14 April 2024
TV9 Punjabi
Author: Isha
ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਅੱਜ ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੱਥੋਂ ਆਪਣਾ ਚੋਣ ਸੰਕਲਪ ਪੱਤਰ ਜਾਰੀ ਕੀਤਾ ਹੈ।
ਪਾਰਟੀ ਨੇ ਚੋਣ ਸੰਕਲਪ ਪੱਤਰ ਦਾ ਖਰੜਾ ਤਿਆਰ ਕਰਨ ਲਈ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਅਗਵਾਈ ਵਿੱਚ ਇੱਕ ਕਮੇਟੀ ਦਾ ਗਠਨ ਕੀਤਾ ਸੀ।
ਕਮੇਟੀ ਨੇ ਕਈ ਦੌਰ ਦੀਆਂ ਮੀਟਿੰਗਾਂ ਤੋਂ ਬਾਅਦ ਇਹ ਪੱਤਰ ਤਿਆਰ ਕੀਤਾ ਹੈ। ਸੰਕਲਪ ਪੱਤਰ ਦੀ ਸ਼ੁਰੂਆਤ ਤੋਂ ਬਾਅਦ ਦੇਸ਼ ਦੇ ਹਰ ਵਰਗ ਦੇ ਕੁਝ ਲੋਕਾਂ ਨੂੰ ਸੰਕਲਪ ਪੱਤਰ ਦੀ ਕਾਪੀ ਦਿੱਤੀ ਗਈ।
ਮੈਨੀਫੈਸਟੋ ਬਣਾਉਣ ਵਾਲੀ ਕਮੇਟੀ ਦੇ ਮੁਖੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਅਸੀਂ ਦੇਸ਼ ਵਾਸੀਆਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਇਲਾਵਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਵਿਦੇਸ਼ ਮੰਤਰੀ ਐੱਸ ਜੈਸ਼ੰਕਰ, ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਅਰੁਣ ਸਿੰਘ ਬੀਐੱਲ ਸੰਤੋਸ਼ ਵੀ ਪਾਰਟੀ ਹੈੱਡਕੁਆਰਟਰ ਪਹੁੰਚੇ।
ਪਾਰਟੀ ਨੇ ਚੋਣ ਸੰਕਲਪ ਪੱਤਰ ਦਾ ਮਸੌਦਾ ਤਿਆਰ ਕਰਨ ਲਈ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਅਗਵਾਈ ਵਿੱਚ ਇੱਕ ਕਮੇਟੀ ਦਾ ਗਠਨ ਕੀਤਾ ਸੀ। ਕਮੇਟੀ ਨੇ ਕਈ ਦੌਰ ਦੀਆਂ ਮੀਟਿੰਗਾਂ ਤੋਂ ਬਾਅਦ ਇਹ ਸੰਕਲਪ ਪੱਤਰ ਤਿਆਰ ਕੀਤਾ ਹੈ।
ਮੈਨੀਫੈਸਟੋ ਤਿਆਰ ਕਰਨ ਵਾਲੀ ਕਮੇਟੀ ਵਿੱਚ 27 ਆਗੂ ਸ਼ਾਮਲ ਸਨ। ਇਸ ਵਿੱਚ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਤੋਂ ਇਲਾਵਾ ਪੀਯੂਸ਼ ਗੋਇਲ, ਧਰਮਿੰਦਰ ਪ੍ਰਧਾਨ, ਅਸ਼ਵਿਨੀ ਵੈਸ਼ਨਵ, ਸਮ੍ਰਿਤੀ ਇਰਾਨੀ, ਕਿਰਨ ਰਿਜਿਜੂ ਅਤੇ ਅਰਜੁਨ ਰਾਮ ਮੇਘਵਾਲ ਸ਼ਾਮਲ ਸਨ।