Punjab Weather: ਪੰਜਾਬ ਤੇ ਛਾਈ ਧੁੰਦ ਦੀ ਚਾਦਰ, 18 ਜ਼ਿਲ੍ਹਿਆਂ ਵਿੱਚ ਸਮੋਗ ਦਾ ਅਲਰਟ
ਪੰਜਾਬ ਦੇ 18 ਜ਼ਿਲ੍ਹਿਆਂ ਵਿੱਚ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦਾ ਅਸਰ 16 ਨਵੰਬਰ ਨੂੰ ਵੀ ਦੇਖਣ ਨੂੰ ਮਿਲੇਗਾ। ਮੌਸਮ ਵਿਭਾਗ ਦੀ ਚੇਤਾਵਨੀ ਅਨੁਸਾਰ ਅੰਮ੍ਰਿਤਸਰ, ਤਰਨਮਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫ਼ਤਹਿਗੜ੍ਹ ਸਾਹਿਬ, ਪਟਿਆਲਾ, ਐਸ.ਏ.ਐਸ.ਨਗਰ ਅਤੇ ਮਲੇਰਕੋਟਲਾ ਵਿੱਚ ਧੁੰਦ ਪੈਣ ਦੀ ਸੰਭਾਵਨਾ ਹੈ।
ਸੰਕੇਤਕ ਤਸਵੀਰ
ਪਹਾੜਾਂ ‘ਤੇ ਬਰਫਬਾਰੀ ਤੋਂ ਬਾਅਦ ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ‘ਚ ਲਗਾਤਾਰ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਰਾਤ ਦੇ ਤਾਪਮਾਨ ਵਿੱਚ ਗਿਰਾਵਟ ਦੇ ਨਾਲ, ਦਿਨ ਦਾ ਤਾਪਮਾਨ ਆਮ ਨਾਲੋਂ ਠੰਢਾ ਰਹਿਣ ਲੱਗ ਪਿਆ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਇਹ ਬਦਲਾਅ ਜਾਰੀ ਰਹਿਣਗੇ। ਇਸ ਦੇ ਨਾਲ ਹੀ ਪੰਜਾਬ-ਚੰਡੀਗੜ੍ਹ ‘ਚ 17 ਨਵੰਬਰ ਤੱਕ ਧੂੰਏਂ ਦਾ ਅਸਰ ਦੇਖਣ ਨੂੰ ਮਿਲੇਗਾ।
ਇਸ ਦੇ ਨਾਲ ਹੀ ਅੱਜ ਪੰਜਾਬ ਦੇ 18 ਜ਼ਿਲ੍ਹਿਆਂ ਵਿੱਚ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦਾ ਅਸਰ 16 ਨਵੰਬਰ ਨੂੰ ਵੀ ਦੇਖਣ ਨੂੰ ਮਿਲੇਗਾ। ਮੌਸਮ ਵਿਭਾਗ ਦੀ ਚੇਤਾਵਨੀ ਅਨੁਸਾਰ ਅੰਮ੍ਰਿਤਸਰ, ਤਰਨਮਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫ਼ਤਹਿਗੜ੍ਹ ਸਾਹਿਬ, ਪਟਿਆਲਾ, ਐਸ.ਏ.ਐਸ.ਨਗਰ ਅਤੇ ਮਲੇਰਕੋਟਲਾ ਵਿੱਚ ਧੁੰਦ ਪੈਣ ਦੀ ਸੰਭਾਵਨਾ ਹੈ।


