Weather Update: ਪੰਜਾਬ ਤੋਂ ਦਿੱਲੀ ਤੱਕ ਕੜਾਕੇ ਦੀ ਠੰਢ, ਧੁੰਦ ਤੇ ਸੀਤ ਲਹਿਰ ਕਾਰਨ ਕੰਬਿਆ ਉੱਤਰ ਭਾਰਤ
ਅਗਲੇ 3 ਦਿਨਾਂ ਦੌਰਾਨ ਪੂਰਬੀ ਭਾਰਤ ਵਿੱਚ ਘੱਟੋ-ਘੱਟ ਤਾਪਮਾਨ ਵਿੱਚ 2-3 ਡਿਗਰੀ ਸੈਲਸੀਅਸ ਦਾ ਵਾਧਾ ਹੋਣ ਦੀ ਸੰਭਾਵਨਾ ਹੈ। 05 ਅਤੇ 06 ਜਨਵਰੀ ਨੂੰ ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੇ ਵੱਖ-ਵੱਖ ਇਲਾਕਿਆਂ ਵਿੱਚ ਸੀਤ ਲਹਿਰ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਅਗਲੇ 4-5 ਦਿਨਾਂ ਦੌਰਾਨ ਦੱਖਣੀ ਤਾਮਿਲਨਾਡੂ, ਦੱਖਣੀ ਕੇਰਲ ਅਤੇ ਲਕਸ਼ਦੀਪ 'ਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਪੰਜਾਬ (Punjab) ਅਤੇ ਉੱਤਰ ਭਾਰਤ ਦੇ ਵੱਖ-ਵੱਖ ਰਾਜਾਂ ‘ਚ ਬੇਹੱਦ ਠੰਡ ਪੈ ਰਹੀ ਹੈ। ਪੰਜਾਬ ਦਾ ਅੱਜ ਘੱਟੋ-ਘੱਟ ਤਾਪਮਾਨ 6 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 13 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਦਿੱਲੀ ‘ਚ ਵੀਰਵਾਰ ਨੂੰ ਧੁੰਦ ਕਾਰਨ ਧੁੱਪ ਨਹੀਂ ਨਿਕਲੀ। ਮੌਸਮ ਵਿਭਾਗ ਅਨੁਸਾਰ ਹਰਿਆਣਾ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਅੱਜ ਯਾਨੀ ਸ਼ੁੱਕਰਵਾਰ ਤੋਂ 6 ਜਨਵਰੀ ਤੱਕ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।
05-07 ਜਨਵਰੀ ਦੇ ਦੌਰਾਨ, ਜੰਮੂ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਉੜੀਸਾ, ਪੱਛਮੀ ਬੰਗਾਲ, ਸਿੱਕਮ, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਦੇ ਅਲੱਗ-ਥਲੱਗ ਹਿੱਸਿਆਂ ਵਿੱਚ ਸਵੇਰੇ ਕੁਝ ਘੰਟਿਆਂ ਲਈ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪੱਛਮੀ ਰਾਜਸਥਾਨ ਦੇ ਵੱਖ-ਵੱਖ ਹਿੱਸਿਆਂ ਵਿੱਚ 5 ਅਤੇ 6 ਜਨਵਰੀ ਨੂੰ ਸੰਘਣੀ ਧੁੰਦ ਜਾਰੀ ਰਹਿਣ ਦੀ ਸੰਭਾਵਨਾ ਹੈ।
ਹੋਰ ਵਧੇਗੀ ਠੰਡ
ਅਗਲੇ 3 ਦਿਨਾਂ ਦੌਰਾਨ ਪੂਰਬੀ ਭਾਰਤ ਵਿੱਚ ਘੱਟੋ-ਘੱਟ ਤਾਪਮਾਨ ਵਿੱਚ 2-3 ਡਿਗਰੀ ਸੈਲਸੀਅਸ ਦਾ ਵਾਧਾ ਹੋਣ ਦੀ ਸੰਭਾਵਨਾ ਹੈ। 05 ਅਤੇ 06 ਜਨਵਰੀ ਨੂੰ ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੇ ਵੱਖ-ਵੱਖ ਇਲਾਕਿਆਂ ਵਿੱਚ ਸੀਤ ਲਹਿਰ ਦੀ ਸੰਭਾਵਨਾ ਹੈ। ਅਗਲੇ 4-5 ਦਿਨਾਂ ਦੌਰਾਨ ਦੱਖਣੀ ਤਾਮਿਲਨਾਡੂ, ਦੱਖਣੀ ਕੇਰਲ ਅਤੇ ਲਕਸ਼ਦੀਪ ਵਿੱਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
ਤਾਮਿਲਨਾਡੂ ਅਤੇ ਕੇਰਲ ‘ਚ ਮੀਂਹ ਦੀ ਸੰਭਾਵਨਾ
05-08 ਜਨਵਰੀ ਦੌਰਾਨ ਤਾਮਿਲਨਾਡੂ ਵਿੱਚ ਵੱਖ-ਵੱਖ ਥਾਵਾਂ ‘ਤੇ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਕੇਰਲ, ਲਕਸ਼ਦੀਪ, ਕਰਨਾਟਕ ਵਿੱਚ 05-06 ਜਨਵਰੀ ਦੌਰਾਨ ਮੀਂਹ ਪੈਣ ਦੀ ਸੰਭਾਵਨਾ ਹੈ।ਉੱਤਰੀ ਭਾਰਤ ਦੇ ਵੱਡੇ ਹਿੱਸਿਆਂ ਵਿੱਚ ਵੀਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 12-18 ਡਿਗਰੀ ਸੈਲਸੀਅਸ ਦੇ ਵਿਚਕਾਰ ਸੀ, ਜੋ ਕਿ ਆਮ ਨਾਲੋਂ ਘੱਟ ਸੀ।