ਅਡਾਨੀ ਤੋਂ ਲੈ ਕੇ ਮਹਿੰਦਰਾ ਤੱਕ ਸਾਰਿਆਂ ਨੇ ਸਾਬਕਾ PM ਮਨਮੋਹਨ ਸਿੰਘ ਨੂੰ ਇਸ ਤਰ੍ਹਾਂ ਸ਼ਰਧਾਂਜਲੀ ਦਿੱਤੀ

27-12- 2024

TV9 Punjabi

Author: Rohit

ਸਾਬਕਾ  PM ਅਤੇ ਮੌਜੂਦਾ ਅਰਥਚਾਰੇ ਦੇ ਪਿਤਾਮਾ ਡਾ: ਮਨਮੋਹਨ ਸਿੰਘ ਦਾ 92 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ। ਉਨ੍ਹਾਂ ਦੀ ਮੌਤ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਤੋਂ ਲੈ ਕੇ ਅਡਾਨੀ ਅਤੇ ਮਹਿੰਦਰਾ ਤੱਕ ਸਾਰਿਆਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਹੈ।

ਉੱਘੇ ਵਪਾਰੀਆਂ ਨੇ ਦੁੱਖ ਪ੍ਰਗਟਾਇਆ

ਸਾਬਕਾ PM ਡਾ: ਮਨਮੋਹਨ ਸਿੰਘ ਜੀ ਉਨ੍ਹਾਂ ਦੁਰਲੱਭ ਸਿਆਸਤਦਾਨਾਂ ਵਿੱਚੋਂ ਇੱਕ ਸਨ ਜਿਨ੍ਹਾਂ ਨੇ ਸਿੱਖਿਆ ਜਗਤ ਅਤੇ ਪ੍ਰਸ਼ਾਸਨ ਦੋਵਾਂ ਵਿੱਚ ਬਰਾਬਰੀ ਨਾਲ ਕੰਮ ਕੀਤਾ ਸੀ। ਉਹਨਾਂ ਦਾ ਜਾਣਾ ਸਾਡੇ ਸਾਰਿਆਂ ਦੇ ਲਈ ਬਹੁਤ ਵੱਡਾ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ।  ਮੈਂ ਭਾਰਤ ਦੇ ਸਭ ਤੋਂ ਮਹਾਨ ਪੁੱਤਰਾਂ ਵਿੱਚੋਂ ਇੱਕ ਨੂੰ ਆਪਣੀ ਸ਼ਰਧਾਂਜਲੀ ਭੇਟ ਕਰਦੀ ਹਾਂ ਅਤੇ ਉਹਨਾਂ ਦੇ ਪਰਿਵਾਰ, ਦੋਸਤਾਂ ਅਤੇ ਪ੍ਰਸ਼ੰਸਕਾਂ ਪ੍ਰਤੀ ਆਪਣੀ  ਸੰਵੇਦਨਾ ਪ੍ਰਗਟ ਕਰਦੀ ਹਾਂ।

ਰਾਸ਼ਟਰਪਤੀ ਦ੍ਰੋਪਦੀ ਮੁਰਮੂ

ਭਾਰਤ ਆਪਣੇ ਸਭ ਤੋਂ ਉੱਘੇ ਨੇਤਾਵਾਂ ਵਿੱਚੋਂ ਇੱਕ, ਡਾ: ਮਨਮੋਹਨ ਸਿੰਘ ਦੇ ਦੇਹਾਂਤ 'ਤੇ ਸੋਗ ਪ੍ਰਗਟ ਕਰਦਾ ਹੈ। ਇੱਕ ਸਾਧਾਰਨ ਪਿਛੋਕੜ ਤੋਂ ਉੱਠ ਕੇ, ਉਹ ਇੱਕ ਪ੍ਰਸਿੱਧ ਅਰਥ ਸ਼ਾਸਤਰੀ ਬਣੇ। ਸਾਡੇ ਪ੍ਰਧਾਨ ਮੰਤਰੀ ਹੋਣ ਦੇ ਨਾਤੇ, ਉਨ੍ਹਾਂ ਨੇ ਲੋਕਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਲਈ ਵਿਆਪਕ ਯਤਨ ਕੀਤੇ।

