ਪੰਜਾਬ ਵਿੱਚ ਮੁੜ ਮੀਂਹ ਪੈਣ ਦੀ ਸੰਭਾਵਨਾ, ਮੌਸਮ ਵਿਭਾਗ ਨੇ ਜਾਰੀ ਕੀਤਾ ਯੈਲੋ ਅਲਰਟ | Weather Alert Rain may fall in Punjab today Meteorological department has issued yellow alert Know Full In Punjabi Punjabi news - TV9 Punjabi

ਪੰਜਾਬ ਵਿੱਚ ਮੁੜ ਮੀਂਹ ਪੈਣ ਦੀ ਸੰਭਾਵਨਾ, ਮੌਸਮ ਵਿਭਾਗ ਨੇ ਜਾਰੀ ਕੀਤਾ ਯੈਲੋ ਅਲਰਟ

Updated On: 

23 Apr 2024 08:59 AM

ਪੰਜਾਬ ਦੇ ਮੌਸਮ ਵਿੱਚ ਮੁੜ ਤਬਦੀਲੀ ਦੇਖਣ ਨੂੰ ਮਿਲ ਸਕਦੀ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਮਾਨਸਾ, ਸੰਗਰੂਰ, ਬਰਨਾਲਾ, ਪਟਿਆਲਾ, ਫਤਿਹਗੜ੍ਹ ਸਾਹਿਬ, ਬਠਿੰਡਾ, ਲੁਧਿਆਣਾ, ਮੋਗਾ, ਫ਼ਿਰੋਜ਼ਪੁਰ, ਜਲੰਧਰ, ਤਰਨਤਾਰਨ, ਕਪੂਰਥਲਾ ਅਤੇ ਅੰਮ੍ਰਿਤਸਰ ਵਿੱਚ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਪੰਜਾਬ ਵਿੱਚ ਮੁੜ ਮੀਂਹ ਪੈਣ ਦੀ ਸੰਭਾਵਨਾ, ਮੌਸਮ ਵਿਭਾਗ ਨੇ ਜਾਰੀ ਕੀਤਾ ਯੈਲੋ ਅਲਰਟ

ਸੰਕੇਤਕ ਤਸਵੀਰ

Follow Us On

ਪੰਜਾਬ ਵਿੱਚ ਮੌਸਮ ਵਿਭਾਗ ਨੇ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਇਹ ਤਬਦੀਲੀਆਂ ਇੱਕ ਵਾਰ ਫਿਰ ਸਰਗਰਮ ਪੱਛਮੀ ਗੜਬੜ (western disturbances) ਕਾਰਨ ਹੋਈਆਂ ਹਨ। ਪੰਜਾਬ ਦੇ ਕਈ ਇਲਾਕਿਆਂ ਵਿੱਚ ਸਵੇਰ ਤੋਂ ਹੀ ਬੱਦਲਵਾਈ ਦਿਖਾਈ ਦੇ ਰਹੀ ਹੈ। ਯੈਲੋ ਅਲਰਟ ਅਨੁਸਾਰ ਬਾਰਿਸ਼ ਦੇ ਨਾਲ-ਨਾਲ ਪੰਜਾਬ ‘ਚ 40 ਕਿਲੋਮੀਟਰ ਦੀ ਰਫਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਇਸ ਦੇ ਨਾਲ ਹੀ ਪਿਛਲੇ ਦੋ ਦਿਨਾਂ ਤੋਂ ਵੱਧ ਰਹੀ ਗਰਮੀ ਤੋਂ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ।

ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਮਾਨਸਾ, ਸੰਗਰੂਰ, ਬਰਨਾਲਾ, ਪਟਿਆਲਾ, ਫਤਿਹਗੜ੍ਹ ਸਾਹਿਬ, ਬਠਿੰਡਾ, ਲੁਧਿਆਣਾ, ਮੋਗਾ, ਫ਼ਿਰੋਜ਼ਪੁਰ, ਜਲੰਧਰ, ਤਰਨਤਾਰਨ, ਕਪੂਰਥਲਾ ਅਤੇ ਅੰਮ੍ਰਿਤਸਰ ਵਿੱਚ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਹਨਾਂ ਇਲਾਕਿਆਂ ਵਿੱਚ ਅੱਜ ਤੇਜ਼ ਹਵਾਵਾਂ ਚੱਲਣ ਦੇ ਨਾਲ ਨਾਲ ਮੀਂਹ ਪੈਣ ਦੀ ਵੀ ਸੰਭਾਵਨਾ ਹੈ।

ਗਰਮੀ ਤੋਂ ਮਿਲੇਗੀ ਰਾਹਤ

ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਤਿੰਨ ਦਿਨ ਰੁਕ-ਰੁਕ ਕੇ ਬੱਦਲ ਛਾਏ ਰਹਿਣਗੇ ਅਤੇ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਪਵੇਗਾ। ਇਸ ਮੌਸਮ ‘ਚ ਕੁਝ ਸਮੇਂ ਲਈ ਗਰਮੀ ਤੋਂ ਰਾਹਤ ਮਿਲੇਗੀ ਪਰ ਹੁਣ ਔਸਤ ਤਾਪਮਾਨ ‘ਚ ਵਾਧਾ ਦੇਖਣ ਨੂੰ ਮਿਲੇਗਾ। ਅੰਮ੍ਰਿਤਸਰ ਵਿੱਚ ਘੱਟੋ ਘੱਟ ਤਾਪਮਾਨ 20 ਡਿਗਰੀ ਅਤੇ ਜ਼ਿਆਦਾ ਤੋਂ ਜ਼ਿਆਦਾ 34 ਡਿਗਰੀ ਰਹਿਣ ਦੀ ਸੰਭਾਵਨਾ ਹੈ ਤਾਂ ਉੱਥੇ ਹੀ ਜਲੰਧਰ ਵਿੱਚ ਵੀ ਮੌਸਮ ਕੁੱਝ ਅਜਿਹਾ ਹੀ ਰਹੇਗਾ।

ਜੇਕਰ ਗੱਲ ਕਰੀਏ ਲੁਧਿਆਣਾ ਦੀ ਤਾਂ ਐਥੇ ਵੀ ਦਿਨ ਵਿੱਚ ਬੱਦਲਵਾਈ ਦੇਖਣ ਨੂੰ ਮਿਲੇਗੀ। ਲੁਧਿਆਣਾ ਵਿੱਚ ਘੱਟੋ ਘੱਟ ਤਾਪਮਾਨ 22 ਡਿਗਰੀ ਅਤੇ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ 35 ਡਿਗਰੀ ਰਹਿ ਸਕਦਾ ਹੈ। ਪਟਿਆਲਾ ਵਿੱਚ ਘੱਟੋਂ ਘੱਟ 22 ਡਿਗਰੀ ਅਤੇ ਜ਼ਿਆਦਾ ਤੋ ਜ਼ਿਆਦਾ 37 ਡਿਗਰੀ ਰਹਿਣ ਦੀ ਸੰਭਾਵਨਾ ਹੈ।

Exit mobile version