Punjab Weather Alert: ਪੰਜਾਬ ‘ਚ ਤਿੰਨ ਦਿਨਾਂ ਮੀਂਹ ਦਾ ਅਲਰਟ; ਜਲੰਧਰ, ਫਾਜ਼ਿਲਕਾ, ਮੁਕਤਸਰ ਸਮੇਤ 9 ਜ਼ਿਲਿਆਂ ‘ਚ ਮੀਂਹ ਦੀ ਸੰਭਾਵਨਾ

Updated On: 

26 Jul 2023 14:01 PM

Punjab Weather Update: ਪੰਜਾਬ 'ਚ ਮੌਸਮ ਵਿਭਾਗ ਵੱਲੋਂ ਤਿੰਨ ਦਿਨਾਂ ਲਈ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ 9 ਜ਼ਿਲ੍ਹਿਆਂ ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਮੋਗਾ, ਫਿਰੋਜ਼ਪੁਰ, ਜਲੰਧਰ, ਤਰਨਤਾਰਨ, ਕਪੂਰਥਲਾ ਅਤੇ ਅੰਮ੍ਰਿਤਸਰ ਵਿੱਚ ਮੀਂਹ ਦੀ ਸੰਭਾਵਨਾ ਹੈ।

Punjab Weather Alert: ਪੰਜਾਬ ਚ ਤਿੰਨ ਦਿਨਾਂ ਮੀਂਹ ਦਾ ਅਲਰਟ; ਜਲੰਧਰ, ਫਾਜ਼ਿਲਕਾ, ਮੁਕਤਸਰ ਸਮੇਤ 9 ਜ਼ਿਲਿਆਂ ਚ ਮੀਂਹ ਦੀ ਸੰਭਾਵਨਾ
Follow Us On

Punjab Weather: ਪੰਜਾਬ ‘ਚ ਮੌਸਮ ‘ਚ ਲਗਾਤਾਰ ਬਦਲਾਅ ਹੋ ਰਿਹਾ ਹੈ ਅਤੇ ਹੁਣ ਵੀ ਮੌਸਮ ‘ਚ ਬਦਲਾਅ ਇਸੇ ਤਰ੍ਹਾਂ ਜਾਰੀ ਰਹੇਗਾ। ਇਸ ਵਾਰ ਪਿਛਲੇ ਸਾਲ ਨਾਲੋਂ ਜ਼ਿਆਦਾ ਮੀਂਹ ਪਿਆ ਹੈ। ਮੌਸਮ ਵਿਭਾਗ (India Meteorological Department) ਵੱਲੋਂ ਸੂਬੇ ਦੇ 9 ਜਿਲ੍ਹਿਆਂ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ।

ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਪੈਣ ਅਤੇ ਡੈਮਾਂ ਤੋਂ ਪਾਣੀ ਛੱਡੇ ਜਾਣ ਤੋਂ ਬਾਅਦ ਪੰਜਾਬ ਦੇ ਜ਼ਿਆਦਾਤਰ ਦਰਿਆਵਾਂ ਵਿੱਚ ਪਾਣੀ ਭਰ ਗਿਆ ਹੈ। ਇਸ ਕਾਰਨ ਸੂਬੇ ਦੇ ਦਰਿਆ ਕੰਢੇ ਵਾਲੇ ਇਲਾਕਿਆਂ ਵਿੱਚ ਕਾਫੀ ਨੁਕਸਾਨ ਹੋਇਆ ਹੈ।

9 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ

ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਪੰਜਾਬ ਦੇ 9 ਜ਼ਿਲ੍ਹਿਆਂ ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਮੋਗਾ, ਫਿਰੋਜ਼ਪੁਰ, ਜਲੰਧਰ, ਤਰਨਤਾਰਨ, ਕਪੂਰਥਲਾ ਅਤੇ ਅੰਮ੍ਰਿਤਸਰ ਵਿੱਚ ਬੁੱਧਵਾਰ ਤੋਂ ਤਿੰਨ ਦਿਨਾਂ ਲਈ ਮੀਂਹ ਦਾ ਅਲਰਟ (Rain Alert) ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ ਤਿੰਨ ਦਿਨਾਂ ਤੱਕ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਗਈ ਹੈ।

ਮੌਸਮ ਵਿਭਾਗ ਨੇ ਬਾਰਿਸ਼ ਦੌਰਾਨ ਸਾਵਧਾਨੀ ਨਾਲ ਵਾਹਨ ਚਲਾਉਣ, ਦਰੱਖਤਾਂ ਦੇ ਹੇਠਾਂ ਪਨਾਹ ਨਾ ਲੈਣ, ਜਲਘਰਾਂ ਦੇ ਨੇੜੇ ਨਾ ਜਾਣ ਅਤੇ ਬਹੁਤ ਜ਼ਰੂਰੀ ਹੋਣ ‘ਤੇ ਹੀ ਘਰੋਂ ਬਾਹਰ ਨਿਕਲਣ ਦੀ ਅਪੀਲ ਕੀਤੀ ਹੈ।

ਮੌਸਮ ਵਿਭਾਗ ਵੱਲੋਂ ਮੀਂਹ ਸੰਬੰਧੀ ਚਿਤਾਵਨੀ ਜਾਰੀ

ਮੌਸਮ ਵਿਭਾਗ ਵੱਲੋਂ ਅਗਲੇ ਤਿੰਨ ਦਿਨਾਂ ਲਈ ਮੀਂਹ ਸੰਬੰਧੀ ਚਿਤਾਵਨੀ ਜਾਰੀ ਕੀਤੀ ਗਈ ਹੈ। ਪੰਜਾਬ ਵਿੱਚ 29 ਜੁਲਾਈ ਤੱਕ ਭਾਰੀ ਮੀਂਹ ਦੀ ਸੰਭਾਵਨਾ ਹੈ। ਸੂਬੇ ਦੇ ਕਈ ਖੇਤਰਾਂ ਵਿੱਚ ਬੀਤੇ ਕੱਲ੍ਹ ਵੀ ਕਾਫੀ ਮੀਂਹ ਪਿਆ। ਸਤਲੁਜ ਦਰਿਆ (Satluj River) ਦਾ ਪਾਣੀ ਓਵਰਫਲੋਅ ਹੋਣ ਕਾਰਨ ਕਈ ਪਿੰਡਾ ਵਿੱਚ ਕਾਫੀ ਨੁਕਸਾਨ ਹੋਇਆ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