AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪੰਜਾਬ ‘ਚ ਅਗਲੇ 5 ਦਿਨ ਮੌਸਮ ਰਹੇਗਾ ਲਗਭਗ ਇੱਕੋ ਜਿਹਾ, 12 ਅਤੇ 13 ਨਵੰਬਰ ਨੂੰ ਮੀਂਹ ਦੇ ਆਸਾਰ

Punjab Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਨਵੰਬਰ ਦਾ ਦੂਜਾ ਹਫ਼ਤਾ ਸ਼ੁਰੂ ਹੋਣ ਦੇ ਬਾਵਜੂਦ ਠੰਢ ਨੇ ਅਜੇ ਜ਼ੋਰ ਨਹੀਂ ਫੜਿਆ ਹੈ। ਮੌਸਮ ਵਿਭਾਗ ਅਨੁਸਾਰ ਅੱਜ (10 ਨਵੰਬਰ) ਨੂੰ ਸੂਬੇ ਦਾ ਮੌਸਮ ਖੁਸ਼ਕ ਰਹੇਗਾ। 12 ਅਤੇ 13 ਨਵੰਬਰ ਨੂੰ ਦੋ ਦਿਨ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਪੰਜਾਬ 'ਚ ਅਗਲੇ 5 ਦਿਨ ਮੌਸਮ ਰਹੇਗਾ ਲਗਭਗ ਇੱਕੋ ਜਿਹਾ, 12 ਅਤੇ 13 ਨਵੰਬਰ ਨੂੰ ਮੀਂਹ ਦੇ ਆਸਾਰ
ਪੰਜਾਬ ‘ਚ ਮੌਸਮ ਰਹੇਗਾ ਖੁਸ਼ਕ, ਅਗਲੇ ਤਿੰਨ ਦਿਨ ਸਵੇਰੇ-ਸ਼ਾਮ ਧੁੰਦ ਪੈਣ ਦੇ ਆਸਾਰ Photo Credit : Meta AI
tv9-punjabi
| Published: 10 Nov 2026 07:17 AM IST
Share

ਪੰਜਾਬ ਅਤੇ ਚੰਡੀਗੜ੍ਹ ਵਿੱਚ ਨਵੰਬਰ ਦਾ ਦੂਜਾ ਹਫ਼ਤਾ ਸ਼ੁਰੂ ਹੋਣ ਦੇ ਬਾਵਜੂਦ ਠੰਢ ਨੇ ਅਜੇ ਜ਼ੋਰ ਨਹੀਂ ਫੜਿਆ ਹੈ। ਮੌਸਮ ਵਿਭਾਗ ਅਨੁਸਾਰ ਅੱਜ (10 ਨਵੰਬਰ) ਨੂੰ ਸੂਬੇ ਦਾ ਮੌਸਮ ਖੁਸ਼ਕ ਰਹੇਗਾ। 12 ਅਤੇ 13 ਨਵੰਬਰ ਨੂੰ ਦੋ ਦਿਨ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਮੌਸਮ ਮੁੜ ਖੁਸ਼ਕ ਰਹਿਣ ਦਾ ਅਨੁਮਾਨ ਹੈ। ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੇ ਬਾਵਜੂਦ ਤਾਪਮਾਨ ਆਮ ਦੇ ਨੇੜੇ ਬਣਿਆ ਹੋਇਆ ਹੈ। ਬਠਿੰਡਾ ਵਿੱਚ ਸਭ ਤੋਂ ਵੱਧ 32.4 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਉੱਥੇ ਹੀ ਰਾਤ ਦੇ ਤਾਪਮਾਨ ਵਿੱਚ ਔਸਤਨ 0.5 ਡਿਗਰੀ ਦਾ ਵਾਧਾ ਹੋਇਆ ਹੈ। ਇਹ ਆਮ ਨਾਲੋਂ 3.2 ਡਿਗਰੀ ਵੱਧ ਦਰਜ ਕੀਤਾ ਗਿਆ ਹੈ। ਪਠਾਨਕੋਟ ਦੇ KVK ਵਿੱਚ ਸਭ ਤੋਂ ਘੱਟ 12.2 ਡਿਗਰੀ ਤਾਪਮਾਨ ਦਰਜ ਕੀਤਾ ਗਿਆ।

