2-09- 2024
TV9 Punjabi
Author: Isha Sharma
ਕੇਲਾ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਹ ਕਈ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦਾ ਹੈ। ਇਸ ਵਿਚ ਕਈ ਐਂਟੀਆਕਸੀਡੈਂਟ ਗੁਣ ਵੀ ਹੁੰਦੇ ਹਨ।
ਕੇਲਾ ਇੱਕ ਪੌਸ਼ਟਿਕ ਫਲ ਹੈ। ਕੇਲੇ 'ਚ 4 ਤਰ੍ਹਾਂ ਦੇ ਵਿਟਾਮਿਨ ਹੁੰਦੇ ਹਨ, ਜੋ ਸਾਡੇ ਸਰੀਰ ਲਈ ਬਹੁਤ ਜ਼ਰੂਰੀ ਹਨ। ਆਓ ਜਾਣਦੇ ਹਾਂ।
ਕੇਲੇ ਵਿੱਚ ਵਿਟਾਮਿਨ ਏ ਹੁੰਦਾ ਹੈ। ਵਿਟਾਮਿਨ ਏ ਅੱਖਾਂ ਦੀ ਰੋਸ਼ਨੀ ਨੂੰ ਸੁਧਾਰਨ ਵਿੱਚ ਮਦਦ ਕਰਦਾ ਹੈ। ਇਸ ਤੋਂ ਇਲਾਵਾ ਇਹ ਚਮੜੀ ਲਈ ਵੀ ਫਾਇਦੇਮੰਦ ਹੈ।
ਕੇਲੇ 'ਚ ਵਿਟਾਮਿਨ ਬੀ6 ਹੁੰਦਾ ਹੈ, ਜੋ ਦਿਮਾਗ ਦੇ ਵਿਕਾਸ 'ਚ ਮਦਦ ਕਰਦਾ ਹੈ। ਇਹ ਸੋਚਣ ਅਤੇ ਸਮਝਣ ਦੀ ਸ਼ਕਤੀ ਨੂੰ ਵਧਾਉਂਦਾ ਹੈ ਅਤੇ ਤਣਾਅ ਨੂੰ ਘੱਟ ਕਰਨ ਵਿੱਚ ਮਦਦ ਕਰਦਾ ਹੈ।
ਕੇਲਾ ਵਿਟਾਮਿਨ ਸੀ ਨਾਲ ਭਰਪੂਰ ਹੁੰਦਾ ਹੈ। ਇਹ ਇਮਿਊਨਿਟੀ ਵਧਾਉਣ 'ਚ ਮਦਦ ਕਰਦਾ ਹੈ। ਇਸ ਤੋਂ ਇਲਾਵਾ ਇਹ ਖੂਨ ਵਿੱਚ ਹੀਮੋਗਲੋਬਿਨ ਦੇ ਪੱਧਰ ਨੂੰ ਵੀ ਵਧਾਉਂਦਾ ਹੈ ਅਤੇ ਸਕਿਨ ਲਈ ਵੀ ਚੰਗਾ ਹੁੰਦਾ ਹੈ।
ਕੇਲੇ ਵਿੱਚ ਵਿਟਾਮਿਨ ਈ ਦੀ ਚੰਗੀ ਮਾਤਰਾ ਹੁੰਦੀ ਹੈ। ਇਹ ਸਕਿਨ ਨੂੰ ਸੁਧਾਰਨ ਵਿੱਚ ਮਦਦ ਕਰਦਾ ਹੈ। ਇਸ ਤੋਂ ਇਲਾਵਾ ਇਹ ਖਰਾਬ ਕੋਲੈਸਟ੍ਰੋਲ ਦੇ ਪੱਧਰ ਨੂੰ ਕੰਟਰੋਲ ਕਰਦਾ ਹੈ, ਜਿਸ ਨਾਲ ਦਿਲ ਦੀ ਸਿਹਤ ਚੰਗੀ ਰਹਿੰਦੀ ਹੈ।