01-08- 2024
TV9 Punjabi
Author: Isha Sharma
ਕੇਂਦਰੀ ਰਾਜ ਮੰਤਰੀ ਬਣੇ ਰਵਨੀਤ ਸਿੰਘ ਬਿੱਟੂ ਨੂੰ ਰਾਜ ਸਭਾ ਵਿੱਚ ਭੇਜਣ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ।
ਕਿਆਸ ਲਗਾਏ ਜਾ ਰਹੇ ਹਨ ਕਿ ਬਿੱਟੂ ਨੂੰ ਹਰਿਆਣਾ ਦੀ ਇੱਕੋ ਇੱਕ ਰਾਜ ਸਭਾ ਸੀਟ ਤੋਂ ਚੋਣ ਮੈਦਾਨ 'ਚ ਉਤਾਰਿਆ ਜਾ ਸਕਦਾ ਹੈ।
ਇਸ ਕਰ ਕੇ ਭਾਜਪਾ ਹਰਿਆਣਾ ਵਿਧਾਨ ਸਭਾ ਦੇ ਨਾਲ-ਨਾਲ ਪੰਜਾਬ ਦੀਆਂ 4 ਜ਼ਿਮਨੀ ਚੋਣਾਂ ‘ਤੇ ਵੀ ਨਜ਼ਰ ਰੱਖ ਰਹੀ ਹੈ।
ਹਰਿਆਣਾ ਦੀ ਗੱਲ ਕਰੀਏ ਤਾਂ ਇਸ ਸਾਲ ਕਿਸੇ ਵੀ ਸਮੇਂ ਚੋਣਾਂ ਦਾ ਐਲਾਨ ਹੋ ਸਕਦਾ ਹੈ।
ਪੰਜਾਬ ਨਾਲ ਲੱਗਦੇ ਹਰਿਆਣਾ ਦੇ ਜ਼ਿਲ੍ਹਿਆਂ ਵਿੱਚ ਸਿੱਖ ਵੋਟਾਂ ਦਾ ਕਾਫੀ ਪ੍ਰਭਾਵ ਹੈ।
ਪਹਿਲਾਂ ਵਿਧਾਇਕ ਸੰਦੀਪ ਸਿੰਘ ਹਰਿਆਣਾ ਵਿੱਚ ਸਿੱਖਾਂ ਦੀ ਅਗਵਾਈ ਕਰਦੇ ਸਨ।
BJP ਹਰਿਆਣਾ ਦੀ ਖਾਲੀ ਹੋਈ ਰਾਜ ਸਭਾ ਸੀਟ ‘ਤੇ ਬਿੱਟੂ ਨੂੰ ਮੈਦਾਨ 'ਚ ਉਤਾਰ ਕੇ ਸਿੱਖ ਵੋਟਾਂ ਖਿੱਚਣਾ ਚਾਹੁੰਦੀ ਹੈ।