ਸਵੇਰੇ-ਸ਼ਾਮ ਕੁਝ ਥਾਵਾਂ ‘ਤੇ ਧੁੰਦ ਪੈਣ ਦੀ ਸੰਭਾਵਨਾ

ਮੌਸਮ ਵਿਭਾਗ ਮੁਤਾਬਕ ਉੱਤਰੀ ਹਰਿਆਣਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸਮੁੰਦਰ ਤਲ ਤੋਂ 3.1 ਕਿਲੋਮੀਟਰ ਦੀ ਉਚਾਈ ‘ਤੇ ਚੱਕਰਵਾਤੀ ਹਵਾਵਾਂ ਦਾ ਖੇਤਰ ਬਣਿਆ ਹੋਇਆ ਹੈ। ਉੱਥੇ ਹੀ ਉੱਤਰ-ਪੱਛਮੀ ਰਾਜਸਥਾਨ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ 0.9 ਕਿਲੋਮੀਟਰ ਦੀ ਉਚਾਈ ‘ਤੇ ਵੀ ਅਜਿਹਾ ਹੀ ਸਿਸਟਮ ਐਕਟਿਵ ਹੈ।

ਇਸ ਤੋਂ ਇਲਾਵਾ ਅੱਜ (ਮੰਗਲਵਾਰ) ਤੋਂ ਨਵਾਂ ਵੈਸਟਰਨ ਡਿਸਟਰਬੇਂਸ ਸਿਸਟਮ ਉੱਤਰ-ਪੱਛਮੀ ਹਿਮਾਲੀਅਨ ਖੇਤਰ ਨੂੰ ਪ੍ਰਭਾਵਿਤ ਕਰ ਸਕਦਾ ਹੈ। ਪੰਜਾਬ ਵਿੱਚ ਅਗਲੇ ਤਿੰਨ ਦਿਨਾਂ ਦੌਰਾਨ ਰਾਤ ਅਤੇ ਸਵੇਰ ਦੇ ਸਮੇਂ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਧੁੰਦ ਪੈਣ ਦੀ ਸੰਭਾਵਨਾ ਹੈ। ਅਗਲੇ ਪੰਜ ਦਿਨਾਂ ਤੱਕ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਹੋਣ ਦੀ ਸੰਭਾਵਨਾ ਨਹੀਂ ਹੈ।

ਰਾਤ ਦੇ ਤਾਪਮਾਨ ਵਿੱਚ ਉਤਰਾਅ-ਚੜ੍ਹਾਅ

ਪੰਜਾਬ ਵਿੱਚ ਰਾਤ ਦੇ ਤਾਪਮਾਨ ਵਿੱਚ ਔਸਤਨ 0.5 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਇਹ ਆਮ ਨਾਲੋਂ 3.2 ਡਿਗਰੀ ਵੱਧ ਬਣਿਆ ਹੋਇਆ ਹੈ। ਪਠਾਨਕੋਟ ਦੇ KVK ਵਿੱਚ ਸਭ ਤੋਂ ਘੱਟ 12.2 ਡਿਗਰੀ ਘੱਟੋ-ਘੱਟ ਤਾਪਮਾਨ ਦਰਜ ਕੀਤਾ ਗਿਆ। ਲੁਧਿਆਣਾ ਵਿੱਚ ਰਾਤ ਦਾ ਤਾਪਮਾਨ 13.4 ਡਿਗਰੀ ਰਿਹਾ, ਜੋ ਪਿਛਲੇ ਦਿਨ ਦੇ ਮੁਕਾਬਲੇ 1.2 ਡਿਗਰੀ ਘੱਟ ਹੈ। ਉੱਥੇ ਹੀ ਚੰਡੀਗੜ੍ਹ ਵਿੱਚ 14.6 ਡਿਗਰੀ, ਪਟਿਆਲਾ ਵਿੱਚ 14.2 ਡਿਗਰੀ, ਅੰਮ੍ਰਿਤਸਰ ਵਿੱਚ 15 ਡਿਗਰੀ ਅਤੇ ਬਠਿੰਡਾ ਵਿੱਚ 15.4 ਡਿਗਰੀ ਘੱਟੋ-ਘੱਟ ਤਾਪਮਾਨ ਦਰਜ ਕੀਤਾ ਗਿਆ। ਚੰਡੀਗੜ੍ਹ ਵਿੱਚ ਰਾਤ ਦੇ ਤਾਪਮਾਨ ਵਿੱਚ 1 ਡਿਗਰੀ ਅਤੇ ਪਟਿਆਲਾ ਵਿੱਚ 0.6 ਡਿਗਰੀ ਦਾ ਵਾਧਾ ਹੋਇਆ ਹੈ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਵਿੱਚ ਕਿਤੇ ਵੀ ਬਾਰਿਸ਼ ਨਹੀਂ ਹੋਈ।

