Punjab Weather Alert: ਪੰਜਾਬ ‘ਚ ਅੱਜ ਮੀਂਹ ਦਾ ਯੈਲੋ ਅਲਰਟ; ਮਾਝੇ ‘ਚ ਸਵੇਰੇ ਬਰਸੇ ਬੱਦਲ, ਮਾਲਵੇ ‘ਚ ਵੀ ਮੀਂਹ ਦਾ ਅਲਰਟ

abhishek-thakur
Updated On: 

15 Sep 2023 16:10 PM

Yellow Alert in Punjab: ਪੰਜਾਬ 'ਚ ਆਉਣ ਵਾਲੇ ਦਿਨਾਂ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਸੂਬੇ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਸਾਲ ਗਰਮੀ ਨੇ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਪੰਜਾਬ ਵਿੱਚ ਇਸ ਵੇਲੇ ਮੌਸਮ ਸੁਹਾਵਨਾ ਬਣਿਆ ਹੋਇਆ ਹੈ। ਲੋਕਾਂ ਨੂੰ ਤਪਦੀ ਗਰਮੀ ਤੋਂ ਰਾਹਤ ਮਿਲੀ ਹੈ।

Punjab Weather Alert: ਪੰਜਾਬ ਚ ਅੱਜ ਮੀਂਹ ਦਾ ਯੈਲੋ ਅਲਰਟ; ਮਾਝੇ ਚ ਸਵੇਰੇ ਬਰਸੇ ਬੱਦਲ, ਮਾਲਵੇ ਚ ਵੀ ਮੀਂਹ ਦਾ ਅਲਰਟ

ਮੀਂਹ ਦੀ ਸੰਭਾਵਨਾ

Follow Us On

Punjab Weather Update: ਪੰਜਾਬ ਵਿੱਚ ਸਵੇਰ ਤੋਂ ਹੀ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਜਿਸ ਤੋਂ ਬਾਅਦ ਪੰਜਾਬ ‘ਚ ਸਵੇਰ ਦੇ ਤਾਪਮਾਨ ‘ਚ ਔਸਤਨ 1 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ। ਆਉਣ ਵਾਲੇ ਦਿਨਾਂ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੀ ਜਾਣਕਾਰੀ ਮੁਤਾਬਕ ਹੁਣ ਦਿਨ ਦੇ ਤਾਪਮਾਨ ਵਿੱਚ ਹੌਲੀ-ਹੌਲੀ ਗਿਰਾਵਟ ਆਵੇਗੀ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।

ਮੌਸਮ ਵਿਭਾਗ ਨੇ ਅੱਜ ਅੰਮ੍ਰਿਤਸਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਮਾਝੇ ਦੇ ਪਠਾਨਕੋਟ, ਗੁਰਦਾਸਪੁਰ ਅਤੇ ਅੰਮ੍ਰਿਤਸਰ ਦੇ ਨਾਲ-ਨਾਲ ਹੁਸ਼ਿਆਰਪੁਰ ‘ਚ ਵੀ ਮੀਂਹ ਪਿਆ। ਹੁਣ ਮੌਸਮ ਵਿਭਾਗ ਨੇ ਮਾਲਵੇ ਦੇ ਪਟਿਆਲਾ, ਮੁਹਾਲੀ ਅਤੇ ਲੁਧਿਆਣਾ ਦੇ ਨੇੜਲੇ ਇਲਾਕਿਆਂ ਵਿੱਚ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ। ਆਉਣ ਵਾਲੇ ਕੁਝ ਘੰਟਿਆਂ ਵਿੱਚ ਇੱਥੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਗਰਮੀ ਨੇ ਤੋੜ ਰਿਕਾਰਡ

ਇਸ ਸਾਲ ਗਰਮੀ ਨੇ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਪੰਜਾਬ ਵਿੱਚ ਪਿਛਲੇ ਇੱਕ ਹਫ਼ਤੇ ਵਿੱਚ 83% ਘੱਟ ਮੀਂਹ ਦਰਜ ਕੀਤਾ ਗਿਆ ਹੈ। ਜਿਸ ਕਾਰਨ ਪੰਜਾਬ ਵਿੱਚ ਪਿਛਲੇ ਦੋ ਹਫਤਿਆਂ ਤੋਂ ਗਰਮੀ ਵਧ ਗਈ ਹੈ। ਪੰਜਾਬ ਦੇ ਸ਼ਹਿਰਾਂ ਵਿੱਚ ਔਸਤ ਤਾਪਮਾਨ ਆਮ ਨਾਲੋਂ 2.5 ਡਿਗਰੀ ਵੱਧ ਦਰਜ ਕੀਤਾ ਗਿਆ ਹੈ।

