9 April 2024
TV9 Punjabi
Author: Isha
ਦਿੱਲੀ ਸ਼ਰਾਬ ਘੁਟਾਲਾ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ।
ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਜਾਇਜ਼ ਮੰਨਦੇ ਹੋਏ ਹਾਈਕੋਰਟ ਨੇ ਈਡੀ ਦੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਮੁੱਖ ਮੰਤਰੀ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ।
ਆਮ ਆਦਮੀ ਪਾਰਟੀ ਦੇ ਸੂਤਰਾਂ ਅਨੁਸਾਰ ਉਹ ਹਾਈ ਕੋਰਟ ਦੇ ਫੈਸਲੇ ਨਾਲ ਸਹਿਮਤ ਨਹੀਂ ਹਨ।
ਜਲਦੀ ਹੀ ਹਾਈ ਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਜਾਵੇਗੀ।
ਦੱਸਿਆ ਜਾ ਰਿਹਾ ਹੈ ਕਿ ਕੇਜਰੀਵਾਲ ਬੁੱਧਵਾਰ ਨੂੰ ਹੀ ਸੁਪਰੀਮ ਕੋਰਟ ਪਹੁੰਚ ਸਕਦੇ ਹਨ।
ਕੇਜਰੀਵਾਲ ਦੀ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਹਾਈਕੋਰਟ ਨੇ ਕਿਹਾ ਕਿ ਈਡੀ ਇਹ ਸਾਬਤ ਕਰਨ ‘ਚ ਸਮਰੱਥ ਰਹੀ ਕਿ ਹਵਾਲਾ ਰਾਹੀਂ ਗੋਆ ਚੋਣਾਂ ਲਈ ਪੈਸਾ ਭੇਜਿਆ ਗਿਆ।