Punjab Weather: ਮੁਹਾਲੀ ਚੰਡੀਗੜ੍ਹ ਵਿੱਚ ਭਾਰੀ ਮੀਂਹ, ਪੰਜਾਬ ਦੇ 7 ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ
ਮੁਹਾਲੀ ਤੇ ਚੰਡੀਗੜ੍ਹ 'ਚ ਪਏ ਮੀਂਹ ਨੇ ਪ੍ਰਸ਼ਾਸਨ ਦੇ ਦਾਅਵਿਆਂ ਦੀ ਪੋਲ ਇੱਕ ਵਾਰ ਮੁੜ ਖੋਲ੍ਹ ਕੇ ਰੱਖ ਦਿੱਤੀ ਹੈ। ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੋਕਾਂ ਨੂੰ ਆਵਾਜਾਹੀ ਵਿੱਚ ਕਾਫੀ ਪ੍ਰੇਸ਼ਾਨੀ ਹੋ ਰਹੀ ਹੈ।
Punjab Weather Update: ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਅੱਜ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ 7 ਜ਼ਿਲ੍ਹਿਆਂ ਰੂਪਨਗਰ, ਲੁਧਿਆਣਾ, ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ। ਮੁਹਾਲੀ ਅਤੇ ਚੰਡੀਗੜ੍ਹ ਵਿੱਚ ਭਾਰੀ ਮੀਂਹ ਪਿਆ ਹੈ।
ਪ੍ਰਸ਼ਾਸਨ ਦੇ ਦਾਅਵਿਆਂ ਦੀ ਖੁੱਲੀ ਪੋਲ
ਮੁਹਾਲੀ ‘ਚ ਪਏ ਮੀਂਹ ਨੇ ਪ੍ਰਸ਼ਾਸਨ ਦੇ ਦਾਅਵਿਆਂ ਦੀ ਪੋਲ ਇੱਕ ਵਾਰ ਮੁੜ ਖੋਲ੍ਹ ਕੇ ਰੱਖ ਦਿੱਤੀ ਹੈ। ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੋਕਾਂ ਨੂੰ ਆਵਾਜਾਹੀ ਵਿੱਚ ਕਾਫੀ ਪ੍ਰੇਸ਼ਾਨੀ ਹੋ ਰਹੀ ਹੈ। ਉਥੇ ਹੀ ਚੰਡੀਗੜ੍ਹ ਵਿੱਚ ਪਏ ਮੀਂਹ ਕਾਰਨ ਚਾਰੇ ਪਾਸੇ ਪਾਣੀ ਹੀ ਪਾਣੀ ਦਿਖਾਈ ਦੇ ਰਿਹਾ ਸੀ। ਕੰਮ ‘ਤੇ ਜਾਣ ਵਾਲੇ ਲੋਕਾਂ ਨੂੰ ਕਾਫੀ ਦਿਕਤ ਹੋ ਰਹੀ ਹੈ।
ਭਾਖੜਾ ਡੈਮ ‘ਚ ਪਾਣੀ ਦਾ ਪੱਧਰ ਲਗਾਤਰ ਵਧ ਰਿਹਾ ਹੈ। ਹੁਣ ਭਾਖੜਾ ਡੈਮ ਦਾ ਪਾਣੀ ਹਰ ਰੋਜ਼ ਔਸਤਨ 1 ਫੁੱਟ ਵਧ ਰਿਹਾ ਹੈ। ਇਹ ਸਪੱਸ਼ਟ ਹੈ ਕਿ ਡੈਮ ਵੱਧ ਤੋਂ ਵੱਧ ਦੋ ਹਫ਼ਤਿਆਂ ਤੱਕ ਫਲੱਡ ਗੇਟ ਖੋਲ੍ਹੇ ਬਿਨਾਂ ਰਹਿ ਸਕਦਾ ਹੈ। ਇਸ ਤੋਂ ਬਾਅਦ ਸਥਿਤੀ ਨੂੰ ਦੇਖਦੇ ਡੈਮ ਦੇ ਫਲੱਡ ਗੇਟ ਖੋਲ੍ਹ ਦਿੱਤੇ ਜਾਣਗੇ।
ਪਾਣੀ ਦਾ ਪੱਧਰ 1664.52 ਫੁੱਟ ਤੱਕ ਪਹੁੰਚੀ
ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਮੁਤਾਬਕ ਅੱਜ ਭਾਖੜਾ ਡੈਮ ਦੇ ਪਾਣੀ ਦਾ ਪੱਧਰ 1664.52 ਫੁੱਟ ਤੱਕ ਪਹੁੰਚ ਗਿਆ ਹੈ। ਇਹ ਪੱਧਰ ਆਮ ਨਾਲੋਂ 16 ਫੁੱਟ ਘੱਟ ਰਿਹਾ ਹੈ। ਪਾਣੀ ਦਾ ਪੱਧਰ 1680 ਫੁੱਟ ਤੱਕ ਪਹੁੰਚਣ ਤੋਂ ਬਾਅਦ BBMB ਨੂੰ ਫਲੱਡ ਗੇਟ ਖੋਲ੍ਹਣੇ ਪੈਣਗੇ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