ਪੰਜਾਬ-ਹਰਿਆਣਾ ‘ਚ ਧੂੰਦ ਦਾ ਆਰੇਂਜ ਅਲਰਟ: ਚੰਡੀਗੜ੍ਹ ‘ਚ ਸੰਘਣਾ ਕੋਹਰਾ, ਹਿਮਾਚਲ ‘ਚ ਅੱਜ ਫਿਰ ਬਰਫਬਾਰੀ ਦੀ ਸੰਭਾਵਨਾ

Published: 

18 Jan 2024 06:48 AM

ਪੰਜਾਬ ਦੇ 14 ਜ਼ਿਲ੍ਹਿਆਂ ਵਿੱਚ ਮੌਸਮ ਖ਼ਰਾਬ ਰਹੇਗਾ। ਇਨ੍ਹਾਂ ਵਿੱਚ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਰੀਦਕੋਟ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ ਅਤੇ ਮਾਨਸਾ ਵਿੱਚ ਆਰੇਂਜ ਅਲਰਟ ਸ਼ਾਮਲ ਹੈ। ਇੱਥੇ ਬਹੁਤ ਠੰਡ ਹੋਵੇਗੀ ਅਤੇ ਸਵੇਰੇ ਸੰਘਣੀ ਧੁੰਦ ਦੇਖਣ ਨੂੰ ਮਿਲੇਗੀ। ਚੰਡੀਗੜ੍ਹ 'ਚ ਸਵੇਰੇ ਧੁੰਦ ਅਤੇ ਦੁਪਹਿਰ ਨੂੰ ਧੁੱਪ ਪੈਣ ਦੀ ਸੰਭਾਵਨਾ ਹੈ।

ਪੰਜਾਬ-ਹਰਿਆਣਾ ਚ ਧੂੰਦ ਦਾ ਆਰੇਂਜ ਅਲਰਟ: ਚੰਡੀਗੜ੍ਹ ਚ ਸੰਘਣਾ ਕੋਹਰਾ, ਹਿਮਾਚਲ ਚ ਅੱਜ ਫਿਰ ਬਰਫਬਾਰੀ ਦੀ ਸੰਭਾਵਨਾ
Follow Us On

ਪੰਜਾਬ-ਹਰਿਆਣਾ ‘ਚ ਧੂੰਦ ਅਤੇ ਸੀਤ ਲਹਿਰ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਹਿਮਾਚਲ ਦੇ ਸ਼ਿਮਲਾ ਦੇ ਉਪਰਲੇ ਹਿੱਸਿਆਂ ‘ਚ ਬਰਫਬਾਰੀ ਤੋਂ ਬਾਅਦ ਉੱਤਰੀ ਭਾਰਤ ‘ਚ ਮੌਸਮ ‘ਚ ਬਦਲਾਅ ਦੇਖਣ ਨੂੰ ਮਿਲਿਆ ਹੈ। ਚੰਡੀਗੜ੍ਹ ‘ਚ ਸਵੇਰੇ ਧੁੰਦ ਅਤੇ ਦੁਪਹਿਰ ਨੂੰ ਧੁੱਪ ਪੈਣ ਦੀ ਸੰਭਾਵਨਾ ਹੈ। ਹਰਿਆਣਾ ਦੇ 4 ਜ਼ਿਲ੍ਹਿਆਂ ‘ਚ ਮੌਸਮ ਖ਼ਰਾਬ ਹੋਵੇਗਾ। ਅੰਬਾਲਾ, ਕੁਰੂਕਸ਼ੇਤਰ, ਕੈਥਲ ਅਤੇ ਕਰਨਾਲ ਵਿੱਚ ਧੂੰਦ ਅਤੇ ਸੀਤ ਲਹਿਰ ਦਾ ਆਰੇਂਜ ਦਾ ਚਿਤਾਵਨੀ ਜਾਰੀ ਕੀਤੀ ਗਈ ਹੈ। ਬਾਕੀ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਦੂਜੇ ਪਾਸੇ ਪੰਜਾਬ ਦੇ 14 ਜ਼ਿਲ੍ਹਿਆਂ ਵਿੱਚ ਮੌਸਮ ਖ਼ਰਾਬ ਰਹੇਗਾ। ਇਨ੍ਹਾਂ ਵਿੱਚ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਰੀਦਕੋਟ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ ਅਤੇ ਮਾਨਸਾ ਵਿੱਚ ਆਰੇਂਜ ਅਲਰਟ ਸ਼ਾਮਲ ਹੈ। ਇੱਥੇ ਬਹੁਤ ਠੰਡ ਹੋਵੇਗੀ ਅਤੇ ਸਵੇਰੇ ਸੰਘਣੀ ਧੁੰਦ ਦੇਖਣ ਨੂੰ ਮਿਲੇਗੀ।

