ਪੰਜਾਬ ਤੋਂ ਯੂਪੀ ਤੱਕ ਧੁੰਦ ਦੀ ਚਾਦਰ, ਦਿੱਲੀ-NCR ਵਿੱਚ ਵੀ ਵਧੀ ਠੰਡ

Published: 

25 Jan 2024 07:26 AM

Weather Update: ਪੂਰਾ ਉੱਤਰ ਭਾਰਤ ਕੜਾਕੇ ਦੀ ਠੰਡ ਦੀ ਲਪੇਟ 'ਚ ਹੈ। ਦਿੱਲੀ-ਐਨਸੀਆਰ ਵਿੱਚ ਸਵੇਰੇ ਧੁੰਦ ਛਾਈ ਹੋਈ ਸੀ। ਪੱਛਮੀ ਉੱਤਰ ਪ੍ਰਦੇਸ਼, ਹਰਿਆਣਾ, ਪੰਜਾਬ ਅਤੇ ਬਿਹਾਰ ਦੇ ਕਈ ਜ਼ਿਲ੍ਹਿਆਂ ਵਿੱਚ ਸੀਤ ਲਹਿਰ ਚੱਲ ਰਹੀ ਹੈ। ਮੌਸਮ ਵਿਭਾਗ ਨੇ ਪਹਾੜੀ ਇਲਾਕਿਆਂ 'ਚ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ।

ਪੰਜਾਬ ਤੋਂ ਯੂਪੀ ਤੱਕ ਧੁੰਦ ਦੀ ਚਾਦਰ, ਦਿੱਲੀ-NCR ਵਿੱਚ ਵੀ ਵਧੀ ਠੰਡ
Follow Us On

ਰਾਸ਼ਟਰੀ ਰਾਜਧਾਨੀ ਦਿੱਲੀ-ਐੱਨ.ਸੀ.ਆਰ. ‘ਚ ਬੇਹੱਦ ਠੰਡ ਪੈ ਰਹੀ ਹੈ। ਵੀਰਵਾਰ ਸਵੇਰੇ ਸੰਘਣੀ ਧੁੰਦ ਛਾਈ ਹੋਈ ਹੈ। ਘੱਟੋ-ਘੱਟ ਤਾਪਮਾਨ 8 ਡਿਗਰੀ ਦਰਜ ਕੀਤਾ ਗਿਆ। ਵੱਧ ਤੋਂ ਵੱਧ ਤਾਪਮਾਨ 17 ਡਿਗਰੀ ਦੇ ਆਸਪਾਸ ਰਹਿਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਕਿਹਾ ਕਿ ਉੱਤਰੀ ਭਾਰਤ ਵਿੱਚ ਅਗਲੇ 4 ਦਿਨਾਂ ਤੱਕ ਸੰਘਣੀ ਧੁੰਦ ਦੇ ਹਾਲਾਤ ਬਣੇ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਉੱਤਰੀ ਭਾਰਤ ਦੇ ਕਈ ਸ਼ਹਿਰਾਂ ਵਿੱਚ ਅਗਲੇ 2 ਦਿਨਾਂ ਤੱਕ ਠੰਡ ਦੀ ਸਥਿਤੀ ਰਹੇਗੀ। ਇਸ ਤੋਂ ਬਾਅਦ ਤਾਪਮਾਨ ‘ਚ ਵਾਧਾ ਅਤੇ ਠੰਡ ‘ਚ ਕਮੀ ਦੇਖਣ ਨੂੰ ਮਿਲੇਗੀ। ਮੌਸਮ ਏਜੰਸੀ ਨੇ ਕਿਹਾ ਕਿ 25 ਤੋਂ 28 ਜਨਵਰੀ ਤੱਕ ਪੱਛਮੀ ਹਿਮਾਲੀਅਨ ਖੇਤਰ ‘ਚ ਹਲਕੀ ਬਾਰਿਸ਼ ਜਾਂ ਬਰਫਬਾਰੀ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼, ਉਤਰਾਖੰਡ, ਪੰਜਾਬ, ਹਰਿਆਣਾ, ਚੰਡੀਗੜ੍ਹ, ਉੱਤਰ ਪ੍ਰਦੇਸ਼ ਦੇ ਕਈ ਸ਼ਹਿਰਾਂ ਵਿੱਚ ਸੀਤ ਲਹਿਰ ਦੀ ਸੰਭਾਵਨਾ ਜਤਾਈ ਹੈ। ਸੀਤ ਲਹਿਰ ਕਾਰਨ 25 ਤੋਂ 27 ਜਨਵਰੀ ਤੱਕ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਉੱਤਰੀ ਭਾਰਤ ਵਿੱਚ ਧੁੰਦ ਕਾਰਨ ਰੇਲ ਗੱਡੀਆਂ ਅਤੇ ਕਈ ਉਡਾਣਾਂ ਦੇਰੀ ਨਾਲ ਚੱਲ ਰਹੀਆਂ ਹਨ। ਖਰਾਬ ਮੌਸਮ ਕਾਰਨ ਕੁਝ ਫਲਾਈਟਾਂ ਨੂੰ ਡਾਇਵਰਟ ਵੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ-ਇੰਗਲੈਂਡ ਖਿਲਾਫ ਸੈਂਕੜੇ ਦੀ ਹੈਟ੍ਰਿਕ ਲਗਾਉਣਗੇ ਰੋਹਿਤ! ਹਿਟਮੈਨ ਹੈਦਰਾਬਾਦ ਚ ਬਦਲਣਗੇ ਆਪਣਾ ਇਤਿਹਾਸ

Exit mobile version