01-02- 2025
TV9 Punjabi
Author: Isha
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ 2025 ਦਾ ਕੇਂਦਰੀ ਬਜਟ ਪੇਸ਼ ਕੀਤਾ, ਜਿਸ ਵਿੱਚ ਉਨ੍ਹਾਂ ਐਲਾਨ ਕੀਤਾ ਕਿ ਕੈਂਸਰ ਦੀਆਂ ਦਵਾਈਆਂ, ਸਸਤੇ ਹੋਣਗੇ।
ਬਜਟ ਵਿੱਚ ਕੈਂਸਰ ਦੇ ਮਰੀਜ਼ਾਂ ਦੇ ਇਲਾਜ ਲਈ ਕੈਂਸਰ ਦੀਆਂ ਦਵਾਈਆਂ ਸਸਤੀਆਂ ਕਰਨ ਦਾ ਐਲਾਨ ਕੀਤਾ ਗਿਆ ਹੈ।
KPMG ਨੇ ਸਾਰੇ ਜ਼ਿਲ੍ਹਾ ਹਸਪਤਾਲਾਂ ਵਿੱਚ ਡੇਅ ਕੇਅਰ ਕੈਂਸਰ ਸੈਂਟਰ ਸਥਾਪਤ ਕਰਨ ਦੀ ਯੋਜਨਾ ਦਾ ਸਮਰਥਨ ਕੀਤਾ ਹੈ।
ਇਹ ਯੋਜਨਾ ਕੈਂਸਰ ਦੇ ਮਰੀਜ਼ਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਧੀਆ ਹੈ।
ਸਰਕਾਰ ਨੇ ਕੈਂਸਰ ਸਮੇਤ ਹੋਰ ਗੰਭੀਰ ਬਿਮਾਰੀਆਂ ਲਈ 36 ਦਵਾਈਆਂ ਸਸਤੀਆਂ ਕਰ ਦਿੱਤੀਆਂ ਹਨ।