27-07- 2024
TV9 Punjabi
Author: Isha Sharma
ਆਂਵਲੇ ਵਿੱਚ ਵਿਟਾਮਿਨ ਸੀ, ਏ, ਪੋਟਾਸ਼ੀਅਮ, ਕੈਲਸ਼ੀਅਮ, ਮੈਗਨੀਸ਼ੀਅਮ, ਆਇਰਨ, ਕਾਰਬੋਹਾਈਡਰੇਟ ਅਤੇ ਫਾਈਬਰ ਦੇ ਗੁਣ ਹੁੰਦੇ ਹਨ।
ਆਂਵਲਾ ਸਕਿਨ, ਵਾਲਾਂ, ਇਮਿਊਨਿਟੀ ਅਤੇ ਸ਼ੂਗਰ ਲਈ ਚੰਗਾ ਹੈ। ਇਸ ਤੋਂ ਇਲਾਵਾ ਇਹ ਪੇਟ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ 'ਚ ਵੀ ਫਾਇਦੇਮੰਦ ਹੈ ਪਰ ਇਸ ਦੇ ਕਈ ਨੁਕਸਾਨ ਵੀ ਹਨ।
ਜੇਕਰ ਕਿਸੇ ਵਿਅਕਤੀ ਨੇ ਹਾਲ ਹੀ ਵਿੱਚ ਕੋਈ ਸਰਜਰੀ ਕਰਵਾਈ ਹੈ ਤਾਂ ਉਸਨੂੰ ਆਂਵਲੇ ਦਾ ਸੇਵਨ ਨਹੀਂ ਕਰਨਾ ਚਾਹੀਦਾ। ਇਸ ਦੇ ਸੇਵਨ ਨਾਲ ਖੂਨ ਵਹਿਣ ਦਾ ਖਤਰਾ ਵੱਧ ਜਾਂਦਾ ਹੈ।
ਜੇਕਰ ਕਿਸੇ ਵਿਅਕਤੀ ਨੂੰ Blood Disorder ਦੀ ਬੀਮਾਰੀ ਹੈ ਤਾਂ ਉਸ ਨੂੰ ਆਂਵਲਾ ਨਹੀਂ ਖਾਣਾ ਚਾਹੀਦਾ। ਇਸ ਦਾ ਸੇਵਨ ਕਰਨ ਨਾਲ ਸਮੱਸਿਆ ਵਧ ਸਕਦੀ ਹੈ।
ਆਂਵਲੇ ਵਿੱਚ ਵਿਟਾਮਿਨ ਸੀ ਦੀ ਭਰਪੂਰ ਮਾਤਰਾ ਹੁੰਦੀ ਹੈ। ਇਸ ਦਾ ਸੇਵਨ ਕਰਨ ਨਾਲ ਯੂਰਿਨ ਵਿਚ ਜਲਨ ਦੀ ਸਮੱਸਿਆ ਹੋ ਸਕਦੀ ਹੈ।
ਆਂਵਲਾ ਫਾਈਬਰ ਨਾਲ ਭਰਪੂਰ ਹੁੰਦਾ ਹੈ। ਇਸ ਦਾ ਜ਼ਿਆਦਾ ਸੇਵਨ ਕਰਨ ਨਾਲ ਪੇਟ ਨਾਲ ਜੁੜੀਆਂ ਸਮੱਸਿਆਵਾਂ ਵੀ ਹੋ ਸਕਦੀਆਂ ਹਨ।