7 April 2024
TV9 Punjabi
Author: Isha
ਰਾਜਧਾਨੀ ਦਿੱਲੀ ‘ਚ ਇਨ੍ਹੀਂ ਦਿਨੀਂ ਆਮ ਆਦਮੀ ਪਾਰਟੀ ਅਤੇ ਕੇਂਦਰ ਸਰਕਾਰ ਵਿਚਾਲੇ ਜ਼ਬਰਦਸਤ ਸਿਆਸੀ ਜੰਗ ਚੱਲ ਰਹੀ ਹੈ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਪਾਰਟੀ ਆਗੂਆਂ ਤੇ ਵਰਕਰਾਂ ਵਿੱਚ ਭਾਰੀ ਗੁੱਸਾ ਹੈ।
ਪਾਰਟੀ ਲਗਾਤਾਰ ਮੁੱਖ ਮੰਤਰੀ ਦੀ ਗ੍ਰਿਫਤਾਰੀ ਦਾ ਵਿਰੋਧ ਕਰ ਰਹੀ ਹੈ ਅਤੇ ਉਨ੍ਹਾਂ ਦੀ ਤੁਰੰਤ ਰਿਹਾਈ ਦੀ ਮੰਗ ਕਰ ਰਹੀ ਹੈ।
ਆਮ ਆਦਮੀ ਪਾਰਟੀ ਲਗਾਤਾਰ ਈਡੀ ਅਤੇ ਮੋਦੀ ਸਰਕਾਰ ਦੀ ਕਾਰਵਾਈ ‘ਤੇ ਸਿਆਸੀ ਹਮਲੇ ਕਰ ਰਹੀ ਹੈ।
ਇਸ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਅੱਜ ਮੁੱਖ ਮੰਤਰੀ ਕੇਜਰੀਵਾਲ ਲਈ ਇੱਕ ਰੋਜ਼ਾ ਵਿਸ਼ਾਲ ਭੁੱਖ ਹੜਤਾਲ ਰੱਖੀ ਜਾ ਰਹੀ ਹੈ।
ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕ, ਕੌਂਸਲਰ ਅਤੇ ਆਗੂ ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ ਵਿਖੇ ਸਮੂਹਿਕ ਵਰਤ ਰੱਖ ਰਹੇ ਹਨ।