Punjab Weather: ਕਈ ਜ਼ਿਲ੍ਹਿਆਂ ਵਿੱਚ ਮੁੜ ਮੀਂਹ ਦੇ ਅਸਾਰ, ਜਾਣੋਂ ਕਿਹੋ ਜਿਹਾ ਰਹੇਗਾ ਮੌਸਮ ਦਾ ਹਾਲ

Updated On: 

03 Sep 2024 08:01 AM

Punjab Weather:ਜੇਕਰ ਮੌਸਮ ਦੀਆਂ ਤਬਦੀਲੀਆਂ ਵੱਲ ਧਿਆਨ ਦਿੱਤਾ ਜਾਵੇ ਤਾਂ ਲੱਗ ਰਿਹਾ ਹੈ ਕਿ ਪਠਾਨਕੋਟ, ਮੋਗਾ, ਫਿਰੋਜ਼ਪੁਰ, ਜਲੰਧਰ, ਤਰਨ ਤਾਰਨ, ਕਪੂਰਥਲਾ, ਅੰਮ੍ਰਿਤਸਰ ਅਤੇ ਐਸਏਐਸ ਨਗਰ ਦੇ ਇਲਾਕੇ ਵਿੱਚ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਜ਼ਿਆਦਾਤਰ ਇਲਾਕਿਆਂ 'ਚ ਹਲਕੇ ਮੀਂਹ ਤੋਂ ਬਾਅਦ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ।

Punjab Weather: ਕਈ ਜ਼ਿਲ੍ਹਿਆਂ ਵਿੱਚ ਮੁੜ ਮੀਂਹ ਦੇ ਅਸਾਰ, ਜਾਣੋਂ ਕਿਹੋ ਜਿਹਾ ਰਹੇਗਾ ਮੌਸਮ ਦਾ ਹਾਲ

(Photo Credit: TV9hindi.com)

Follow Us On

Punjab Weather: ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋ ਗਿਆ ਹੈ। ਮਾਨਸੂਨ 5 ਸਤੰਬਰ ਤੱਕ ਸਰਗਰਮ ਰਹਿਣ ਦੀ ਸੰਭਾਵਨਾ ਹੈ। ਅੱਜ ਚੰਡੀਗੜ੍ਹ ਸਮੇਤ ਸੂਬੇ ਦੇ 7 ਜ਼ਿਲ੍ਹਿਆਂ ਵਿੱਚ ਚੰਗੀ ਬਾਰਿਸ਼ ਅਤੇ ਬਾਕੀ ਜ਼ਿਲ੍ਹਿਆਂ ਵਿੱਚ ਆਮ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਬੱਦਲਵਾਈ ਕਾਰਨ ਮੌਸਮ ਠੰਡਾ ਰਹਿ ਸਕਦਾ ਹੈ। ਫਿਲਹਾਲ ਮੌਸਮ ਵਿਭਾਗ ਵੱਲੋਂ ਕੋਈ ਅਲਰਟ ਜਾਰੀ ਨਹੀਂ ਕੀਤੀ ਗਈ।

ਜੇਕਰ ਗੱਲ ਕੀਤੀ ਜਾਵੇ ਬੀਤੇ ਕੱਲ੍ਹ ਦੀ ਤਾਂ ਪੰਜਾਬ ਦੇ ਮੋਹਾਲੀ ‘ਚ 70 ਮਿਲੀਮੀਟਰ ਬੱਦਲ ਛਾਏ ਰਹੇ, ਜਦਕਿ ਮਾਝੇ ਇਲਾਕੇ ਦੇ ਪਠਾਕਕੋਟ ‘ਚ ਵੀ ਮੀਂਹ ਦੇਖਣ ਨੂੰ ਮਿਲਿਆ। ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹਿਣ ਕਾਰਨ ਤਾਪਮਾਨ ਵਿੱਚ ਵੀ ਮਾਮੂਲੀ ਗਿਰਾਵਟ ਦੇਖਣ ਨੂੰ ਮਿਲੀ।ਬਠਿੰਡਾ ਵਿੱਚ ਸੋਮਵਾਰ ਸ਼ਾਮ ਨੂੰ ਸਭ ਤੋਂ ਵੱਧ ਤਾਪਮਾਨ 36.2 ਡਿਗਰੀ ਦਰਜ ਕੀਤਾ ਗਿਆ।

