24-01- 2024
TV9 Punjabi
Author: Isha
ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਸਮੇਤ 13 ਮੰਗਾਂ ਲਈ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਸ਼ੁਰੂ ਕੀਤਾ ਗਿਆ।
ਮਰਨ ਵਰਤ ਅੱਜ (ਸ਼ੁੱਕਰਵਾਰ) ਆਪਣੇ 60ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਹੁਣ ਉਹਨਾਂ ਦੀ ਹਾਲਤ ਵਿੱਚ ਸੁਧਾਰ ਹੋ ਰਿਹਾ ਹੈ।
ਕਿਸਾਨ ਅੰਦੋਲਨ ਵਿੱਚ ਡੱਲੇਵਾਲ ਨੂੰ ਡਾਕਟਰੀ ਸਹਾਇਤਾ ਪ੍ਰਦਾਨ ਕਰਨ ਵਾਲੀ ਸਮਾਜ ਸੇਵੀ ਸੰਸਥਾ ਦੇ ਮੁਖੀ ਡਾ. ਸਵੈਮਾਨ ਦਾ ਫੇਸਬੁੱਕ ਪੇਜ ਬੰਦ ਕਰ ਦਿੱਤਾ ਗਿਆ ਹੈ।
ਡਾਕਟਰੀ ਸਹਾਇਤਾ ਦੇ ਬਾਵਜੂਦ ਵੀ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਨੂੰ ਜ਼ਿੰਦਾ ਰੱਖਣਾ ਮੁਸ਼ਕਲ ਹੈ।
ਡਾਕਟਰਾਂ ਨੇ ਇੱਕ ਮੈਡੀਕਲ ਬੁਲੇਟਿਨ ਜਾਰੀ ਕਰਕੇ ਕਿਹਾ ਕਿ ਤਾਜ਼ੀ ਹਵਾ ਅਤੇ ਧੁੱਪ ਵਿੱਚ ਆਉਣ ਤੋਂ ਬਾਅਦ, ਡੱਲੇਵਾਲ ਦੀ ਸਿਹਤ ਵਿੱਚ ਹੌਲੀ-ਹੌਲੀ ਸੁਧਾਰ ਹੋ ਰਿਹਾ ਹੈ।