23-06- 2025
TV9 Punjabi
Author: Isha Sharma
ਲੁਧਿਆਣਾ ਪੱਛਮੀ ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ।
ਪਹਿਲੇ ਗੇੜ੍ਹ ਤੋਂ ਲੈ ਕੇ ਆਖਰੀ ਗੇੜ੍ਹ ਤੱਕ ਉਨ੍ਹਾਂ ਦੀ ਲੀਡ ਬਰਕਰਾਰ ਰਹੀ। ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿੱਚ ਜ਼ਬਰਦਸਤ ਮੁਕਾਬਲਾ ਦੇਖਣ ਨੂੰ ਮਿਲਿਆ।
AAP ਉਮੀਦਵਾਰ ਸੰਜੀਵ ਅਰੋੜਾ ਨੇ ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਨੂੰ 10637 ਵੋਟਾਂ ਨਾਲ ਹਰਾਇਆ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਜੀਵ ਅਰੋੜਾ ਨੂੰ ਜਿੱਤ ਦੀ ਵਧਾਈ ਦਿੱਤੀ ਹੈ ਅਤੇ ਲੁਧਿਆਣਾ ਵੈਸਟ ਦੇ ਲੋਕਾਂ ਦਾ ਧੰਨਵਾਦ ਕੀਤਾ।
ਪੰਜਾਬ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਨੇ ਸੰਜੀਵ ਅਰੋੜਾ ਦੀ ਜਿੱਤ ਤੋਂ ਬਾਅਦ ਲੁਧਿਆਣਾ ਵੈਸਟ ਦੇ ਲੋਕਾਂ ਦਾ ਧੰਨਵਾਦ ਕੀਤਾ।
ਸੰਜੀਵ ਅਰੋੜਾ ਦੀ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਚੰਡੀਗੜ੍ਹ ਦਫ਼ਤਰ ਵਿੱਚ ਜਿੱਤ ਦਾ ਜਸ਼ਨ ਮਨਾਇਆ ਜਾ ਰਿਹਾ ਹੈ।