ਭਜਨ ਲਾਲ ਸ਼ਰਮਾ ਹੋਣਗੇ ਰਾਜਸਥਾਨ ਦੇ ਨਵੇਂ ਮੁੱਖ ਮੰਤਰੀ, ਸੂਬੇ 'ਚ ਹੋਣਗੇ ਦੋ ਡਿਪਟੀ ਸੀਐੱਮ
12 Dec 2023
TV9 Punjabi
ਛੱਤੀਸਗੜ੍ਹ ਅਤੇ ਮੱਧ ਪ੍ਰਦੇਸ਼ ਤੋਂ ਬਾਅਦ ਹੁਣ ਰਾਜਸਥਾਨ ਵਿੱਚ ਵੀ ਨਵੇਂ ਚਿਹਰੇ ਨੂੰ ਮੁੱਖ ਮੰਤਰੀ ਬਣਾਇਆ ਗਿਆ ਹੈ।
ਰਾਜਸਥਾਨ
ਰਾਜਸਥਾਨ ਵਿੱਚ ਨਵੇਂ ਮੁੱਖ ਮੰਤਰੀ ਦੇ ਨਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਭਜਨ ਲਾਲ ਸ਼ਰਮਾ ਨੂੰ ਰਾਜਸਥਾਨ ਦੀ ਕਮਾਨ ਸੌਂਪੀ ਗਈ ਹੈ।
ਭਜਨ ਲਾਲ ਸ਼ਰਮਾ
ਭਾਜਪਾ ਵਿਧਾਇਕ ਦਲ ਦੀ ਮੀਟਿੰਗ ਵਿੱਚ ਭਜਨ ਲਾਲ ਸ਼ਰਮਾ ਦੇ ਨਾਂ ਨੂੰ ਸਰਬਸੰਮਤੀ ਨਾਲ ਪ੍ਰਵਾਨਗੀ ਦੇ ਦਿੱਤੀ ਗਈ।
ਸਰਬਸੰਮਤੀ ਫੈਸਲਾ
ਭਜਨ ਲਾਲ ਸ਼ਰਮਾ ਸਾਂਗਾਨੇਰ ਵਿਧਾਨ ਸਭਾ ਸੀਟ ਤੋਂ ਵਿਧਾਇਕ ਹਨ। ਉਨ੍ਹਾਂ ਦੇ ਨਾਂ ਦਾ ਪ੍ਰਸਤਾਵ ਸਾਬਕਾ ਮੁੱਖ ਮੰਤਰੀ ਵਸੁੰਧਰਾ ਰਾਜੇ ਨੇ ਰੱਖਿਆ ਸੀ।
ਸਾਂਗਾਨੇਰ ਵਿਧਾਨ ਸਭਾ ਸੀਟ ਤੋਂ ਵਿਧਾਇਕ
ਇਸ ਦੇ ਨਾਲ ਹੀ ਪਾਰਟੀ ਨੇ ਫੈਸਲਾ ਕੀਤਾ ਹੈ ਕਿ ਰਾਜਸਥਾਨ ਵਿੱਚ ਦੋ ਉਪ ਮੁੱਖ ਮੰਤਰੀ ਹੋਣਗੇ।
ਸੂਬੇ ਚ ਹੋਣਗੇ ਦੋ ਉਪ ਮੁੱਖ ਮੰਤਰੀ
ਇਸ ਦੇ ਲਈ ਪ੍ਰੇਮ ਚੰਦ ਬੈਰਵਾ ਅਤੇ ਦੀਆ ਕੁਮਾਰੀ ਦੇ ਨਾਵਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਸਪੀਕਰ ਲਈ ਵਾਸੁਦੇਵ ਦੇਵਨਾਨੀ ਦਾ ਨਾਂ ਫਾਈਨਲ ਕੀਤਾ ਗਿਆ ਹੈ।
ਪ੍ਰੇਮ ਚੰਦ ਬੈਰਵਾ ਅਤੇ ਦੀਆ ਕੁਮਾਰੀ
ਹੋਰ ਵੈੱਬ ਸਟੋਰੀਜ਼ ਦੇਖਣ ਲਈ ਕਲਿੱਕ ਕਰੋ
ਹਫਤੇ 'ਚ 3000 ਰੁਪਏ ਸਸਤਾ ਹੋਇਆ ਸੋਨਾ, ਕੀ ਇਹੀ ਖਰੀਦਣ ਦਾ ਸਹੀ ਸਮਾਂ?
Learn more