ਪੰਜਾਬ-ਚੰਡੀਗੜ੍ਹ ‘ਚ ਸੰਘਣੀ ਧੁੰਦ ਦਾ ਯੈਲੋ ਅਲਰਟ, ਪਵੇਗੀ ਸੁੱਕੀ ਠੰਡ, ਮੀਂਹ ਦੀ ਕੋਈ ਸੰਭਾਵਨਾ ਨਹੀਂ

Updated On: 

27 Nov 2024 07:41 AM

ਹੁਣ ਪਰਾਲੀ ਸਾੜਨ ਦੇ ਮਾਮਲੇ ਘੱਟ ਰਹੇ ਹਨ। ਪਰ AQI ਦਾ ਪੱਧਰ ਵੀ ਚਿੰਤਾਜਨਕ ਬਣਿਆ ਹੋਇਆ ਹੈ ਚੰਡੀਗੜ੍ਹ ਦੀ ਹਵਾ ਦੀ ਗੁਣਵੱਤਾ ਦੀ ਗੱਲ ਕਰੀਏ ਤਾਂ ਮੋਹਾਲੀ ਦੇ ਨਾਲ ਲੱਗਦੇ ਸੈਕਟਰ-53 ਵਿੱਚ AQI 210 ਦਰਜ ਕੀਤਾ ਗਿਆ ਹੈ। ਜਦੋਂ ਕਿ ਵੀਆਈਪੀ ਸੈਕਟਰ-22 ਵਿੱਚ AQI 117 ਅਤੇ ਸੈਕਟਰ-25 ਵਿੱਚ AQI 149 ਦਰਜ ਕੀਤਾ ਗਿਆ ਹੈ।

ਪੰਜਾਬ-ਚੰਡੀਗੜ੍ਹ ਚ ਸੰਘਣੀ ਧੁੰਦ ਦਾ ਯੈਲੋ ਅਲਰਟ, ਪਵੇਗੀ ਸੁੱਕੀ ਠੰਡ, ਮੀਂਹ ਦੀ ਕੋਈ ਸੰਭਾਵਨਾ ਨਹੀਂ

ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਯੈਲੋ ਅਲਰਟ

Follow Us On

ਪੰਜਾਬ ਅਤੇ ਚੰਡੀਗੜ੍ਹ ਵਿੱਚ ਅਗਲੇ ਤਿੰਨ ਦਿਨਾਂ ਤੱਕ ਲੋਕਾਂ ਨੂੰ ਸਵੇਰ ਅਤੇ ਸ਼ਾਮ ਨੂੰ ਸੰਘਣੀ ਧੁੰਦ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ ਵੱਲੋਂ 29 ਨਵੰਬਰ ਤੱਕ ਸੰਘਣੀ ਧੁੰਦ ਦਾ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਦੂਜੇ ਪਾਸੇ 24 ਘੰਟਿਆਂ ਦੌਰਾਨ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.1 ਡਿਗਰੀ ਅਤੇ ਚੰਡੀਗੜ੍ਹ ਦੇ ਤਾਪਮਾਨ ਵਿੱਚ 0.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।

ਪੰਜਾਬ ਦਾ ਤਾਪਮਾਨ ਆਮ ਦੇ ਨੇੜੇ ਪਹੁੰਚ ਗਿਆ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 29 ਡਿਗਰੀ ਦਰਜ ਕੀਤਾ ਗਿਆ ਹੈ। ਜਦੋਂ ਕਿ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 25.7 ਡਿਗਰੀ ਦਰਜ ਕੀਤਾ ਗਿਆ। ਹਾਲਾਂਕਿ ਚੰਡੀਗੜ੍ਹ ਵਿੱਚ ਹਵਾ ਪ੍ਰਦੂਸ਼ਣ ਦਾ ਪੱਧਰ ਸੁਧਰਨਾ ਸ਼ੁਰੂ ਹੋ ਗਿਆ ਹੈ। ਪਰ ਪੰਜਾਬ ਦੇ ਮੁਕਾਬਲੇ ਹਾਲਾਤ ਅਜੇ ਵੀ ਮਾੜੇ ਹਨ।

