07-03- 2024
TV9 Punjabi
Author: Isha Sharma
ਇਸ ਸਾਲ ਹੋਲਾ ਮਹੱਲਾ ਦੇ ਸਮਾਗਮ 15 ਮਾਰਚ ਨੂੰ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਸਮਾਗਮ ਹੋਣਗੇ।
ਇਹਨਾਂ ਪ੍ਰੋਗਰਾਮਾਂ ਤਹਿਤ ਅਨੰਦਾਂ ਦੀ ਪੂਰੀ ਵਿੱਚ ਦੇਸ਼ ਦੁਨੀਆਂ ਵਿੱਚੋਂ ਸੰਗਤਾਂ ਵੱਡੀ ਗਿਣਤੀ ਵਿੱਚ ਪਹੁੰਚਣਗੀਆਂ।
ਜੇਕਰ ਤੁਸੀਂ ਵੀ ਇਸ ਵਾਰ ਹੋਲਾ ਮਹੱਲਾ ਮੌਕੇ ਜਾ ਰਹੇ ਹੋ ਤਾਂ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਇਹਨਾਂ ਅਸਥਾਨਾਂ ਦੇ ਦਰਸ਼ਨ ਕਰਦੇ ਕਰ ਸਕਦੇ ਹੋ।
ਸਿੱਖਾਂ ਦੇ ਪੰਜ ਤਖ਼ਤਾਂ ਵਿੱਚੋਂ ਇੱਕ ਅਤੇ ਖਾਲਸੇ ਦੀ ਜਨਮ ਭੂਮੀ ਹੋਣ ਦਾ ਮਾਣ ਹਾਸਿਲ ਪਵਿੱਤਰ ਅਸਥਾਨ ਤਖਤ ਸ਼੍ਰੀ ਕੇਸਗੜ੍ਹ ਸਾਹਿਬ।
ਅਨੰਦਪੁਰ ਸਾਹਿਬ ਵਿੱਚ ਸ਼੍ਰੀ ਕੇਸਗੜ੍ਹ ਸਾਹਿਬ ਤੋਂ ਇਲਾਵਾ ਗੁਰਦੁਆਰਾ ਸੀਸ ਗੰਜ ਸਾਹਿਬ ਉਹ ਇਤਿਹਾਸਿਕ ਅਸਥਾਨ ਹੈ।
ਗੁਰੂ ਸਾਹਿਬ ਵੱਲੋਂ ਤਿਆਰ ਕਰਵਾਏ ਗਏ ਪੰਜ ਕਿਲ੍ਹੇ ਜਿਨ੍ਹਾਂ ਵਿੱਚ ਕਿਲਾ ਅਨੰਦਗੜ੍ਹ ਸਾਹਿਬ, ਕਿਲਾ ਹੋਲਗੜ੍ਹ ਸਾਹਿਬ, ਕਿਲਾ ਲੋਹਗੜ੍ਹ ਸਾਹਿਬ, ਕਿਲਾ ਫਤਹਿਗੜ੍ਹ ਸਾਹਿਬ, ਕਿਲਾ ਤਾਰਾਗੜ੍ਹ ਸਾਹਿਬ ਸ਼ਾਮਿਲ ਹਨ।