AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪੰਜਾਬ ‘ਚ ਬਦਲਿਆ ਮੌਸਮ ਦਾ ਮਿਜ਼ਾਜ, 4 ਜੂਨ ਤੱਕ ਹੀਟਵੇਵ ਤੋਂ ਰਾਹਤ

Punjab Weather Update: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਅਤੇ ਗੜੇਮਾਰੀ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿਵਾਈ ਹੈ। ਮੌਸਮ ਵਿੱਚ ਆਈ ਤਬਦੀਲੀ ਕਾਰਨ ਤਾਪਮਾਨ ਵਿੱਚ 8.5 ਡਿਗਰੀ ਸੈਲਸੀਅਸ ਦੀ ਗਿਰਾਵਟ ਆਈ ਹੈ, ਜੋ ਕਿ ਇਸ ਵੇਲੇ ਆਮ ਨਾਲੋਂ 12.4 ਡਿਗਰੀ ਘੱਟ ਹੈ।

ਪੰਜਾਬ 'ਚ ਬਦਲਿਆ ਮੌਸਮ ਦਾ ਮਿਜ਼ਾਜ, 4 ਜੂਨ ਤੱਕ ਹੀਟਵੇਵ ਤੋਂ ਰਾਹਤ
ਪੰਜਾਬ ਦੇ ਹਰ ਜ਼ਿਲ੍ਹੇ ‘ਚ ਮੀਂਹ ਦੀ ਸੰਭਾਵਨਾ
tv9-punjabi
| Updated On: 31 May 2026 07:33 AM IST
Share

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਅਤੇ ਗੜੇਮਾਰੀ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿਵਾਈ ਹੈ। ਮੌਸਮ ਵਿੱਚ ਆਈ ਤਬਦੀਲੀ ਕਾਰਨ ਤਾਪਮਾਨ ਵਿੱਚ 8.5 ਡਿਗਰੀ ਸੈਲਸੀਅਸ ਦੀ ਗਿਰਾਵਟ ਆਈ ਹੈ, ਜੋ ਕਿ ਇਸ ਵੇਲੇ ਆਮ ਨਾਲੋਂ 12.4 ਡਿਗਰੀ ਘੱਟ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 35.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਦੇ ਅਨੁਸਾਰ, ਦੋ ਦਿਨਾਂ (31 ਮਈ ਅਤੇ 1 ਜੂਨ) ਲਈ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੇ ਮੱਦੇਨਜ਼ਰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਅੱਜ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਮੋਹਾਲੀ ਅਤੇ ਤਰਨਤਾਰਨ ਵਿੱਚ ਗਰਜ-ਤੂਫ਼ਾਨ ਦੇ ਨਾਲ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਪਟਿਆਲਾ ਵਿੱਚ ਕਈ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਮੋਹਾਲੀ ਵਿੱਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਵੀ ਹੋ ਸਕਦੀ ਹੈ। ਵਿਭਾਗ ਦਾ ਅਨੁਮਾਨ ਹੈ ਕਿ ਇਸ ਤੋਂ ਬਾਅਦ 4 ਜੂਨ ਤੱਕ ਮੌਸਮ ਖੁਸ਼ਕ ਰਹੇਗਾ ਅਤੇ ਗਰਮੀ ਦੀ ਲਹਿਰ ਤੋਂ ਰਾਹਤ ਮਿਲੇਗੀ।

ਲੁਧਿਆਣਾ ਵਿੱਚ 32.6 ਮਿਲੀਮੀਟਰ ਮੀਂਹ ਪਿਆ

30 ਮਈ ਨੂੰ, ਰਾਜ ਵਿੱਚ ਔਸਤਨ 2.1 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਲੁਧਿਆਣਾ ਵਿੱਚ ਸਭ ਤੋਂ ਵੱਧ 32.6 ਮਿਲੀਮੀਟਰ ਮੀਂਹ ਪਿਆ। ਫਾਜ਼ਿਲਕਾ ਵਿੱਚ ਵੀ 22.5 ਮਿਲੀਮੀਟਰ, ਸ੍ਰੀ ਆਨੰਦਪੁਰ ਸਾਹਿਬ ਵਿੱਚ 20 ਮਿਲੀਮੀਟਰ, ਪਟਿਆਲਾ ਵਿੱਚ 19.6 ਮਿਲੀਮੀਟਰ, ਭਾਖੜਾ ਡੈਮ ਖੇਤਰ ਵਿੱਚ 19 ਮਿਲੀਮੀਟਰ, ਚੰਡੀਗੜ੍ਹ ਵਿੱਚ 18.2 ਮਿਲੀਮੀਟਰ ਅਤੇ ਮੋਹਾਲੀ ਵਿੱਚ 17 ਮਿਲੀਮੀਟਰ ਮੀਂਹ ਪਿਆ।

