25-09- 2025
TV9 Punjabi
Author: Sandeep Singh
ਕਰੇਲਾ ਅਤੇ ਨਿੰਮ ਦੋਵਾਂ ਨੂੰ ਸਦੀਆਂ ਤੋਂ ਔਸ਼ਧੀ ਵਜੋਂ ਵਰਤਿਆ ਜਾਂਦਾ ਰਿਹਾ ਹੈ। ਪਰ ਲੋਕ ਅਕਸਰ ਸੋਚਦੇ ਹਨ ਕਿ ਲੀਵਰ ਦੀ ਸਿਹਤ ਲਈ ਕਿਹੜਾ ਬਿਹਤਰ ਹੈ।
ਕਰੇਲੇ ਦਾ ਜੂਸ ਐਂਟੀਆਕਸੀਡੈਂਟਸ ਨਾਲ ਭਰਪੂਰ ਹੁੰਦਾ ਹੈ, ਖਾਸ ਕਰਕੇ ਫਲੇਵੋਨੋਇਡਸ, ਜੋ ਫ੍ਰੀ ਰੈਡੀਕਲਸ ਨੂੰ ਖਤਮ ਕਰਨ ਅਤੇ ਲੀਵਰ ਨੂੰ ਤੰਦਰੁਸਤ ਰੱਖਣ ਵਿਚ ਮਦਦ ਕਰਦਾ ਹੈ।
ਨਿੰਮ ਦਾ ਰਸ ਐਂਟੀ-ਇਨਫਲੇਮੇਟਰੀ, ਐਂਟੀਮਾਈਕ੍ਰੋਬਾਇਲ ਅਤੇ ਐਂਟੀ-ਆਕਸੀਡੈਂਟ ਗੁਣਾਂ ਨਾਲ ਭਰਪੂਰ ਹੁੰਦਾ ਹੈ, ਜੋ ਸਰੀਰ ਦੀ ਸਿਹਤ ਬਣਾਈ ਰੱਖਣ ਅਤੇ ਸਰੀਰ ਨੂੰ ਡੀਟੌਕਸੀਫਾਈ ਕਰਨ ਵਿੱਚ ਮਦਦ ਕਰਦੇ ਹਨ।
ਕਈ ਅਧਿਐਨਾਂ ਤੋਂ ਪਤਾ ਚੱਲਦਾ ਹੈ ਕਿ ਕਰੇਲੇ ਦਾ ਜੂਸ ਪੀਣ ਨਾਲ ਬਲੱਡ ਸ਼ੂਗਰ ਨੂੰ ਘਟਦਾ ਹੈ ਅਤੇ ਇਹ ਤੁਹਾਡੇ ਇਨਸੁਲਿਨ ਨੂੰ ਬਿਹਤਰ ਬਣਾਉਂਦਾ ਹੈ।
ਵਿਟਾਮਿਨ ਸੀ ਅਤੇ ਐਂਟੀਆਕਸੀਡੈਂਟਸ ਨਾਲ ਭਰਪੂਰ, ਕਰੇਲੇ ਦਾ ਜੂਸ ਇਮਿਊਨਿਟੀ ਵਧਾਉਣ ਅਤੇ ਸਿਹਤਮੰਦ ਸਕਿੱਨ ਬਣਾਈ ਰੱਖਣ ਵਿੱਚ ਮਦਦ ਕਰਦਾ ਹੈ। ਇਸ ਨੂੰ ਰੋਜ਼ਾਨਾ ਪੀਣ ਨਾਲ ਬਿਮਾਰੀ ਦਾ ਖ਼ਤਰਾ ਘੱਟ ਜਾਂਦਾ ਹੈ।
ਨਿੰਮ ਦਾ ਰਸ ਬਹੁਤ ਤੇਜ਼ ਹੁੰਦਾ ਹੈ, ਇਸ ਲਈ ਡਾਕਟਰ ਦੀ ਸਲਾਹ ਲਏ ਬਿਨਾਂ ਇਸ ਨੂੰ ਜ਼ਿਆਦਾ ਮਾਤਰਾ ਵਿੱਚ ਜਾਂ ਗਰਭ ਅਵਸਥਾ ਦੌਰਾਨ ਪੀਣ ਤੋਂ ਬਚੋ।