ਜੇਕਰ ਮੌਸਮ ਦੀਆਂ ਤਬਦੀਲੀਆਂ ਵੱਲ ਧਿਆਨ ਦਿੱਤਾ ਜਾਵੇ ਤਾਂ ਲੱਗ ਰਿਹਾ ਹੈ ਕਿ ਪਠਾਨਕੋਟ, ਮੋਗਾ, ਫਿਰੋਜ਼ਪੁਰ, ਜਲੰਧਰ, ਤਰਨ ਤਾਰਨ, ਕਪੂਰਥਲਾ, ਅੰਮ੍ਰਿਤਸਰ ਅਤੇ ਐਸਏਐਸ ਨਗਰ ਦੇ ਇਲਾਕੇ ਵਿੱਚ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਜ਼ਿਆਦਾਤਰ ਇਲਾਕਿਆਂ ‘ਚ ਹਲਕੇ ਮੀਂਹ ਤੋਂ ਬਾਅਦ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ।

15 ਸਤੰਬਰ ਤੋਂ ਬਾਅਦ ਰਾਹਤ ਦੇ ਆਸਾਰ

ਪੰਜਾਬ ਲਈ ਇਸ ਵਾਰ ਦਾ ਮਾਨਸੂਨ ਫਿੱਕਾ ਰਿਹਾ। ਵੱਖ ਵੱਖ ਰਿਪੋਰਟਾਂ ਅਨੁਸਾਰ ਇਸ ਮਾਨਸੂਨ ਦੌਰਾਨ ਪੰਜਾਬ ਵਿੱਚ ਕਰੀਬ 20 ਫੀਸਦੀ ਘੱਟ ਮੀਂਹ ਪੈਣ ਦੀ ਸੰਭਾਵਨਾ ਹੈ। ਪਰ ਅੱਧੇ ਮਹੀਨੇ ਤੋਂ ਬਾਅਦ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਸਕਦੀ ਹੈ। ਮੰਨਿਆ ਜਾ ਸਕਦਾ ਹੈ ਕਿ 15 ਸਤੰਬਰ ਤੋਂ ਬਾਅਦ ਮੀਂਹ ਘੱਟ ਜਾਵੇਗਾ ਅਤੇ ਨਮੀ ਵੀ ਘੱਟ ਹੋ ਜਾਵੇਗੀ।

ਸਤੰਬਰ ਮਹੀਨੇ ਦੀ ਗੱਲ ਕਰੀਏ ਤਾਂ ਸੂਬੇ ਦਾ ਔਸਤ ਤਾਪਮਾਨ 25 ਤੋਂ 37 ਡਿਗਰੀ ਦੇ ਵਿਚਕਾਰ ਰਹਿੰਦਾ ਹੈ। ਇਸ ਦੇ ਨਾਲ ਹੀ ਮਹੀਨੇ ਦੇ ਅੱਧ ਤੋਂ ਬਾਅਦ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣੀ ਸ਼ੁਰੂ ਹੋ ਜਾਵੇਗੀ। ਹਾਲਾਂਕਿ ਸੂਬੇ ਵਿੱਚ ਲਗਭਗ 112 ਮਿਲੀਮੀਟਰ ਬਾਰਿਸ਼ ਹੋਈ ਹੈ।

ਜੇਕਰ ਗੱਲ ਅੱਜ ਦੇ ਦਿਨ ਦੀ ਕੀਤੀ ਜਾਵੇ ਤਾਂ ਅੱਜ ਸੂਰਜ ਸਵੇਰੇ 6 ਵਜਕੇ 4 ਮਿੰਟ ਤੇ ਚੜ੍ਹਿਆ ਅਤੇ ਸ਼ਾਮ 6 ਵਜ ਕੇ 47 ਮਿੰਟ ਤੇ ਛਿਪੇਗਾ।