AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪੰਜਾਬ ‘ਚ ਬਦਲਿਆ ਮੌਸਮ ਦਾ ਮਿਜਾਜ਼, ਰਾਤ ਨੂੰ ਵਧੀ ਠੰਢ, 3 ਦਿਨ ਸੰਘਣੀ ਧੁੰਦ ਦਾ ਅਲਰਟ, ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਵੀ ਵਾਧਾ

Punjab Weather Update: ਪੰਜਾਬ ਵਿੱਚ ਮੌਸਮ ਦਾ ਮਿਜਾਜ਼ ਤੇਜ਼ੀ ਨਾਲ ਬਦਲ ਰਿਹਾ ਹੈ ਅਤੇ ਰਾਤ ਦੇ ਸਮੇਂ ਠੰਢ ਵਧਣ ਲੱਗ ਪਈ ਹੈ। ਮੌਸਮ ਵਿਭਾਗ ਨੇ 19 ਤੋਂ 21 ਨਵੰਬਰ ਤੱਕ ਸੂਬੇ ਦੇ ਕਈ ਇਲਾਕਿਆਂ ਵਿੱਚ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਹੈ।

ਪੰਜਾਬ 'ਚ ਬਦਲਿਆ ਮੌਸਮ ਦਾ ਮਿਜਾਜ਼, ਰਾਤ ਨੂੰ ਵਧੀ ਠੰਢ, 3 ਦਿਨ ਸੰਘਣੀ ਧੁੰਦ ਦਾ ਅਲਰਟ, ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਵੀ ਵਾਧਾ
ਪੰਜਾਬ ‘ਚ ਬਦਲਿਆ ਮੌਸਮ ਦਾ ਮਿਜਾਜ਼ Photo Credit : Meta AI
tv9-punjabi
| Updated On: 18 Nov 2026 06:40 AM IST
Share

ਪੰਜਾਬ ਵਿੱਚ ਮੌਸਮ ਦਾ ਮਿਜਾਜ਼ ਤੇਜ਼ੀ ਨਾਲ ਬਦਲ ਰਿਹਾ ਹੈ। ਰਾਤ ਦੇ ਸਮੇਂ ਠੰਢ ਵਧਣ ਲੱਗ ਪਈ ਹੈ। ਸੂਬੇ ਵਿੱਚ ਪਿਛਲੇ 24 ਘੰਟਿਆਂ ਦੌਰਾਨ ਮੌਸਮ ਪੂਰੀ ਤਰ੍ਹਾਂ ਖੁਸ਼ਕ ਰਿਹਾ ਹੈ। ਹਾਲਾਂਕਿ, ਔਸਤ ਘੱਟੋ-ਘੱਟ ਤਾਪਮਾਨ ਵਿੱਚ 1.8 ਡਿੱਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਕਾਰਨ ਸਵੇਰ ਅਤੇ ਰਾਤ ਦੇ ਸਮੇਂ ਠੰਢ ਵਧ ਗਈ ਹੈ। 24 ਘੰਟਿਆਂ ਦੌਰਾਨ ਦਿਨ ਦੇ ਤਾਪਮਾਨ ਵਿੱਚ ਵੀ 4 ਡਿੱਗਰੀ ਤੱਕ ਦੀ ਗਿਰਾਵਟ ਆਈ ਹੈ। ਬਠਿੰਡਾ 30.2 ਡਿੱਗਰੀ ਤਾਪਮਾਨ ਨਾਲ ਸੂਬੇ ਦਾ ਸਭ ਤੋਂ ਗਰਮ ਸ਼ਹਿਰ ਰਿਹਾ, ਜਦਕਿ ਫਰੀਦਕੋਟ 7.6 ਡਿੱਗਰੀ ਤਾਪਮਾਨ ਨਾਲ ਸਭ ਤੋਂ ਠੰਢਾ ਰਿਹਾ। ਉੱਥੇ ਹੀ, ਪੰਜਾਬ ਵਿੱਚ 19, 20 ਅਤੇ 21 ਨਵੰਬਰ ਨੂੰ ਵੱਖ-ਵੱਖ ਇਲਾਕਿਆਂ ਵਿੱਚ ਸੰਘਣੀ ਧੁੰਦ ਛਾਏ ਰਹਿਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ 50 ਤੋਂ 200 ਮੀਟਰ ਦੇ ਵਿਚਕਾਰ ਰਹਿ ਸਕਦੀ ਹੈ।