ਪ੍ਰਧਾਨ ਮੰਤਰੀ ਮੋਦੀ

ਡਾ: ਮਨਮੋਹਨ ਸਿੰਘ ਦੇ ਦੇਹਾਂਤ 'ਤੇ ਡੂੰਘਾ ਦੁੱਖ ਹੋਇਆ ਹੈ। ਇਤਿਹਾਸ 1991 ਦੇ ਕ੍ਰਾਂਤੀਕਾਰੀ ਸੁਧਾਰਾਂ ਵਿੱਚ ਉਹਨਾਂ ਦੀ ਮਹੱਤਵਪੂਰਨ ਭੂਮਿਕਾ ਨੂੰ ਹਮੇਸ਼ਾ ਯਾਦ ਰੱਖੇਗਾ, ਜਿਹਨਾਂ ਨੇ ਭਾਰਤ ਨੂੰ ਨਵਾਂ ਰੂਪ ਦਿੱਤਾ ਅਤੇ ਦੁਨੀਆ ਲਈ ਇਸਦੇ ਦਰਵਾਜ਼ੇ ਖੋਲ੍ਹ ਦਿੱਤੇ। ਡਾ: ਸਿੰਘ ਦਾ ਜੀਵਨ ਲੀਡਰਸ਼ਿਪ, ਨਿਮਰਤਾ ਅਤੇ ਦੇਸ਼ ਦੀ ਸੇਵਾ ਦੀ ਉੱਤਮ ਮਿਸਾਲ ਹੈ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰੇਗਾ।

ਗੌਤਮ ਅਡਾਨੀ

ਸਾਬਕਾ ਪ੍ਰਧਾਨ ਮੰਤਰੀ ਅਤੇ ਪ੍ਰਸਿੱਧ ਅਰਥ ਸ਼ਾਸਤਰੀ ਡਾ. ਮਨਮੋਹਨ ਸਿੰਘ ਦਾ ਦੇਹਾਂਤ ਬਹੁਤ ਹੀ ਦੁਖਦਾਈ ਅਤੇ ਭਾਰਤੀ ਰਾਜਨੀਤੀ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਭਗਵਾਨ ਸ਼੍ਰੀ ਰਾਮ ਅੱਗੇ ਅਰਦਾਸ ਹੈ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਉਨ੍ਹਾਂ ਦੇ ਦੁਖੀ ਪਰਿਵਾਰ ਦੇ ਮੈਂਬਰਾਂ ਅਤੇ ਸਮਰਥਕਾਂ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ।

ਮੁੱਖ ਮੰਤਰੀ ਯੋਗੀ ਆਦਿਤਿਆਨਾਥ

ਤੁਸੀਂ ਇਸ ਦੇਸ਼ ਨੂੰ ਬਹੁਤ ਪਿਆਰ ਕੀਤਾ ਅਤੇ ਇਸ ਲਈ ਤੁਹਾਡੀ ਸੇਵਾ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਓਮ ਸ਼ਾਂਤੀ

ਆਨੰਦ ਮਹਿੰਦਰਾ

ਮਨਮੋਹਨ ਸਿੰਘ ਦੇ ਦੇਹਾਂਤ 'ਤੇ 7 ਦਿਨਾਂ ਦੇ ਸਰਕਾਰੀ ਸੋਗ ਦਾ ਐਲਾਨ ਕੀਤਾ ਗਿਆ ਹੈ।

7 ਦਿਨਾਂ ਦਾ ਸੋਗ

AK-47 ਸਾਹਮਣੇ ਅਰਜੁਨ ਤੇਂਦੁਲਕਰ ਦਾ ਆਤਮ ਸਮਰਪਣ