ਬਠਿੰਡੇ ਦੀ ਸੁਧਰੀ ਹਵਾ, ਲੁਧਿਆਣਾ ਦੇ ਉਹੀ ਹਾਲ

ਭਾਵੇਂ ਹੁਣ ਪਰਾਲੀ ਸਾੜਨ ਦੇ ਮਾਮਲੇ ਘੱਟ ਰਹੇ ਹਨ। ਪਰ AQI ਦਾ ਪੱਧਰ ਵੀ ਚਿੰਤਾਜਨਕ ਬਣਿਆ ਹੋਇਆ ਹੈ ਚੰਡੀਗੜ੍ਹ ਦੀ ਹਵਾ ਦੀ ਗੁਣਵੱਤਾ ਦੀ ਗੱਲ ਕਰੀਏ ਤਾਂ ਮੋਹਾਲੀ ਦੇ ਨਾਲ ਲੱਗਦੇ ਸੈਕਟਰ-53 ਵਿੱਚ AQI 210 ਦਰਜ ਕੀਤਾ ਗਿਆ ਹੈ। ਜਦੋਂ ਕਿ ਵੀਆਈਪੀ ਸੈਕਟਰ-22 ਵਿੱਚ AQI 117 ਅਤੇ ਸੈਕਟਰ-25 ਵਿੱਚ AQI 149 ਦਰਜ ਕੀਤਾ ਗਿਆ ਹੈ।

ਪੰਜਾਬ ਵਿੱਚ ਅੰਮ੍ਰਿਤਸਰ ਦਾ AQI 170, ਬਠਿੰਡਾ ਦਾ 84, ਜਲੰਧਰ ਦਾ AQI 154, ਖੰਨਾ ਦਾ AQI 105, ਲੁਧਿਆਣਾ ਦਾ AQI 208, ਮੰਡੀ ਗੋਬਿੰਦਗੜ੍ਹ ਦਾ AQI 150, ਪਟਿਆਲਾ ਦਾ AQI 119 ਅਤੇ ਰੂਪਨਗਰ ਦਾ AQI 12 ਰਿਕਾਰਡ ਕੀਤਾ ਗਿਆ ਹੈ।

ਫਰੀਦਕੋਟ ਦੀਆਂ ਰਾਤਾਂ ਠੰਡੀਆਂ

ਪੰਜਾਬ ਅਤੇ ਚੰਡੀਗੜ੍ਹ ਵਿੱਚ ਰਾਤ ਦਾ ਤਾਪਮਾਨ ਤੇਜ਼ੀ ਨਾਲ ਡਿੱਗ ਰਿਹਾ ਹੈ। ਪੰਜਾਬ ਵਿੱਚ ਰਾਤ ਦਾ ਤਾਪਮਾਨ ਆਮ ਦੇ ਨੇੜੇ ਪਹੁੰਚ ਗਿਆ ਹੈ। ਫਰੀਦਕੋਟ ਵਿੱਚ ਰਾਤ ਦਾ ਤਾਪਮਾਨ 8.0 ਡਿਗਰੀ ਦਰਜ ਕੀਤਾ ਗਿਆ ਹੈ। ਇਸ ਤੋਂ ਬਾਅਦ ਨੌਂ ਡਿਗਰੀ ਤਾਪਮਾਨ ਨਾਲ ਬਠਿੰਡਾ ਅਤੇ ਗੁਰਦਾਸਪੁਰ ਦਾ ਨਾਂ ਆਉਂਦਾ ਹੈ। ਜਦੋਂ ਕਿ ਚੰਡੀਗੜ੍ਹ ਵਿੱਚ ਰਾਤ ਦਾ ਵੱਧ ਤੋਂ ਵੱਧ ਤਾਪਮਾਨ 10.7 ਡਿਗਰੀ ਦਰਜ ਕੀਤਾ ਗਿਆ ਹੈ।

10 ਘੰਟਿਆਂ ਦਾ ਰਹੇਗਾ ਦਿਨ

ਜੇਕਰ ਗੱਲ ਕਰੀਏ ਅੱਜ ਦੇ ਦਿਨ ਦੀ ਤਾਂ ਸੂਰਜ ਸਵੇਰੇ 7 ਵਜੇ ਚੜ੍ਹਿਆ ਜੋ ਸ਼ਾਮ ਦੇ ਸਮੇਂ 5 ਵਜ ਕੇ 25 ਮਿੰਟ ਤੇ ਛੁਪ ਜਾਵੇਗਾ। ਜਿਸ ਦੇ ਹਿਸਾਬ ਨਾਲ ਅੱਜ ਦਿਨ 10 ਘੰਟਿਆਂ ਦਾ ਹੋਵੇਗਾ।

Exit mobile version