02-12- 2024
TV9 Punjabi
Author: Isha Sharma
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਸਰਕਾਰ ਸਮੇਂ ਹੋਈਆਂ ਸਾਰੀਆਂ ਗਲਤੀਆਂ ਨੂੰ ਕਬੂਲ ਕਰ ਲਿਆ ਹੈ।
ਸੁਖਬੀਰ ਬਾਦਲ ਸਮੇਤ ਬਾਕੀ ਅਕਾਲੀ ਆਗੂਆਂ ਨੂੰ ਧਾਰਮਿਕ ਸਜ਼ਾ ਦਾ ਐਲਾਨ ਕੀਤਾ ਗਿਆ।
ਸੁਖਬੀਰ ਸਿੰਘ ਬਾਦਲ 5 ਗੁਰੂ ਘਰਾਂ ਦੇ ਬਾਹਰ ਹੱਥ ਵਿੱਚ ਬਰਛਾਂ ਫੜਕੇ ਸੇਵਾਦਾਰ ਦੀ ਸੇਵਾ ਕਰਨਗੇ।
ਇਹ 9-10 ਵਜੇ ਤੱਕ ਦੀ ਸੇਵਾ ਹੋਵੇਗੀ। ਇਸ ਤੋਂ ਬਾਅਦ ਇੱਕ ਘੰਟਾ ਲੰਗਰ ਵਿੱਚ ਝੂਠੇ ਬਰਤਨਾਂ ਦੀ ਸੇਵਾ ਕਰਨਗੇ।
ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਇਸ ਨੂੰ ਲੈ ਕੇ ਵੱਡਾ ਬਿਆਨ ਵੀ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਬਹੁਤ ਸ਼ਰਮ ਦੀ ਗੱਲ ਹੈ ਕਿ ਸਿੱਖਾਂ ਦੇ ਮੁੱਦਿਆਂ ਦੀ ਗੱਲ ਲਈ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਬਣੀ ਪਾਰਟੀ ਆਪਣੇ ਹੀ ਮੁੱਦਿਆਂ ਤੋਂ ਭਟਕ ਗਈ ਅਤੇ ਅੱਜ ਸਾਹਮਣੇ ਖੜ੍ਹੀ ਹੈ।