ਧਾਰਾ 370 'ਤੇ ਸੁਪਰੀਮ
ਕੋਰਟ ਦਾ ਫੈਸਲਾ, ਚੀਨ ਨੇ ਕੀ ਕਿਹਾ?
13 Dec 2023
TV9 Punjabi
ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਉਣ ਦੇ ਫੈਸਲੇ ਨੂੰ ਬਰਕਰਾਰ ਰੱਖਿਆ ਹੈ।
ਧਾਰਾ 370
ਦੇਸ਼ ਦੇ ਨਾਲ-ਨਾਲ ਦੂਜੇ ਦੇਸ਼ਾਂ ਦੀਆਂ ਨਜ਼ਰਾਂ ਵੀ ਇਸ ਫੈਸਲੇ 'ਤੇ ਟਿਕੀਆਂ ਹੋਈਆਂ ਸਨ। ਇਸ 'ਤੇ ਚੀਨ ਨੇ ਵੀ ਪ੍ਰਤੀਕਿਰਿਆ ਦਿੱਤੀ ਹੈ।
ਦੂਜੇ ਦੇਸ਼ਾ ਦੀ ਪ੍ਰਤੀਕਿਰਿਆ
ਚੀਨ ਦਾ ਕਹਿਣਾ ਹੈ ਕਿ ਕਸ਼ਮੀਰ ਮੁੱਦੇ ਨੂੰ ਭਾਰਤ ਅਤੇ ਪਾਕਿਸਤਾਨ ਵਿਚਾਲੇ ਗੱਲਬਾਤ ਰਾਹੀਂ ਹੱਲ ਕੀਤਾ ਜਾਣਾ ਚਾਹੀਦਾ ਹੈ।
ਗੱਲਬਾਤ ਤੋਂ ਨਿਕਲੇ ਹੱਲ
ਚੀਨੀ ਵਿਦੇਸ਼ ਮੰਤਰਾਲੇ ਦੀ ਬੁਲਾਰਾ ਮਾਓ ਨਿੰਗ ਨੇ ਕਿਹਾ ਕਿ ਕਸ਼ਮੀਰ ਦੇ ਮੁੱਦੇ 'ਤੇ ਚੀਨ ਦੀ ਸਥਿਤੀ ਸਪੱਸ਼ਟ ਹੈ।
ਕਸ਼ਮੀਰ 'ਤੇ ਚੀਨ ਦਾ ਰੁੱਖ
ਇਸ ਮੁੱਦੇ ਨੂੰ ਸੰਯੁਕਤ ਰਾਸ਼ਟਰ ਚਾਰਟਰ, ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੇ ਮਤਿਆਂ ਅਤੇ ਦੁਵੱਲੇ ਸਮਝੌਤਿਆਂ ਨਾਲ ਹੱਲ ਕੀਤਾ ਜਾਣਾ ਚਾਹੀਦਾ ਹੈ।
ਦੁਵੱਲੇ ਸਮਝੌਤਿਆਂ ਨਾਲ ਲੱਭੋ ਹੱਲ
ਇਸ ਵਿੱਚ ਸ਼ਾਮਲ ਧਿਰਾਂ ਨੂੰ ਗੱਲਬਾਤ ਅਤੇ ਵਿਚਾਰ-ਵਟਾਂਦਰੇ ਰਾਹੀਂ ਇਸ ਨੂੰ ਹੱਲ ਕਰਨ ਅਤੇ ਖੇਤਰ ਵਿੱਚ ਸ਼ਾਂਤੀ ਸਥਾਪਿਤ ਕਰਨ ਦੀ ਲੋੜ ਹੈ।
ਸ਼ਾਂਤੀ ਕਾਇਮ ਕਰਨੀ ਜ਼ਰੂਰੀ
ਇਸ ਮਾਮਲੇ 'ਤੇ ਪਾਕਿਸਤਾਨ ਦਾ ਕਹਿਣਾ ਹੈ ਕਿ ਧਾਰਾ 370 'ਤੇ ਭਾਰਤੀ ਸੁਪਰੀਮ ਕੋਰਟ ਦੇ ਫੈਸਲੇ ਦੀ ਕੋਈ ਕਾਨੂੰਨੀ ਮਹੱਤਤਾ ਨਹੀਂ ਹੈ।
ਪਾਕਿਸਤਾਨ
ਪਾਕਿਸਤਾਨ ਨੇ ਇਹ ਵੀ ਕਿਹਾ ਕਿ ਅੰਤਰਰਾਸ਼ਟਰੀ ਕਾਨੂੰਨ 5 ਅਗਸਤ, 2019 ਦੀਆਂ ਭਾਰਤ ਦੀਆਂ ਇੱਕ-ਪਾਸੜ ਅਤੇ ਗੈਰ-ਕਾਨੂੰਨੀ ਕਾਰਵਾਈਆਂ ਨੂੰ ਮਾਨਤਾ ਨਹੀਂ ਦਿੰਦਾ ਹੈ।
ਅੰਤਰਰਾਸ਼ਟਰੀ ਕਾਨੂੰਨ
ਹੋਰ ਵੈੱਬ ਸਟੋਰੀਜ਼ ਦੇਖਣ ਲਈ ਕਲਿੱਕ ਕਰੋ
ਇਹ ਹੈ ਮਾਰਕੇਟ ਵਿੱਚ ਆਪਣੀ ਕੰਪਨੀ ਲਿਸਟ ਕਰਨ ਦਾ ਤਰੀਕਾ
Learn more