ਅੰਮ੍ਰਿਤਸਰ ਵਿੱਚ 7.2 ਮਿਲੀਮੀਟਰ, ਫਿਰੋਜ਼ਪੁਰ ਵਿੱਚ 13.5 ਮਿਲੀਮੀਟਰ, ਹੁਸ਼ਿਆਰਪੁਰ ਵਿੱਚ 3.5 ਮਿਲੀਮੀਟਰ ਅਤੇ ਸਲੇਮਪੁਰ ਵਿੱਚ 10.5 ਮਿਲੀਮੀਟਰ ਮੀਂਹ ਪਿਆ। ਪਠਾਨਕੋਟ ਅਤੇ ਰੂਪਨਗਰ ਵਿੱਚ ਗੜੇਮਾਰੀ ਹੋਈ।

ਇਸ ਤਰ੍ਹਾਂ ਹੋਏ ਮੌਸਮ ਦੇ ਹਾਲਾਤ

ਦੱਖਣੀ-ਪੱਛਮੀ ਮਾਨਸੂਨ ਅੱਗੇ ਵਧਣਾ ਸ਼ੁਰੂ ਹੋ ਗਿਆ ਹੈ। ਇਹ ਹੁਣ ਅਰਬ ਸਾਗਰ, ਲਕਸ਼ਦੀਪ ਅਤੇ ਬੰਗਾਲ ਦੀ ਖਾੜੀ ਦੇ ਕੁਝ ਹਿੱਸਿਆਂ ਤੱਕ ਪਹੁੰਚ ਗਿਆ ਹੈ। ਮਾਨਸੂਨ ਦੀ “ਮੁੱਖ ਲਾਈਨ” ਹੁਣ ਭਾਰਤ ਦੇ ਦੱਖਣੀ ਅਤੇ ਪੂਰਬੀ ਸਮੁੰਦਰੀ ਤੱਟ ਦੇ ਖੇਤਰਾਂ ਵਿੱਚ ਫੈਲ ਗਈ ਹੈ, ਜਿਸਦਾ ਅਰਥ ਹੈ ਕਿ ਮੀਂਹ ਵਾਲੀਆਂ ਹਵਾਵਾਂ ਹੌਲੀ-ਹੌਲੀ ਅੰਦਰ ਵੱਲ ਵਧ ਰਹੀਆਂ ਹਨ। ਅਗਲੇ 4-5 ਦਿਨਾਂ ਵਿੱਚ ਮਾਨਸੂਨ ਦੇ ਅੱਗੇ ਵਧਣ ਲਈ ਮੌਸਮ ਅਨੁਕੂਲ ਹੈ।

ਇਸਦਾ ਮਤਲਬ ਹੈ ਕਿ ਕੇਰਲ ਅਤੇ ਤਾਮਿਲਨਾਡੂ ਦੇ ਹੋਰ ਹਿੱਸਿਆਂ ਵਿੱਚ ਬਾਰਿਸ਼ ਸ਼ੁਰੂ ਹੋ ਸਕਦੀ ਹੈ, ਅਤੇ ਮਾਨਸੂਨ ਬੰਗਾਲ ਦੀ ਖਾੜੀ ਦੇ ਹੋਰ ਹਿੱਸਿਆਂ ਵਿੱਚ ਫੈਲ ਸਕਦਾ ਹੈ, ਅਤੇ ਹੌਲੀ ਹੌਲੀ ਦੂਜੇ ਰਾਜਾਂ ਵਿੱਚ ਅੱਗੇ ਵਧ ਸਕਦਾ ਹੈ। ਉੱਤਰ-ਪੱਛਮੀ ਉੱਤਰ ਪ੍ਰਦੇਸ਼ ਉੱਤੇ ਇੱਕ ਵੈਸਟਰਨ ਡਿਸਟੇਨਬੇਨਸ ਚੱਕਰਵਾਤੀ ਸਰਕੂਲੇਸ਼ਨ ਦੇ ਰੂਪ ਵਿੱਚ ਵੀ ਮੌਜੂਦ ਹੈ। ਇਹ ਪ੍ਰਣਾਲੀ, ਉੱਚ-ਉਚਾਈ ਵਾਲੀਆਂ ਹਵਾਵਾਂ ਦੇ ਨਾਲ, ਉੱਤਰੀ ਭਾਰਤ ਵਿੱਚ ਮੌਸਮ ਨੂੰ ਪ੍ਰਭਾਵਤ ਕਰ ਸਕਦੀ ਹੈ।

