29-11- 2024
TV9 Punjabi
Author: Isha Sharma
ਪੰਜਾਬ ਸਰਕਾਰ ਹੁਣ ਮਹਿਲਾਵਾਂ ਤੇ ਲੜਕੀਆਂ ਦੀ ਸਿਹਤ ਤੇ ਰੋਜ਼ਗਾਰ ‘ਤੇ ਧਿਆਨ ਕੇਂਦਰਿਤ ਕਰੇਗੀ।
2 ਦਸੰਬਰ ਨੂੰ ਪੰਜਾਬ ਦੇ ਜ਼ਿਲ੍ਹਿਆਂ ‘ਚ ਕੈਂਪ ਲਗਾਏ ਜਾਣਗੇ, ਜਿੱਥੇ ਮਹਿਲਾਵਾਂ ਦੀ ਸਿਹਤ ਦੀ ਜਾਂਚ ਕੀਤੀ ਜਾਵੇਗੀ।
ਇਸ ਦੌਰਾਨ ਕੈਂਸਰ ਦੀ ਜਾਂਚ ਵਿਸ਼ੇਸ਼ ਤੌਰ ‘ਤੇ ਕੀਤੀ ਜਾਵੇਗੀ। ਇਸ ਦੀ ਸ਼ੁਰੂਆਤ ਮੁਕਤਸਰ ਸਾਹਿਬ ਤੋਂ ਹੋਵੇਗੀ।
ਇਹ ਜਾਣਕਾਰੀ ਪੰਜਾਬ ਦੀ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਚੰਡੀਗੜ੍ਹ ‘ਚ ਪ੍ਰੈੱਸ ਕਾਨਫਰੰਸ ਕਰਦੇ ਹੋਏ ਦਿੱਤੀ।
ਕੈਬਨਿਟ ਮੰਤਰੀ ਬਲਜੀਤ ਕੌਰ ਨੇ ਕਿਹਾ ਅਪਾਹਜ ਲੋਕ ਵੀ ਇਨ੍ਹਾਂ ਕੈਂਪਸ ਦਾ ਲਾਭ ਚੁੱਕ ਸਕਣਗੇ।
ਇਸ ਕੈਂਪ ਦੀ ਖਾਸ ਗੱਲ ਇਹ ਹੈ ਕਿ ਇਸ ‘ਚ ਮਹਿਲਾਵਾਂ ਲਈ ਰੋਜ਼ਗਾਰ ਦੇ ਮੌਕੇ ਵੀ ਮੁਹੱਈਆ ਕਰਵਾਏ ਜਾਣਗੇ।