ਇਸ ਕਾਰਨ ਸਵੇਰ ਦੇ ਸਮੇਂ ਸੜਕਾਂ ‘ਤੇ ਆਵਾਜਾਈ ਪ੍ਰਭਾਵਿਤ ਹੋ ਸਕਦੀ ਹੈ। ਦੂਜੇ ਪਾਸੇ, ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਝੋਨੇ ਦੀ ਕਟਾਈ ਤੋਂ ਬਾਅਦ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾਉਣ ਦਾ ਸਿਲਸਿਲਾ ਜਾਰੀ ਹੈ। ਸੋਮਵਾਰ ਰਾਤ ਨੂੰ ਸੂਬੇ ਦੇ 17 ਜ਼ਿਲ੍ਹਿਆਂ ਵਿੱਚ 461 ਥਾਵਾਂ ‘ਤੇ ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆਏ।

ਇਸ ਸੀਜ਼ਨ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਦਾ ਅੰਕੜਾ ਪਿਛਲੇ ਸਾਲ ਦੇ ਮੁਕਾਬਲੇ ਵਧ ਗਿਆ ਹੈ। ਇਸ ਦਾ ਅਸਰ ਸੂਬੇ ਦੇ ਕਈ ਸ਼ਹਿਰਾਂ ਦੀ ਹਵਾ ਦੀ ਗੁਣਵੱਤਾ ‘ਤੇ ਵੀ ਦਿਖਾਈ ਦੇ ਰਿਹਾ ਹੈ। 15 ਸਤੰਬਰ ਤੋਂ 16 ਨਵੰਬਰ ਤੱਕ ਪੰਜਾਬ ਵਿੱਚ ਸੈਟੇਲਾਈਟ ਰਾਹੀਂ ਪਰਾਲੀ ਸਾੜਨ ਦੀਆਂ 6,433 ਘਟਨਾਵਾਂ ਦਰਜ ਕੀਤੀਆਂ ਗਈਆਂ, ਜਦਕਿ ਪਿਛਲੇ ਸਾਲ ਇਸੇ ਸਮੇਂ ਦੌਰਾਨ 4,972 ਮਾਮਲੇ ਸਾਹਮਣੇ ਆਏ ਸਨ। ਇਸ ਤਰ੍ਹਾਂ ਇੱਕ ਸਾਲ ਵਿੱਚ 1,461 ਘਟਨਾਵਾਂ ਦਾ ਵਾਧਾ ਹੋਇਆ ਹੈ। ਪੰਜਾਬ ਦਾ ਔਸਤ ਏਅਰ ਕੁਆਲਿਟੀ ਇੰਡੈਕਸ (AQI) 16 ਨਵੰਬਰ ਨੂੰ 155 ਦਰਜ ਕੀਤਾ ਗਿਆ, ਜਦਕਿ ਪਿਛਲੇ ਸਾਲ ਇਸੇ ਦਿਨ ਇਹ 164 ਸੀ।