Follow Us
ਕੇਵਲ ਸਿੰਘ ਨੇ ਨੱਢਾ ਨੂੰ ਲਿਖਿਆ ਪੱਤਰ, ਕਿਸਾਨਾਂ ਲਈ DAP ਤੇ ਯੂਰੀਆ ਦੀ ਸਪਲਾਈ ਦੀ ਮੰਗ
ਕੇਵਲ ਸਿੰਘ ਨੇ ਨੱਢਾ ਨੂੰ ਲਿਖਿਆ ਪੱਤਰ, ਕਿਸਾਨਾਂ ਲਈ DAP ਤੇ ਯੂਰੀਆ ਦੀ ਸਪਲਾਈ ਦੀ ਮੰਗ...
ਦਿੱਗਜ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦੇਹਾਂਤ, ਏਸ਼ੀਅਨ ਗੇਮਸ 'ਤੇ CWG 'ਚ ਲਹਿਰਾਇਆ ਸੀ ਤਿਰੰਗਾ
ਦਿੱਗਜ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦੇਹਾਂਤ, ਏਸ਼ੀਅਨ ਗੇਮਸ 'ਤੇ CWG 'ਚ ਲਹਿਰਾਇਆ ਸੀ ਤਿਰੰਗਾ...
ਭਾਖੜਾ ਡੈਮ ਦੇ ਪਾਣੀ ਦਾ ਵਧਿਆ ਪੱਧਰ? ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਸੱਚ... ਵੇਖੋ ਖਾਸ ਮੁਲਾਕਾਤ
ਭਾਖੜਾ ਡੈਮ ਦੇ ਪਾਣੀ ਦਾ ਵਧਿਆ ਪੱਧਰ? ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਸੱਚ... ਵੇਖੋ ਖਾਸ ਮੁਲਾਕਾਤ...
Sukhbir Badal ਦੀਆਂ ਵੱਧ ਸਕਦੀਆਂ ਹਨ ਮੁਸ਼ਕਲਾਂ, ਗਿਆਨੀ ਰਘਬੀਰ ਨੇ SIT ਅੱਗੇ ਦਰਜ ਕਰਵਾਏ ਬਿਆਨ
Sukhbir Badal ਦੀਆਂ ਵੱਧ ਸਕਦੀਆਂ ਹਨ ਮੁਸ਼ਕਲਾਂ, ਗਿਆਨੀ ਰਘਬੀਰ ਨੇ SIT ਅੱਗੇ ਦਰਜ ਕਰਵਾਏ ਬਿਆਨ...
Delhi Gym Firing: Guru Randhawa ਦੇ ਜਿੰਮ ਦੇ ਬਾਹਰ ਅੰਨ੍ਹੇਵਾਹ ਫਾਈਰਿੰਗ, Lawrence Bishnoi ਨੇ ਲਈ ਜਿੰਮੇਦਾਰੀ!
Delhi Gym Firing: Guru Randhawa ਦੇ ਜਿੰਮ ਦੇ ਬਾਹਰ ਅੰਨ੍ਹੇਵਾਹ ਫਾਈਰਿੰਗ, Lawrence Bishnoi ਨੇ ਲਈ ਜਿੰਮੇਦਾਰੀ!...
North India Weather Update: ਮੌਸਮ ਦਾ ਬਦਲਿਆ ਮਿਜਾਜ਼, ਗਰਮੀ ਤੋਂ ਮਿਲੇਗੀ ਰਾਹਤ, 17 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ
North India Weather Update: ਮੌਸਮ ਦਾ ਬਦਲਿਆ ਮਿਜਾਜ਼, ਗਰਮੀ ਤੋਂ ਮਿਲੇਗੀ ਰਾਹਤ, 17 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ...
ਗੁਟਬਾਜੀ 'ਚ ਫਸੀ ਪੰਜਾਬ ਕਾਂਗਰਸ ਨੂੰ ਜੋੜੇਗੀ ਰਾਹੁਲ ਗਾਂਧੀ ਦੀ ਬੱਸ ਯਾਤਰਾ!
ਗੁਟਬਾਜੀ 'ਚ ਫਸੀ ਪੰਜਾਬ ਕਾਂਗਰਸ ਨੂੰ ਜੋੜੇਗੀ ਰਾਹੁਲ ਗਾਂਧੀ ਦੀ ਬੱਸ ਯਾਤਰਾ!...
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ...
PoK Protest: ਮੁਨੀਰ-ਸ਼ਹਿਬਾਜ਼ ਖਿਲਾਫ ਉਬਾਲ, ਪਾਕਿਸਤਾਨ ਵਿੱਚ ਸਿਵਿਲ ਵਾਰ ਵਰਗਾ ਹਾਲ...
PoK Protest: ਮੁਨੀਰ-ਸ਼ਹਿਬਾਜ਼ ਖਿਲਾਫ ਉਬਾਲ, ਪਾਕਿਸਤਾਨ ਵਿੱਚ ਸਿਵਿਲ ਵਾਰ ਵਰਗਾ ਹਾਲ......