ਇੱਕ ਦਿਨ ਪਹਿਲਾਂ ਹਿਮਾਚਲ ਵਿੱਚ ਸ਼ਿਮਲਾ ਜ਼ਿਲ੍ਹੇ ਦੇ ਉਪਰਲੇ ਹਿੱਸਿਆਂ ਵਿੱਚ ਕੋਟਖਾਈ, ਨਾਰਕੰਡਾ ਅਤੇ ਚਿਰਗਾਂਵ ਵਿੱਚ ਹਲਕੀ ਬਰਫ਼ਬਾਰੀ ਹੋਈ ਸੀ। ਅੱਜ ਵੀ ਇਨ੍ਹਾਂ ਇਲਾਕਿਆਂ ਵਿੱਚ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ।

ਹਿਮਾਚਲ ਵਿੱਚ ਘੱਟ ਮੀਂਹ ਪਿਆ

ਮੌਸਮ ਵਿਗਿਆਨ ਕੇਂਦਰ ਸ਼ਿਮਲਾ ਦੇ ਮੁਤਾਬਕ ਜਨਵਰੀ ਮਹੀਨੇ ‘ਚ ਹੁਣ ਤੱਕ 100 ਫੀਸਦੀ ਘੱਟ ਬਾਰਿਸ਼ ਦਰਜ ਕੀਤੀ ਗਈ ਹੈ। ਇਸ ਤੋਂ ਪਹਿਲਾਂ ਸਾਲ 2007 ਵਿੱਚ 99 ਫੀਸਦੀ ਘੱਟ ਮੀਂਹ ਪਿਆ ਸੀ। ਅਜਿਹੇ ‘ਚ ਜੇਕਰ 2004 ਤੋਂ ਬਾਅਦ ਦੇ 20 ਸਾਲਾਂ ਦੇ ਅੰਕੜਿਆਂ ‘ਤੇ ਨਜ਼ਰ ਮਾਰੀਏ ਤਾਂ ਇਹ ਸਭ ਤੋਂ ਮਾੜੀ ਸਥਿਤੀ ਹਿਮਾਚਲ ਪ੍ਰਦੇਸ਼ ‘ਚ ਪੈਦਾ ਹੋਈ ਹੈ।

ਵੱਡੇ ਸ਼ਹਿਰਾਂ ਦਾ ਤਾਪਮਾਨ

ਚੰਡੀਗੜ੍ਹ ਵਿੱਚ ਧੂੰਦ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸਵੇਰ ਵੇਲੇ ਸੰਘਣੀ ਧੁੰਦ ਅਤੇ ਬਾਅਦ ਵਿੱਚ ਧੁੱਪ ਨਿਕਲਣ ਦੀ ਭਵਿੱਖਬਾਣੀ ਕੀਤੀ ਗਈ ਹੈ। ਤਾਪਮਾਨ 6 ਤੋਂ 18 ਡਿਗਰੀ ਦੇ ਵਿਚਕਾਰ ਰਹੇਗਾ।

ਅੰਮ੍ਰਿਤਸਰ ਵਿੱਚ ਅੱਜ ਧੁੰਦ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਧੁੱਪ ਨਿਕਲਣ ਦੀ ਸੰਭਾਵਨਾ ਹੈ, ਪਰ ਸਵੇਰ ਵੇਲੇ ਧੁੰਦ ਛਾਈ ਰਹੇਗੀ। ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਵੇਗੀ। ਤਾਪਮਾਨ 4 ਤੋਂ 18 ਡਿਗਰੀ ਦੇ ਵਿਚਕਾਰ ਰਹੇਗਾ।

ਜਲੰਧਰ ਵਿੱਚ ਅੱਜ ਧੂੰਦ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਸਵੇਰੇ ਧੁੰਦ ਰਹੇਗੀ ਅਤੇ ਬਾਅਦ ਵਿੱਚ ਧੁੱਪ ਨਿਕਲਣ ਦੀ ਸੰਭਾਵਨਾ ਹੈ। ਤਾਪਮਾਨ 4 ਤੋਂ 14 ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।