27 March 2024
TV9 Punjabi
ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਪੰਜਾਬ ਕਾਂਗਰਸ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ।
ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤਰੇ ਰਵਨੀਤ ਸਿੰਘ ਬਿੱਟੂ ਭਾਜਪਾ 'ਚ ਸ਼ਾਮਲ ਹੋ ਗਏ ਹਨ।
ਰਾਹੁਲ ਗਾਂਧੀ ਦੇ ਕਰੀਬੀ ਮੰਨੇ ਜਾਂਦੇ ਰਵਨੀਤ ਸਿੰਘ ਬਿੱਟੂ ਨੂੰ ਪੰਜਾਬ ਕਾਂਗਰਸ ਦਾ ਵੱਡਾ ਚਿਹਰਾ ਮੰਨਿਆ ਜਾਂਦਾ ਹੈ।
ਰਵਨੀਤ ਸਿੰਘ ਬਿੱਟੂ ਨੇ ਮੰਗਲਵਾਰ ਸ਼ਾਮ ਨੂੰ ਭਾਜਪਾ ਦੀ ਮੈਂਬਰਸ਼ਿਪ ਲੈ ਲਈ।
ਵਿਨੋਦ ਤਾਵੜੇ ਨੇ ਉਨ੍ਹਾਂ ਨੂੰ ਮੈਂਬਰਸ਼ਿਪ ਸਲਿੱਪ ਸੌਂਪ ਕੇ ਅਤੇ ਸਿਰੋਪਾਓ ਪਾ ਕੇ ਭਾਜਪਾ ‘ਚ ਸ਼ਾਮਲ ਕਰਵਾਇਆ।
ਬਿੱਟੂ ਦੋ ਵਾਰ ਲੁਧਿਆਣਾ ਤੋਂ ਸੰਸਦ ਮੈਂਬਰ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਉਹ ਸ੍ਰੀ ਆਨੰਦਪੁਰ ਸਾਹਿਬ ਤੋਂ ਵੀ ਸੰਸਦ ਮੈਂਬਰ ਦੀ ਚੋਣ ਜਿੱਤ ਚੁੱਕੇ ਹਨ।
ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਬਿੱਟੂ ਨੇ ਕਿਹਾ ਕਿ ਮੇਰੇ ਅਮਿਤ ਸ਼ਾਹ ਅਤੇ ਜੇਪੀ ਨੱਡਾ ਨਾਲ ਪਿਛਲੇ 10 ਸਾਲਾਂ ਤੋਂ ਸਬੰਧ ਹਨ।
ਮੈਂ ਇੱਕ ਸ਼ਹੀਦ ਪਰਿਵਾਰ ਨਾਲ ਸਬੰਧ ਰੱਖਦਾ ਹਾਂ, ਮੈਂ ਉਹ ਸਮਾਂ ਦੇਖਿਆ ਹੈ ਜਦੋਂ ਪੰਜਾਬ ਹਨੇਰੇ ਵਿੱਚ ਸੀ ਅਤੇ ਉਸਨੂੰ ਬਾਹਰ ਨਿਕਲਦੇ ਵੀ ਦੇਖਿਆ ਹੈ।