ਬਦਲੇਗਾ ਮੌਸਮ ਦਾ ਮਿਜ਼ਾਜ, ਅੱਜ ਤੋਂ ਮੀਂਹ ਪੈਣ ਦੀ ਸੰਭਾਵਨਾ, ਫ਼ਸਲਾਂ ਨੂੰ ਹੋ ਸਕਦਾ ਹੈ ਨੁਕਸਾਨ
Weather Updates: ਮੌਸਮ ਵਿਭਾਗ ਅਨੁਸਾਰ ਅੱਜ ਪਠਾਨਕੋਟ, ਗੁਰਦਾਸਪੁਰ, ਲੁਧਿਆਣਾ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਕਪੂਰਥਲਾ, ਅੰਮ੍ਰਿਤਸਰ, ਫਰੀਦਕੋਟ, ਬਠਿੰਡਾ, ਮੁਕਤਸਰ, ਫਾਜ਼ਿਲਕਾ ਅਤੇ ਮਾਨਸਾ ਵਿੱਚ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਸੰਕੇਤਕ ਤਸਵੀਰ
ਪੰਜਾਬ ਵਿੱਚ ਬਹੁਤ ਜ਼ਿਆਦਾ ਗਰਮੀ ਪੈ ਰਹੀ ਹੈ। ਸੂਬੇ ਦਾ ਔਸਤ ਵੱਧ ਤੋਂ ਵੱਧ ਤਾਪਮਾਨ 42.8 ਡਿਗਰੀ ਦਰਜ ਕੀਤਾ ਗਿਆ ਹੈ। ਬਠਿੰਡਾ ਸੂਬੇ ਦਾ ਸਭ ਤੋਂ ਗਰਮ ਇਲਾਕਾ ਬਣਿਆ ਹੋਇਆ ਹੈ। ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 24 ਘੰਟਿਆਂ ਵਿੱਚ 0.7 ਡਿਗਰੀ ਦਾ ਵਾਧਾ ਹੋਇਆ ਹੈ। ਹੁਣ ਇਹ ਔਸਤ ਤਾਪਮਾਨ ਤੋਂ 6.2 ਡਿਗਰੀ ਵੱਧ ਹੈ। ਪਹਿਲੀ ਵਾਰ ਬੰਗਾਲ ਦੀ ਖਾੜੀ ਵਿੱਚ ਘੱਟ ਦਬਾਅ ਵਾਲਾ ਖੇਤਰ ਬਣਿਆ।
ਦੂਜੇ ਪਾਸੇ, ਵੈਸਟਨ ਡਿਸਟਰਬੈਂਸ ਐਕਟਿਵ ਹੋ ਗਿਆ ਹੈ। ਇਸ ਕਾਰਨ ਮੌਸਮ ਬਦਲ ਗਿਆ ਹੈ। ਹਿਮਾਚਲ ਵਿੱਚ ਬਰਫ਼ਬਾਰੀ ਹੋਈ ਹੈ। ਅਜਿਹੀ ਸਥਿਤੀ ਵਿੱਚ, ਗਰਮੀ ਦੀ ਲਹਿਰ (ਹੀਟ ਵੇਵ) 14 ਅਪ੍ਰੈਲ ਤੱਕ ਜਾਰੀ ਨਹੀਂ ਰਹੇਗੀ। ਅੱਜ, 16 ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ‘ਤੇ ਤੇਜ਼ ਹਵਾਵਾਂ ਚੱਲਣ ਅਤੇ ਮੀਂਹ ਪੈਣ ਦਾ ਯੈਲੋ ਅਲਰਟ (Yellow alert) ਜਾਰੀ ਕੀਤਾ ਗਿਆ ਹੈ। ਇਨ੍ਹਾਂ ਹਵਾਵਾਂ ਦੀ ਗਤੀ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਹੋਵੇਗੀ। ਸੂਚਨਾ ਅਨੁਸਾਰ 17 ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਤਾਪਮਾਨ ਵੀ ਡਿੱਗੇਗਾ।
ਮੀਂਹ ਦੀ ਸੰਭਾਵਨਾ
ਮੌਸਮ ਵਿਭਾਗ ਅਨੁਸਾਰ ਅੱਜ ਪਠਾਨਕੋਟ, ਗੁਰਦਾਸਪੁਰ, ਲੁਧਿਆਣਾ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਕਪੂਰਥਲਾ, ਅੰਮ੍ਰਿਤਸਰ, ਫਰੀਦਕੋਟ, ਬਠਿੰਡਾ, ਮੁਕਤਸਰ, ਫਾਜ਼ਿਲਕਾ ਅਤੇ ਮਾਨਸਾ ਵਿੱਚ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਜਦੋਂ ਕਿ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਲੁਧਿਆਣਾ, ਮਾਨਸਾ, ਫਤਿਹਗੜ੍ਹ ਸਾਹਿਬ, ਰੂਪਨਗਰ, ਸਾਹਿਬਜਾਦਾ ਅਜੀਤ ਸਿੰਘ ਨਗਰ (SAS ਨਗਰ), ਮਲੇਰਰੋਟਲਾ ਵਿੱਚ (30-40 ਕਿਲੋਮੀਟਰ ਪ੍ਰਤੀ ਘੰਟਾ) ਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਗਰਮੀ ਤੋਂ ਪਹਿਲਾਂ ਪ੍ਰਸ਼ਾਸਨ ਨੇ ਕੀਤੀ ਤਿਆਰੀ
ਭਾਵੇਂ ਅੱਜ ਮੌਸਮ ਵਿੱਚ ਬਦਲਾਅ ਆਵੇਗਾ, ਪਰ ਵਿਭਾਗ ਨੇ ਪਹਿਲਾਂ ਹੀ ਲੋਕਾਂ ਨੂੰ ਤੇਜ਼ ਧੁੱਪ ਦੌਰਾਨ ਆਪਣੇ ਘਰਾਂ ਤੋਂ ਘੱਟ ਤੋਂ ਘੱਟ ਨਿਕਲਣ ਦੀ ਸਲਾਹ ਦਿੱਤੀ ਹੈ। ਘਰ ਰਹਿੰਦੇ ਹੋਏ ਤਰਲ ਪਦਾਰਥ ਆਦਿ ਪੀਣ ਦੀ ਸਲਾਹ ਦਿੱਤੀ ਗਈ ਹੈ। ਇਸ ਤੋਂ ਇਲਾਵਾ, ਜੇਕਰ ਤੁਹਾਡੀ ਸਿਹਤ ਵਿਗੜਦੀ ਹੈ ਤਾਂ ਤੁਰੰਤ ਹਸਪਤਾਲ ਪਹੁੰਚੋ। ਸਾਰੇ ਸਰਕਾਰੀ ਹਸਪਤਾਲਾਂ ਵਿੱਚ 24 ਘੰਟੇ ਇਲਾਜ ਦੀਆਂ ਸਹੂਲਤਾਂ ਹੋਣਗੀਆਂ। ਇਸ ਦੇ ਨਾਲ ਹੀ, ਹਸਪਤਾਲਾਂ ਵਿੱਚ ਬਿਸਤਰੇ ਰਾਖਵੇਂ ਰੱਖੇ ਗਏ ਹਨ।
ਇਹ ਵੀ ਪੜ੍ਹੋ