14 April 2024
TV9 Punjabi
Author: Isha
ਲੋਕ ਸਭਾ ਚੋਣਾਂ ਤੋਂ ਪਹਿਲਾਂ ਜਲੰਧਰ ਵਿੱਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਪਵਨ ਕੁਮਾਰ ਟੀਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ।
ਪਵਨ ਕੁਮਾਰ ਟੀਨੂੰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਵਿੱਚ ਸ਼ਾਮਿਲ ਕਰਵਾਇਆ।
ਪਹਿਲੀ ਲਿਸਟ ਵਿੱਚ ਨਾਮ ਨਾ ਆਉਣ ਤੋਂ ਬਾਅਦ ਟੀਨੂੰ ਨੇ ਅਕਾਲੀ ਦਲ ਨੂੰ ਅਲਵਿਦਾ ਆਖ ਦਿੱਤਾ ਹੈ।
ਟੀਨੂੰ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਤੇ 2 ਵਾਰ ਵਿਧਾਇਕ ਰਹੇ ਹਨ। ਉਹਨਾਂ ਨੇ ਪਹਿਲੀ ਵਾਰ 2012 ਵਿੱਚ ਅਤੇ ਦੂਜੀ ਵਾਰ 2017 ਵਿੱਚ ਵਿਧਾਨ ਸਭਾ ਦੀ ਚੋਣ ਜਿੱਤੀ ਸੀ।
ਪਵਨ ਕੁਮਾਰ ਟੀਨੂੰ ਜਲੰਧਰ ਦੇ ਆਦਮਪੁਰ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਰਹੇ ਹਨ। ਟੀਨੂੰ ਦੀ ਆਦਮਪੁਰ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ ਵਿੱਚ ਰਾਜਨੀਤਕ ਪਕੜ ਮੰਨੀ ਜਾਂਦੀ ਹੈ।