ਜ਼ਿਲ੍ਹਿਆਂ ਜੀਂਦ ਅਤੇ ਕੈਥਲ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਹੋਰ ਜ਼ਿਲ੍ਹਿਆਂ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। 17 ਮਈ ਨੂੰ 8 ਜ਼ਿਲ੍ਹਿਆਂ (ਸੋਨੀਪਤ, ਰੋਹਤਕ, ਝੱਜਰ, ਚਰਖੀ ਦਾਦਰੀ, ਮਹਿੰਦਰਗੜ੍ਹ, ਰੇਵਾੜੀ, ਗੁਰੂਗ੍ਰਾਮ ਅਤੇ ਮੇਵਾਤ) ਵਿੱਚ ਮੀਂਹ ਦੀ 25 ਫੀਸਦੀ ਸੰਭਾਵਨਾ ਹੈ।
ਜਦੋਂ ਕਿ ਹੋਰ ਜ਼ਿਲ੍ਹਿਆਂ ਵਿੱਚ ਮੌਸਮ ਖੁਸ਼ਕ ਰਹੇਗਾ। 18 ਮਈ ਨੂੰ ਪੂਰੇ ਰਾਜ ਦਾ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ, 19 ਮਈ ਨੂੰ ਰਾਜ ਦੇ 6 ਜ਼ਿਲ੍ਹਿਆਂ (ਪੰਚਕੂਲਾ, ਅੰਬਾਲਾ, ਯਮੁਨਾਨਗਰ, ਕੁਰੂਕਸ਼ੇਤਰ, ਕੈਥਲ, ਕਰਨਾਲ) ਵਿੱਚ 25 ਪ੍ਰਤੀਸ਼ਤ ਤੱਕ ਬਾਰਿਸ਼ ਹੋ ਸਕਦੀ ਹੈ।