ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮਨਮੋਹਕ ਦ੍ਰਿਸ਼

30 Oct 2023

TV9 Punjabi

ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਮਾਗਮਾਂ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਫੁੱਲਾਂ ਨਾਲ ਸਜਾਇਆ ਗਿਆ।

ਫੁੱਲਾਂ ਦੀ ਸਜਾਵਟ

Pic credits:Twitter

ਲੱਖਾਂ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੀਆਂ।

ਸੰਗਤਾਂ ਹੋਈਆਂ ਨਤਮਸਤਕ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਨੂੰ ਪ੍ਰਕਾਸ਼ ਗੁਰਪੁਰਬ ਦੀ ਵਧਾਈ ਦਿੱਤੀ 

ਸੰਗਤਾਂ ਨੂੰ ਵਧਾਈ

ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ,ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪ੍ਰੀਕਰਮਾਂ 'ਚ ਸਥਿਤ ਹੋਰ ਅਸਥਾਨਾਂ 'ਤੇ ਫੁੱਲਾਂ ਦੀ ਸੁੰਦਰ ਸਜ਼ਾਵਟ ਕੀਤੀ ਗਈ ਹੈ।

ਖੂਬਸੂਰਤ ਸਜ਼ਾਵਟ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿੱਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅੱਜ ਪਾਏ ਗਏ।

ਸ੍ਰੀ ਅਖੰਡ ਪਾਠ ਸਾਹਿਬ 

ਇਸ ਮੌਕੇ ਸਾਰਾ ਦਿਨ ਧਾਰਮਿਕ ਦੀਵਾਨਾਂ ਅਤੇ ਕਵੀ ਦਰਬਾਰ ਦਾ ਵੀ ਪ੍ਰਬੰਧ ਕੀਤਾ ਗਿਆ।

ਸੱਜਣਗੇ ਦੀਵਾਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਬਾਬਾ ਅਟੱਲ ਰਾਏ ਸਾਹਿਬ ਵਿਖੇ ਸੁੰਦਰ ਜਲਾਓ ਸਜਾਏ ਗਏ। 

 ਸ੍ਰੀ ਹਰਿਮੰਦਰ ਸਾਹਿਬ

ਰਾਤ ਨੂੰ ਸੁੰਦਰ ਦੀਪਮਾਲਾ ਅਤੇ ਆਤਿਸ਼ਬਾਜ਼ੀ ਵੀ ਹੋਵੇਗੀ। 

ਸੁੰਦਰ ਦੀਪਮਾਲਾ

ਕੈਬਨਿਟ ਮੰਤਰੀ ਮੀਤ ਹੇਅਰ ਦੀ Ring Ceremony ਦੀਆਂ ਤਸਵੀਰਾਂ