1 Feb 2024
TV9 Punjabi
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ 2024-25 ਲਈ ਅੰਤਰਿਮ ਬਜਟ ਪੇਸ਼ ਕੀਤਾ ਹੈ। ਸੀਤਾਰਮਨ ਨੇ ਇਹ ਬਜਟ ਲਗਾਤਾਰ ਛੇਵੀਂ ਵਾਰ ਪੇਸ਼ ਕੀਤਾ ਹੈ। ਵਿੱਤ ਮੰਤਰੀ ਨੇ ਕਰੀਬ ਇੱਕ ਘੰਟਾ ਬਜਟ ਭਾਸ਼ਣ ਦਿੱਤਾ।
ਇਸ ਬਜਟ 'ਚ ਮੋਦੀ ਸਰਕਾਰ ਨੇ ਆਂਗਣਵਾੜੀ ਨੂੰ ਲੈ ਕੇ ਵੱਡਾ ਤੋਹਫਾ ਦਿੱਤਾ ਹੈ। ਦਰਅਸਲ ਕੇਂਦਰ ਸਰਕਾਰ ਨੇ ਔਰਤਾਂ ਦੇ ਸਸ਼ਕਤੀਕਰਨ ਲਈ ਆਂਗਣਵਾੜੀ ਕੇਂਦਰਾਂ ਦੀ ਗਿਣਤੀ ਵਧਾਉਣ ਦਾ ਐਲਾਨ ਕੀਤਾ ਹੈ।
ਬਜਟ ਵਿੱਚ ਵਿੱਤ ਮੰਤਰੀ ਨੇ ਪਿੰਡਾਂ ਦੀਆਂ ਬੇਰੁਜ਼ਗਾਰ ਔਰਤਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਕਿਹਾ ਕਿ ਹਜ਼ਾਰਾਂ ਔਰਤਾਂ ਦੇ ਸਸ਼ਕਤੀਕਰਨ ਲਈ ਆਂਗਣਵਾੜੀ ਕੇਂਦਰਾਂ ਦਾ ਹੋਰ ਵਿਸਤਾਰ ਕੀਤਾ ਜਾਵੇਗਾ।
ਵਿੱਤ ਮੰਤਰੀ ਨੇ ਇਹ ਵੀ ਕਿਹਾ ਕਿ ਆਯੁਸ਼ਮਾਨ ਭਾਰਤ ਯੋਜਨਾ ਦਾ ਦਾਇਰਾ ਹੋਰ ਵਧਾਇਆ ਜਾਵੇਗਾ। ਇਸ ਦਾ ਲਾਭ ਆਸ਼ਾ ਵਰਕਰਾਂ, ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਮਿਲੇਗਾ।
ਆਂਗਣਵਾੜੀ ਕੇਂਦਰ ਵਿੱਚ ਘੱਟ ਉਮਰ ਦੇ ਬੱਚਿਆਂ ਨੂੰ ਪੜ੍ਹਾਉਣਾ, ਔਰਤਾਂ ਅਤੇ ਬੱਚਿਆਂ ਦਾ ਟੀਕਾਕਰਨ, ਖਾਣ-ਪੀਣ ਵਾਲੀਆਂ ਵਸਤੂਆਂ ਦੀ ਵੰਡ ਅਤੇ ਪੋਲੀਓ ਮੁਹਿੰਮ ਵਰਗੇ ਕੰਮ ਕੀਤੇ ਜਾਂਦੇ ਹਨ
ਆਂਗਣਵਾੜੀ ਵਰਕਰ ਬਣਨ ਲਈ ਨਿਯੁਕਤੀ ਯੋਗਤਾ ਦੇ ਆਧਾਰ 'ਤੇ ਕੀਤੀ ਜਾਂਦੀ ਹੈ। ਇਸ ਲਈ ਨਾ ਤਾਂ ਕੋਈ ਪ੍ਰੀਖਿਆ ਹੈ ਅਤੇ ਨਾ ਹੀ ਕੋਈ ਇੰਟਰਵਿਊ ਲਈ ਜਾਂਦੀ ਹੈ।