ਮਣੀਮਹੇਸ਼ ਯਾਤਰਾ ਨੇ ਤੋੜਿਆ 2 ਸਾਲਾਂ ਦਾ ਰਿਕਾਰਡ

ਸ਼ਿਮਲਾ: ਹਿਮਾਚਲ ਪ੍ਰਦੇਸ਼ ਦੇ ਪ੍ਰਸਿੱਧ ਧਾਰਮਿਕ ਸਥਾਨ ਮਣੀਮਹੇਸ਼ ਪ੍ਰਤੀ ਸ਼ਰਧਾਲੂਆਂ ਦੀ ਆਸਥਾ ਲਗਾਤਾਰ ਵਧ ਰਹੀ ਹੈ। ਸਾਲ 2026 ਵਿੱਚ 1 ਨਵੰਬਰ ਤੱਕ 81,598 ਸ਼ਰਧਾਲੂ ਮਣੀਮਹੇਸ਼ ਯਾਤਰਾ ਕਰ ਚੁੱਕੇ ਹਨ। ਇਹ ਗਿਣਤੀ ਸਾਲ 2025 ਦੇ ਮੁਕਾਬਲੇ ਲਗਭਗ 4.5 ਗੁਣਾ ਹੈ। ਸੈਰ-ਸਪਾਟਾ ਵਿਭਾਗ ਦੀ ਰਿਪੋਰਟ ਅਨੁਸਾਰ, ਸਾਲ 2024 ਵਿੱਚ 74,128 ਅਤੇ 2025 ਵਿੱਚ 17,936 ਸ਼ਰਧਾਲੂਆਂ ਨੇ ਮਣੀਮਹੇਸ਼ ਯਾਤਰਾ ਕੀਤੀ ਸੀ। ਇਸ ਸਾਲ ਸ਼ਰਧਾਲੂਆਂ ਦੀ ਗਿਣਤੀ ਨੇ ਪਿਛਲੇ ਤਿੰਨ ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ।