ਸਤੰਬਰ ਦੇ ਪਹਿਲੇ ਦੋ ਹਫ਼ਤਿਆਂ ਵਿੱਚ ਔਸਤ ਤਾਪਮਾਨ 34 ਡਿਗਰੀ ਦੇ ਨੇੜੇ ਰਹਿੰਦਾ ਹੈ। ਪਰ ਇਸ ਸਾਲ ਔਸਤ ਤਾਪਮਾਨ 38 ਡਿਗਰੀ ਦੇ ਕੋਲ ਰਿਹਾ ਹੈ, ਜਦ ਕਿ ਕੁਝ ਸ਼ਹਿਰਾਂ ਵਿੱਚ ਤਾਪਮਾਨ 39 ਡਿਗਰੀ ਤੱਕ ਦਰਜ ਕੀਤਾ ਗਿਆ ਸੀ।

18 ਸਤੰਬਰ ਤੱਕ ਮੀਂਹ ਪੈਣ ਦੀ ਸੰਭਾਵਨਾ

ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ ਪੰਜਾਬ ਵਿੱਚ 18 ਸਤੰਬਰ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਅੱਜ ਮੌਸਮ ਵਿਭਾਗ ਨੇ ਪੂਰੇ ਪੰਜਾਬ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਮਾਹਿਰਾਂ ਮੁਤਾਬਕ ਇਸ ਮੀਂਹ ਤੋਂ ਬਾਅਦ ਮੌਸਮ ‘ਚ ਬਦਲਾਅ ਦੇਖਣ ਨੂੰ ਮਿਲੇਗਾ।

ਰਾਤਾਂ ਠੰਢੀਆਂ ਹੋਣੀਆਂ ਸ਼ੁਰੂ ਹੋ ਜਾਣਗੀਆਂ, ਜਦੋਂ ਕਿ ਦਿਨ ਦਾ ਤਾਪਮਾਨ ਵੀ ਘੱਟ ਜਾਵੇਗਾ। ਦਿਨ ਦਾ ਵੱਧ ਤੋਂ ਵੱਧ ਤਾਪਮਾਨ, ਜੋ 37 ਡਿਗਰੀ ਤੱਕ ਪਹੁੰਚ ਗਿਆ ਸੀ, ਹੁਣ ਹੇਠਾਂ ਆ ਜਾਵੇਗਾ ਅਤੇ 34 ਡਿਗਰੀ ਦੇ ਆਸ-ਪਾਸ ਰਿਕਾਰਡ ਕੀਤਾ ਜਾਵੇਗਾ।

ਪੰਜਾਬ ਦੇ ਸ਼ਹਿਰਾਂ ਦਾ ਤਾਪਮਾਨ

ਅੱਜ ਪੰਜਾਬ ਵਿੱਚ ਮੀਂਹ ਨਾਲ ਮੌਸਮ ਸੁਹਾਵਣਾ ਹੋ ਜਾਵੇਗਾ ਅਤੇ ਗਰਮੀ ਤੋਂ ਰਾਹਤ ਮਿਲੇਗੀ। ਪੰਜਾਬ ਦੇ ਵੱਡੇ ਸ਼ਹਿਰਾਂ ਦਾ ਤਾਪਮਾਨ-

ਅੰਮ੍ਰਿਤਸਰ –ਅੰਮ੍ਰਿਤਸਰ ਅੱਜ ਪੰਜਾਬ ਦਾ ਸਭ ਤੋਂ ਠੰਡਾ ਸ਼ਹਿਰ ਰਿਹਾ। ਇੱਥੇ ਘੱਟੋ-ਘੱਟ ਤਾਪਮਾਨ 24.4 ਡਿਗਰੀ ਦਰਜ ਕੀਤਾ ਗਿਆ, ਜਦੋਂ ਕਿ ਸਵੇਰੇ ਮੀਂਹ ਪੈਣ ਤੋਂ ਬਾਅਦ ਗਰਮੀ ਤੋਂ ਰਾਹਤ ਮਿਲੀ ਹੈ। ਦਿਨ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਰਹਿਣ ਦੀ ਸੰਭਾਵਨਾ ਹੈ।

ਜਲੰਧਰ – ਸ਼ਹਿਰ ਦਾ ਘੱਟੋ-ਘੱਟ ਤਾਪਮਾਨ 27 ਡਿਗਰੀ ਦੇ ਨੇੜੇ ਦਰਜ ਕੀਤਾ ਗਿਆ। ਅੱਜ ਵੀ ਇੱਥੇ ਮੀਂਹ ਪੈਣ ਦੀ ਸੰਭਾਵਨਾ ਹੈ। ਅੱਜ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਤੱਕ ਪਹੁੰਚਣ ਦੀ ਸੰਭਾਵਨਾ ਹੈ।

ਲੁਧਿਆਣਾ – ਸ਼ਹਿਰ ਦਾ ਘੱਟੋ-ਘੱਟ ਤਾਪਮਾਨ 26.9 ਡਿਗਰੀ ਦਰਜ ਕੀਤਾ ਗਿਆ। ਲੁਧਿਆਣਾ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਅੱਜ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਦੇ ਆਸਪਾਸ ਰਹਿਣ ਦਾ ਅਨੁਮਾਨ ਹੈ।