Follow Us
ਦੀਵਾਲੀ ਤੋਂ ਬਾਅਦ ਦਿੱਲੀ-NCR ਵਿੱਚ ਪ੍ਰਦੂਸ਼ਣ ਨੇ ਮਚਾਈ ਤਬਾਹੀ, ਜ਼ਹਿਰੀਲੀ ਹੋਈ ਹਵਾ
ਦੀਵਾਲੀ ਤੋਂ ਬਾਅਦ ਦਿੱਲੀ-NCR ਵਿੱਚ ਪ੍ਰਦੂਸ਼ਣ ਨੇ ਮਚਾਈ ਤਬਾਹੀ, ਜ਼ਹਿਰੀਲੀ ਹੋਈ ਹਵਾ...
ਬਸਤਰ 'ਚ ਫੌਜੀਆਂ ਨਾਲ ਦੀਵਾਲੀ ਮਨਾਉਣ ਪਹੁੰਚੇ PM ਮੋਦੀ, ਨਕਸਲਵਾਦ 'ਤੇ ਕਹੀ ਵੱਡੀ ਗੱਲ
ਬਸਤਰ 'ਚ ਫੌਜੀਆਂ ਨਾਲ ਦੀਵਾਲੀ ਮਨਾਉਣ ਪਹੁੰਚੇ PM ਮੋਦੀ, ਨਕਸਲਵਾਦ 'ਤੇ ਕਹੀ ਵੱਡੀ ਗੱਲ...
BJP 'ਚ ਸ਼ਾਮਲ ਹੋਣ ਦਾ ਮਿਲਿਆ ਆਫ਼ਰ, ED ਰਾਹੀਂ ਦਬਾਅ ਬਣਾਉਣ ਦੀ ਕੋਸ਼ਿਸ਼; AAP ਵਿਧਾਇਕ ਅਮਨਦੀਪ ਕੌਰ ਦੇ ਆਰੋਪ
BJP 'ਚ ਸ਼ਾਮਲ ਹੋਣ ਦਾ ਮਿਲਿਆ ਆਫ਼ਰ, ED ਰਾਹੀਂ ਦਬਾਅ ਬਣਾਉਣ ਦੀ ਕੋਸ਼ਿਸ਼; AAP ਵਿਧਾਇਕ ਅਮਨਦੀਪ ਕੌਰ ਦੇ ਆਰੋਪ...
Ranbir Kapoor ਭਗਵਾਨ ਰਾਮ ਬਣਨ ਦੇ ਯੋਗ ਹਨ ਜਾਂ ਨਹੀਂ? ਆਚਾਰਿਆ ਮਿਥਲੇਸ਼ ਨੰਦਿਨੀ ਸ਼ਰਨ ਨੇ ਕੀ ਕਿਹਾ?
Ranbir Kapoor ਭਗਵਾਨ ਰਾਮ ਬਣਨ ਦੇ ਯੋਗ ਹਨ ਜਾਂ ਨਹੀਂ? ਆਚਾਰਿਆ ਮਿਥਲੇਸ਼ ਨੰਦਿਨੀ ਸ਼ਰਨ ਨੇ ਕੀ ਕਿਹਾ?...
Dhanteras 2026: ਧਨਤੇਰਸ 'ਤੇ ਧਨਵਰਸ਼ਾ ਲਈ ਕੀ ਖਰੀਦਏ ਅਤੇ ਕੀ ਨਹੀਂ? ਜਾਣੋ...
Dhanteras 2026: ਧਨਤੇਰਸ 'ਤੇ ਧਨਵਰਸ਼ਾ ਲਈ ਕੀ ਖਰੀਦਏ ਅਤੇ ਕੀ ਨਹੀਂ? ਜਾਣੋ......
ਕਰਨਾਲ 'ਚ ਅਮਿਤ ਸ਼ਾਹ ਦੀ ਪਦਯਾਤਰਾ, ਰਾਹੁਲ ਗਾਂਧੀ 'ਤੇ ਕੀਤੇ ਤਿੱਖੇ ਹਮਲੇ
ਕਰਨਾਲ 'ਚ ਅਮਿਤ ਸ਼ਾਹ ਦੀ ਪਦਯਾਤਰਾ, ਰਾਹੁਲ ਗਾਂਧੀ 'ਤੇ ਕੀਤੇ ਤਿੱਖੇ ਹਮਲੇ...
ਪ੍ਰੇਮ ਸਿੰਘ ਚੰਦੂਮਾਜਰਾ ਦੀ ਅਕਾਲੀ ਦਲ 'ਚ ਵਾਪਸੀ, ਪੰਥਕ ਪਾਰਟੀਆਂ ਨੂੰ ਇੱਕਜੁਟ ਹੋਣ ਦੀ ਕੀਤੀ ਅਪੀਲ
ਪ੍ਰੇਮ ਸਿੰਘ ਚੰਦੂਮਾਜਰਾ ਦੀ ਅਕਾਲੀ ਦਲ 'ਚ ਵਾਪਸੀ, ਪੰਥਕ ਪਾਰਟੀਆਂ ਨੂੰ ਇੱਕਜੁਟ ਹੋਣ ਦੀ ਕੀਤੀ ਅਪੀਲ...
Diwali 2026: ਨਕਲੀ ਦੁੱਧ, ਨਕਲੀ ਪਨੀਰ, ਤਿਉਹਾਰਾਂ ਦੀ ਮਿਠਾਸ ਵਿੱਚ ਚਿੱਟਾ ਜ਼ਹਿਰ
Diwali 2026: ਨਕਲੀ ਦੁੱਧ, ਨਕਲੀ ਪਨੀਰ, ਤਿਉਹਾਰਾਂ ਦੀ ਮਿਠਾਸ ਵਿੱਚ ਚਿੱਟਾ ਜ਼ਹਿਰ...
ਅਮਰੀਕੀ ਮਿਡਟਰਮ ਚੋਣਾਂ: ਟਰੰਪ ਦੀ ਹਾਰ ਵਿੱਚ ਈਰਾਨ ਯੁੱਧ ਦੀ ਭੂਮਿਕਾ
ਅਮਰੀਕੀ ਮਿਡਟਰਮ ਚੋਣਾਂ: ਟਰੰਪ ਦੀ ਹਾਰ ਵਿੱਚ ਈਰਾਨ ਯੁੱਧ ਦੀ ਭੂਮਿਕਾ...