Follow Us
PM ਮੋਦੀ ਨੇ ASEAN ਨੂੰ ਦਿੱਤਾ ਸ਼ਾਂਤੀ ਦਾ ਮੰਤਰ, ਦੁਨੀਆ ਨੂੰ ਲੈ ਕੇ ਕਹੀ ਇਹ ਗੱਲ
PM ਮੋਦੀ ਨੇ ASEAN ਨੂੰ ਦਿੱਤਾ ਸ਼ਾਂਤੀ ਦਾ ਮੰਤਰ, ਦੁਨੀਆ ਨੂੰ ਲੈ ਕੇ ਕਹੀ ਇਹ ਗੱਲ...
ਫਿਲੀਪੀਨਜ਼ ਦੇ ਗੁਰਦੁਆਰੇ 'ਚ PM ਮੋਦੀ ਨੇ ਟੇਕਿਆ ਮੱਥਾ, ਹੋਈ ਵਿਸ਼ੇਸ਼ ਅਰਦਾਸ
ਫਿਲੀਪੀਨਜ਼ ਦੇ ਗੁਰਦੁਆਰੇ 'ਚ PM ਮੋਦੀ ਨੇ ਟੇਕਿਆ ਮੱਥਾ, ਹੋਈ ਵਿਸ਼ੇਸ਼ ਅਰਦਾਸ...
ਫਰੀਦਕੋਟ ਪਹੰਚੇ ਚੰਨੀ ਦਾ ਆਪ ਵਰਕਰਾਂ ਨੇ ਕਾਲੇ ਝੰਡੇ ਵਿਖਾ ਕੇ ਕੀਤਾ ਵਿਰੋਧ, ਰੱਖੀ ਇਹ ਮੰਗ...
ਫਰੀਦਕੋਟ ਪਹੰਚੇ ਚੰਨੀ ਦਾ ਆਪ ਵਰਕਰਾਂ ਨੇ ਕਾਲੇ ਝੰਡੇ ਵਿਖਾ ਕੇ ਕੀਤਾ ਵਿਰੋਧ, ਰੱਖੀ ਇਹ ਮੰਗ......
Diljit Dosanjh Concert: ਕਿਸੀ ਕੇ ਬਾਪ ਕਾ ਹਿੰਦੁਸਤਾਨ ਥੋੜੀ ਹੈ....ਦੋਸਾਂਝਾ ਵਾਲੇ ਨੇ ਇੰਦੌਰੀ ਦੇ ਸ਼ੇਅਰ ਨਾਲ ਦਿੱਤਾ ਜਵਾਬ
Diljit Dosanjh Concert: ਕਿਸੀ ਕੇ ਬਾਪ ਕਾ ਹਿੰਦੁਸਤਾਨ ਥੋੜੀ ਹੈ....ਦੋਸਾਂਝਾ ਵਾਲੇ ਨੇ ਇੰਦੌਰੀ ਦੇ ਸ਼ੇਅਰ ਨਾਲ ਦਿੱਤਾ ਜਵਾਬ...
ਦਿੱਲੀ ਦੇ Trade Fair ਵਿੱਚ ਕੀ-ਕੀ ਵਿੱਕ ਰਿਹਾ? ਭਾਰਤ ਮੰਡਪਮ ਦਾ ਪੂਰਾ ਟੂਰ
ਦਿੱਲੀ ਦੇ Trade Fair ਵਿੱਚ ਕੀ-ਕੀ ਵਿੱਕ ਰਿਹਾ? ਭਾਰਤ ਮੰਡਪਮ ਦਾ ਪੂਰਾ ਟੂਰ...
ਭਾਰਤ ਨੇ ਨਿਊਜ਼ੀਲੈਂਡ 'ਚ ਵਨਡੇ ਸੀਰੀਜ਼ ਜਿੱਤ ਕੇ ਰਚਿਆ ਇਤਿਹਾਸ, 7 ਸਾਲਾਂ ਬਾਅਦ ਮਿਲਿਆ ਮੌਕਾ
ਭਾਰਤ ਨੇ ਨਿਊਜ਼ੀਲੈਂਡ 'ਚ ਵਨਡੇ ਸੀਰੀਜ਼ ਜਿੱਤ ਕੇ ਰਚਿਆ ਇਤਿਹਾਸ, 7 ਸਾਲਾਂ ਬਾਅਦ ਮਿਲਿਆ ਮੌਕਾ...
ਭਾਰਤ ਦੀ ਇਤਿਹਾਸਕ ਜਿੱਤ! ਪਾਕਿਸਤਾਨ ਨੂੰ 1 ਵਿਕਟ ਨਾਲ ਹਰਾ ਕੇ ਜਿੱਤਿਆ ਏਸ਼ੀਆ ਕੱਪ
ਭਾਰਤ ਦੀ ਇਤਿਹਾਸਕ ਜਿੱਤ! ਪਾਕਿਸਤਾਨ ਨੂੰ 1 ਵਿਕਟ ਨਾਲ ਹਰਾ ਕੇ ਜਿੱਤਿਆ ਏਸ਼ੀਆ ਕੱਪ...
ਰਾਹੁਲ ਗਾਂਧੀ ਦਾ ਸਨਸਨੀਖੇਜ਼ ਆਰੋਪ, ਪ੍ਰਧਾਨ ਮੰਤਰੀ ਮੋਦੀ ਕਰਵਾ ਰਹੇ ਫੋਨ ਟੈਪਿੰਗ
ਰਾਹੁਲ ਗਾਂਧੀ ਦਾ ਸਨਸਨੀਖੇਜ਼ ਆਰੋਪ, ਪ੍ਰਧਾਨ ਮੰਤਰੀ ਮੋਦੀ ਕਰਵਾ ਰਹੇ ਫੋਨ ਟੈਪਿੰਗ...
ਹਾਲੇ ਤੱਕ ਨਹੀਂ ਭਰਿਆ ਬਿਜਲੀ ਦਾ ਬਿੱਲ ਤਾਂ ਮਿਲ ਰਿਹਾ ਹੈ ਗੋਲਡਨ ਚਾਂਸ, ਸੀਐਮ ਮਾਨ ਨੇ ਲਾਂਚ ਕੀਤੀ OTS ਸਕੀਮ
ਹਾਲੇ ਤੱਕ ਨਹੀਂ ਭਰਿਆ ਬਿਜਲੀ ਦਾ ਬਿੱਲ ਤਾਂ ਮਿਲ ਰਿਹਾ ਹੈ ਗੋਲਡਨ ਚਾਂਸ, ਸੀਐਮ ਮਾਨ ਨੇ ਲਾਂਚ ਕੀਤੀ OTS ਸਕੀਮ...