05-03- 2024
TV9 Punjabi
Author: Isha
ਖਨੌਰੀ ਸਰਹੱਦ ‘ਤੇ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਦਾ ਅੱਜ 100ਵਾਂ ਦਿਨ ਹੈ।
ਇਸ ਕਾਰਨ ਅੱਜ ਬੁੱਧਵਾਰ (5 ਮਾਰਚ) ਨੂੰ 100 ਕਿਸਾਨ ਖਨੌਰੀ ਮੋਰਚੇ ‘ਤੇ ਇੱਕ ਦਿਨ ਦੀ ਭੁੱਖ ਹੜਤਾਲ ‘ਤੇ ਬੈਠਣਗੇ।
ਇਸੇ ਤਰ੍ਹਾਂ, ਦੇਸ਼ ਦੇ ਸਾਰੇ ਹਿੱਸਿਆਂ ਵਿੱਚ ਜ਼ਿਲ੍ਹਾ ਅਤੇ ਤਹਿਸੀਲ ਪੱਧਰ ‘ਤੇ ਕਿਸਾਨ ਭੁੱਖ ਹੜਤਾਲ ‘ਤੇ ਰਹਿਣਗੇ।
ਜਗਜੀਤ ਸਿੰਘ ਡੱਲੇਵਾਲ ਅੱਜ ਭੁੱਖ ਹੜਤਾਲ ‘ਤੇ ਬੈਠੇ ਕਿਸਾਨਾਂ ਨੂੰ ਸੰਬੋਧਨ ਕਰਨਗੇ।
ਦੂਜੇ ਪਾਸੇ, ਕਿਸਾਨ ਆਗੂਆਂ ਨੇ ਸੰਯੁਕਤ ਕਿਸਾਨ ਮੋਰਚਾ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਹੈ।
ਉਨ੍ਹਾਂ ਕਿਸਾਨ ਆਗੂਆਂ ਅਤੇ ਵਰਕਰਾਂ ਦੀ ਗ੍ਰਿਫ਼ਤਾਰੀ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਕਿਸਾਨ ਆਗੂਆਂ ਵਿਰੁੱਧ ਧੱਕਾ ਹੈ।