10-12- 2024
TV9 Punjabi
Author: Isha Sharma
ਪੰਜਾਬ ਇਸ ਐਕਟ ਨੂੰ ਲਾਗੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ।
ਸੀਐਮ ਨੇ ਕਿਹਾ ਕਿ ਇਸ ਨਾਲ ਖੇਡ ਐਸੋਸੀਏਸ਼ਨਾਂ ਨੂੰ ਸਰਕਾਰੀ ਫੰਡਾਂ ਦੀ ਸੁਚੱਜੀ ਵਰਤੋਂ ਵਿੱਚ ਵੀ ਮਦਦ ਮਿਲੇਗੀ।
ਇਸ ਐਕਟ ਤਹਿਤ ਹਰੇਕ ਜ਼ਿਲ੍ਹੇ ਵਿੱਚ ਇੱਕ ਵਿਸ਼ੇਸ਼ ਖੇਡ ਲਈ ਜ਼ਿਲ੍ਹਾ ਐਸੋਸੀਏਸ਼ਨ ਰਜਿਸਟਰਡ ਹੋਵੇਗੀ।
ਇਸ ਐਕਟ ਦੇ ਮੁਤਾਬ ਖਾਤੇ ਲਾਜ਼ਮੀ ਤੌਰ ‘ਤੇ ਇੱਕ ਚਾਰਟਰਡ ਅਕਾਊਂਟੈਂਟ ਦੁਆਰਾ ਰੱਖੇ ਜਾਣਗੇ ਤੇ ਸਾਰੇ ਖਰਚਿਆਂ ਤੇ ਆਮਦਨੀ ਦੇ ਸਰੋਤਾਂ ਦਾ ਸਾਲਾਨਾ ਬਿਆਨ 31 ਮਈ ਤੋਂ ਪਹਿਲਾਂ ਪ੍ਰਕਾਸ਼ਤ ਕੀਤਾ ਜਾਣਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਦਸਤਾਵੇਜ਼ ਤੇ ਖਾਤੇ ਡਾਇਰੈਕਟਰ ਸਪੋਰਟਸ, ਪੰਜਾਬ ਸਰਕਾਰ ਨੂੰ ਇਲੈਕਟ੍ਰਾਨਿਕ ਫਾਰਮੈਟ ਵਿੱਚ ਉਪਲਬਧ ਕਰਵਾਏ ਜਾਣਗੇ।
ਪੰਜ ਮੈਂਬਰੀ ਕਮੇਟੀ ਬਣਾਈ ਜਾਵੇਗੀ, ਜਿਸ ਵਿੱਚ ਜਨਰਲ ਸਕੱਤਰ, ਦੋ ਸੀਨੀਅਰ ਕੋਚ ਤੇ ਦੋ ਉੱਘੇ ਖਿਡਾਰੀ ਸ਼ਾਮਲ ਹੋਣਗੇ ਅਤੇ ਇਹ ਕਮੇਟੀ ਜ਼ਿਲ੍ਹੇ ਜਾਂ ਸੂਬੇ ਦੀ ਨੁਮਾਇੰਦਗੀ ਕਰਨ ਲਈ ਟੀਮ, ਖਿਡਾਰੀਆਂ ਦੀ ਚੋਣ ਕਰੇਗੀ।