14-09- 2024
TV9 Punjabi
Author: Isha Sharma
ਸੁਪਰੀਮ ਕੋਰਟ ਨੇ ਦਿੱਲੀ ਦੇ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਰਿਹਾਅ ਕਰ ਦਿੱਤਾ ਹੈ। ਜਿਸ ਤੋਂ ਬਾਅਦ ਸੀਐਮ 13 ਸਤੰਬਰ ਨੂੰ ਜੇਲ੍ਹ ਤੋਂ ਬਾਹਰ ਆਏ ਸਨ।
156 ਦਿਨਾਂ ਬਾਅਦ ਤਿਹਾੜ ਤੋਂ ਰਵਾਨਾ ਹੋਏ ਕੇਜਰੀਵਾਲ ਨੇ ਦੇਸ਼ ਦੀ ਜਨਤਾ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ, "ਕੇਜਰੀਵਾਲ ਬਹੁਤ ਛੋਟੀ ਗੱਲ ਹੈ। ਨਿਆਂਪਾਲਿਕਾ ਨੂੰ ਕਮਜ਼ੋਰ ਕੀਤਾ ਜਾ ਰਿਹਾ ਹੈ।"
ਸੀਐਮ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੇ ਮੈਨੂੰ ਜੇਲ੍ਹ ਵਿੱਚ ਡੱਕ ਦਿੱਤਾ। ਉਨ੍ਹਾਂ ਨੂੰ ਲੱਗਦਾ ਸੀ ਕਿ ਜੇ ਉਨ੍ਹਾਂ ਨੇ ਕੇਜਰੀਵਾਲ ਨੂੰ ਜੇਲ੍ਹ ਵਿੱਚ ਪਾ ਦਿੱਤਾ ਤਾਂ ਮੇਰਾ ਹੌਂਸਲਾ ਟੁੱਟ ਜਾਵੇਗਾ। ਮੈਂ ਸਾਰੀ ਉਮਰ ਉਨ੍ਹਾਂ ਨਾਲ ਲੜਿਆ ਹੈ ਅਤੇ ਭਵਿੱਖ ਵਿੱਚ ਵੀ ਲੜਦਾ ਰਹਾਂਗਾ।
ਕੇਜਰੀਵਾਲ ਨੇ ਕਿਹਾ, ਮੇਰਾ ਕਸੂਰ ਇਹ ਨਹੀਂ ਕਿ ਮੈਂ ਕੋਈ ਭ੍ਰਿਸ਼ਟਾਚਾਰ ਕੀਤਾ, ਮੇਰਾ ਕਸੂਰ ਇਹ ਹੈ ਕਿ ਮੈਂ ਦੇਸ਼ ਵਿਰੋਧੀ ਤਾਕਤਾਂ ਖਿਲਾਫ ਲੜਾਈ ਲੜੀ। ਉਨ੍ਹਾਂ ਨੇ ਸੋਚਿਆ ਕਿ ਮੇਰਾ ਹੌਂਸਲਾ ਟੁੱਟ ਜਾਵੇਗਾ। ਜੇਲ੍ਹ ਨੇ ਹਿੰਮਤ 100 ਗੁਣਾ ਵਧਾ ਦਿੱਤੀ ਹੈ।
ਸੀਐਮ ਕੇਜਰੀਵਾਲ ਤਿਹਾੜ ਜੇਲ੍ਹ ਤੋਂ ਸਿੱਧੇ ਉਨ੍ਹਾਂ ਦੇ ਘਰ ਪਹੁੰਚੇ ਜਿੱਥੇ ਉਨ੍ਹਾਂ ਦੇ ਮਾਤਾ-ਪਿਤਾ ਨੇ ਉਨ੍ਹਾਂ ਦੀ ਆਰਤੀ ਕੀਤੀ। ਜਿਸ ਤੋਂ ਬਾਅਦ ਕੇਜਰੀਵਾਲ ਨੇ ਉਨ੍ਹਾਂ ਦੇ ਪੈਰ ਛੂਹ ਕੇ ਅਸ਼ੀਰਵਾਦ ਲਿਆ।
ਸੰਜੇ ਸਿੰਘ ਵੀ ਉਨ੍ਹਾਂ ਨੂੰ ਮਿਲਣ ਲਈ ਮੁੱਖ ਮੰਤਰੀ ਦੇ ਘਰ ਪਹੁੰਚੇ। ਦੋਵਾਂ ਆਗੂਆਂ ਨੇ ਇੱਕ ਦੂਜੇ ਨੂੰ ਜੱਫੀ ਪਾਈ।
ਇਸ ਤੋਂ ਇਲਾਵਾ ਮਨੀਸ਼ ਸਿਸੋਦੀਆ, ਸੀਐਮ ਭਗਵੰਤ ਮਾਨ, ਰਾਘਵ ਚੱਢਾ ਸਮੇਤ ਹੋਰ ਆਗੂ ਵੀ ਸੀਐਮ ਕੇਜਰੀਵਾਲ ਨੂੰ ਮਿਲਣ ਲਈ ਉਨ੍ਹਾਂ ਦੇ ਘਰ ਪਹੁੰਚੇ।