23-08- 2024
TV9 Punjabi
Author: Isha Sharma
ਦਲਜੀਤ ਕਲਸੀ ਕੌਮੀ ਸੁਰੱਖਿਆ ਕਾਨੂੰਨ ਨੂੰ ਲੈ ਕੇ ਮੁੜ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚਿਆ।
Pic Credit: instagram
ਇਸ ਦੌਰਾਨ ਉਸ ਨੇ ਆਪਣੇ ‘ਤੇ ਲਗਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨ.ਐੱਸ.ਏ.) ਨੂੰ ਹਾਈ ਕੋਰਟ ‘ਚ ਫਿਰ ਤੋਂ ਚੁਣੌਤੀ ਦਿੱਤੀ ਹੈ।
ਉਸ ਨੇ ਅਦਾਲਤ ਨੂੰ ਦੱਸਿਆ ਹੈ ਕਿ ਉਸ ਦਾ ਅਜਨਾਲਾ ਥਾਣੇ ਦੇ ਕੇਸ ਨਾਲ ਕੋਈ ਸਬੰਧ ਨਹੀਂ ਹੈ।ਇਸ ਲਈ ਉਨ੍ਹਾਂ ‘ਤੇ NSA ਥੋਪਣਾ ਬਿਲਕੁਲ ਗਲਤ ਹੈ।
ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ ਕਰਦਿਆਂ ਪੰਜਾਬ ਅਤੇ ਕੇਂਦਰ ਦੋਵਾਂ ਸਰਕਾਰਾਂ ਨੂੰ ਨੋਟਿਸ ਜਾਰੀ ਕੀਤੇ ਹਨ।
ਇਸ ਦੇ ਨਾਲ ਹੀ ਉਸ ਨੂੰ ਤਿੰਨ ਹਫ਼ਤਿਆਂ ਅੰਦਰ ਜਵਾਬ ਦਾਖ਼ਲ ਕਰਨ ਲਈ ਵੀ ਕਿਹਾ ਗਿਆ ਹੈ।
ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 18 ਸਤੰਬਰ ਨੂੰ ਹੋਵੇਗੀ।
ਅਦਾਕਾਰ ਦਲਜੀਤ ਸਿੰਘ ਕਲਸੀ ਕਰੀਬ ਡੇਢ ਸਾਲ ਤੋਂ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ।